Friday, June 5, 2015

ਸਭ ਕੁਝ ਸੰਭਵ ਹੋਣਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਸਭ ਕੁਝ ਸੰਭਵ ਹੋਣਾ                                                              ਪੰਜਾਬੀ ਮਸੀਹੀ ਸੰਦੇਸ਼

  

ਮੱਤੀ 19:26

26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।

 

ਫ਼ਿਲਿੱਪੀਆਂ ਨੂੰ 4:13

13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ

 

ਲੂਕਾ 1:37

37 ਕਿਉਂ ਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।

 

ਮਰਕੁਸ 9:23

23 ਯਿਸੂ ਨੇ ਉਸ ਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸੱਕਦਾ ਹੈਂ।ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।

 

ਮਰਕੁਸ 10:27

27 ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।

 

ਮੱਤੀ 17:20

20 ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।

 

ਰੋਮੀਆਂ ਨੂੰ 8:31

31 ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ

 

ਲੂਕਾ 18:27

27 ਯਿਸੂ ਨੇ ਆਖਿਆ, “ਜਿਹੜੀਆਂ ਗੱਲਾਂ ਮਨੁੱਖਾਂ ਲਈ ਅਣਹੋਣੀਆਂ ਹਨ, ਉਹ ਪਰਮੇਸ਼ੁਰ ਤੋਂ ਹੋ ਸੱਕਦੀਆਂ ਹਨ।

 

ਅੱਯੂਬ 42:2

ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ
    ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ

 

ਮਰਕੁਸ 11:24

24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ

 

ਯਿਰਮਿਯਾਹ 32:17

17 ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ

 

ਉਤਪਤ 18:14

14 ਕੀ ਯਹੋਵਾਹ ਲਈ ਕੋਈ ਗੱਲ ਇੰਨੀ ਔਖੀ ਹੈ? ਨਹੀਂ! ਮੈਂ ਬਹਾਰ ਦੇ ਮੌਸਮ ਵਿੱਚ ਫ਼ੇਰ ਆਵਾਂਗਾ, ਜਦੋਂ ਮੈਂ ਆਖਿਆ ਹੈ ਤਾਂ ਆਵਾਂਗਾ। ਅਤੇ ਤੇਰੀ ਪਤਨੀ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।

 

ਯਸਾਯਾਹ 46:10

10 ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ




ਮੱਤੀ 19:26; ਫ਼ਿਲਿੱਪੀਆਂ ਨੂੰ 4:13; ਲੂਕਾ 1:37; ਮਰਕੁਸ 9:23; ਮਰਕੁਸ 10:27; ਮੱਤੀ 17:20; ਰੋਮੀਆਂ ਨੂੰ 8:31; ਲੂਕਾ 18:27; ਅੱਯੂਬ 42:2; ਮਰਕੁਸ 11:24; ਯਿਰਮਿਯਾਹ 32:17; ਉਤਪਤ 18:14; ਯਸਾਯਾਹ 46:10