Monday, June 1, 2015

ਪਰਮੇਸ਼ੁਰ ਉੱਤਰ ਦੇਵੇਗਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਉੱਤਰ ਦੇਵੇਗਾ

                                            ਪੰਜਾਬੀ ਮਸੀਹੀ ਸੰਦੇਸ਼



ਯਿਰਮਿਯਾਹ 33:3

ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ ਮੈਂ ਤੇਰੀ ਪ੍ਰਾਰਥਨਾ ਸੁਣਾਂਗਾ ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ

 

ਜ਼ਬੂਰ 17:6

ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ
    ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ

 

ਹੋਸ਼ੇਆ 2:21

21 ਅਤੇ ਉਸ ਵੇਲੇ ਮੈਂ ਇਵੇਂ ਉੱਤਰ ਦੇਵਾਂਗਾਯਹੋਵਾਹ ਇਹ ਆਖਦਾ ਹੈ:
ਮੈਂ ਅਕਾਸ਼ ਨਾਲ ਗੱਲ ਕਰਾਂਗਾ
    ਅਤੇ ਧਰਤੀ ਉੱਤੇ ਮੀਂਹ ਪਵੇਗਾ

ਹੋਸ਼ੇਆ 14:8

ਯਹੋਵਾਹ ਦਾ ਇਸਰਾਏਲ ਨੂੰ ਬੁੱਤਾਂ ਵੱਲੋਂ ਤਾੜਨਾ

ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ
    ਮੈਂ ਹੀ ਤੁਹਾਡੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹਾਂ
ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ
    ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ

 

ਜ਼ਬੂਰ 20:1

 ਯਹੋਵਾਹ ਤੁਹਾਡੀ ਬੇਨਤੀ ਸੁਣੇ ਅਤੇ ਜਵਾਬ ਦੇਵੇ, ਜਦੋਂ ਵੀ ਤੁਸੀਂ ਗੰਭੀਰ ਮੁਸੀਬਤਾਂ ਪਾਰ ਕਰਦੇ ਹੋਏ ਉਸਦੀ ਮਦਦ ਲਈ ਪੁਕਾਰ ਕਰੋ
    ਯਾਕੂਬ ਦਾ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ

 

ਹਿਜ਼ਕੀਏਲ 14:7

ਜੇ ਕੋਈ ਵੀ ਇਸਰਾਏਲੀ ਜਾਂ ਇਸਰਾਏਲ ਵਿੱਚ ਰਹਿਣ ਵਾਲਾ ਵਿਦੇਸ਼ੀ ਮੇਰੇ ਕੋਲ ਸਲਾਹ ਲੈਣ ਆਵੇਗਾ ਤਾਂ ਮੈਂ ਉਸ ਨੂੰ ਜਵਾਬ ਦਿਆਂਗਾ ਮੈਂ ਉਸ ਨੂੰ ਜਵਾਬ ਦਿਆਂਗਾ ਭਾਵੇਂ ਉਸ ਦੇ ਪਾਸ ਹਾਲੇ ਵੀ ਬੁੱਤ ਹੋਣ ਅਤੇ ਭਾਵੇਂ ਉਸ ਨੇ ਉਨ੍ਹਾਂ ਚੀਜ਼ਾਂ ਨੂੰ ਰੱਖਿਆ ਹੋਇਆ ਹੋਵੇ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਇਆ ਅਤੇ ਭਾਵੇਂ ਉਹ ਉਨ੍ਹਾਂ ਮੂਰਤੀਆਂ ਦੀ ਉਪਾਸਨਾ ਕਰਦਾ ਹੋਵੇ ਅਤੇ ਇਹ ਜਵਾਬ ਹੈ ਜੋ ਮੈਂ ਉਨ੍ਹਾਂ ਨੂੰ ਦਿਆਂਗਾ:

 

ਹਿਜ਼ਕੀਏਲ 14:4

ਪਰ ਮੈਂ ਇਨ੍ਹਾਂ ਨੂੰ ਜਵਾਬ ਦਿਆਂਗਾ ਮੈਂ ਇਨ੍ਹਾਂ ਨੂੰ ਸਜ਼ਾ ਦਿਆਂਗਾ! ਤੈਨੂੰ ਚਾਹੀਦਾ ਹੈ ਕਿ ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਜ਼ਰੂਰ ਦੱਸੇਁਯਹੋਵਾਹ ਮੇਰਾ ਪ੍ਰਭੂ ਆਖਦਾ ਹੈ: ਜੇ ਕੋਈ ਇਸਰਾਏਲੀ ਕਿਸੇ ਨਬੀ ਪਾਸ ਆਉਂਦਾ ਹੈ ਅਤੇ ਮੇਰੀ ਸਲਾਹ ਮਂਗਦਾ ਹੈ, ਤਾਂ ਨਬੀ ਉਸ ਬੰਦੇ ਨੂੰ ਜਵਾਬ ਨਹੀਂ ਦੇਵੇਗਾ ਮੈਂ ਖੁਦ ਉਸ ਬੰਦੇ ਦੇ ਸਵਾਲ ਦਾ ਜਵਾਬ ਦੇਵਾਂਗਾ ਮੈਂ ਉਸ ਨੂੰ ਜਵਾਬ ਦੇਵਾਂਗਾ ਭਾਵੇਂ ਉਸ ਦੇ ਕੋਲ ਹਾਲੇ ਵੀ ਬੁੱਤ ਹੋਣ, ਭਾਵੇਂ ਉਸ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹੋਣ ਜਿਨ੍ਹਾਂ ਨੇ ਉਸ ਕੋਲੋਂ ਪਾਪ ਕਰਵਾਏ, ਅਤੇ ਭਾਵੇਂ ਉਹ ਹਾਲੇ ਵੀ ਉਨ੍ਹਾਂ ਮੂਰਤੀਆਂ ਦੀ ਉਪਸਨਾ ਕਰਦਾ ਹੋਵੇ ਮੈਂ ਉਸ ਨਾਲ ਉਸ ਦੇ ਇਨ੍ਹਾਂ ਸਾਰੇ ਬੁੱਤਾਂ ਦੇ ਬਾਵਜੂਦ ਗੱਲ ਕਰਾਂਗਾ

 

ਜ਼ਬੂਰ 38:15

15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ
    ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ

 

ਜ਼ਬੂਰ 86:7

ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ
    ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ

 

ਜ਼ਬੂਰ 20:6

ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ
    ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ
    ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ

 

ਜ਼ਕਰਯਾਹ 10:6

ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ

 

ਜ਼ਕਰਯਾਹ 13:9

ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ’”

 

ਉਤਪਤ 41:16

16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ

 

ਯਸਾਯਾਹ 58:9

ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ

ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ

 

1 ਰਾਜਿਆਂ 18:24

24 ਤੁਸੀਂ ਬਆਲ ਦੇ ਨਬੀਓ, ਆਪਣੇ ਦੇਵਤੇ ਅੱਗੇ ਪ੍ਰਾਰਥਨਾ ਕਰੋ ਅਤੇ ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ ਜਿਹੜਾ ਦੇਵਤਾ ਉੱਤਰ ਦੇਵੇ ਅਤੇ ਅੱਗ ਬਾਲ ਦੇਵੇ ਉਹੀ ਸੱਚਾ ਪਰਮੇਸ਼ੁਰ ਹੋਵੇਗਾ

ਸਭ ਲੋਕਾਂ ਨੇ ਉੱਤਰ ਦਿੱਤਾ, “ਬਹੁਤ ਵੱਧੀਆ

 

ਯਸਾਯਾਹ 30:19

19 ਯਹੋਵਾਹ ਦੇ ਲੋਕ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ ਰਹਿਣਗੇ ਤੁਸੀਂ ਲੋਕ ਰੋਦੇ ਨਹੀਂ ਰਹੋਗੇ ਯਹੋਵਾਹ ਤੁਹਾਡਾ ਵਿਰਲਾਪ ਸੁਣੇਗਾ ਅਤੇ ਤੁਹਾਨੂੰ ਹੌਸਲਾ ਦੇਵੇਗਾ ਯਹੋਵਾਹ ਤੁਹਾਨੂੰ ਸੁਣੇਗਾ ਅਤੇ ਤੁਹਾਡੀ ਸਹਾਇਤਾ ਕਰੇਗਾ

 

ਯਸਾਯਾਹ 65:24

24 ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਜਾਣ ਲਵਾਂਗਾ ਕਿ ਉਨ੍ਹਾਂ ਦੀ ਕੀ ਲੋੜ ਹੈ
    ਅਤੇ ਮੈਂ ਉਨ੍ਹਾਂ ਦੇ ਮੰਗਣ ਤੋਂ ਵੀ ਪਹਿਲਾਂ ਉਨ੍ਹਾਂ ਦੀ ਸਹਾਇਤਾ ਕਰਾਂਗਾ



ਯਿਰਮਿਯਾਹ 33:3; ਜ਼ਬੂਰ 17:6; ਹੋਸ਼ੇਆ 2:21; ਹੋਸ਼ੇਆ 14:8; ਜ਼ਬੂਰ 20:1; ਹਿਜ਼ਕੀਏਲ 14:7; ਹਿਜ਼ਕੀਏਲ 14:4; ਜ਼ਬੂਰ 38:15; ਜ਼ਬੂਰ 86:7; ਜ਼ਬੂਰ 20:6; ਜ਼ਕਰਯਾਹ 10:6; ਜ਼ਕਰਯਾਹ 13:9; ਉਤਪਤ 41:16; ਯਸਾਯਾਹ 58:9; 1 ਰਾਜਿਆਂ 18:24; ਯਸਾਯਾਹ 30:19; ਯਸਾਯਾਹ 65:24