Friday, June 5, 2015

ਝੂਠੀ ਭਵਿੱਖਬਾਣੀਆਂ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਝੂਠੀ ਭਵਿੱਖਬਾਣੀਆਂ ਕਰਨਾ                                                            ਪੰਜਾਬੀ ਮਸੀਹੀ ਸੰਦੇਸ਼ 

ਯਿਰਮਿਯਾਹ 27:16

16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ

 

ਯਿਰਮਿਯਾਹ 43:2

ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।

 

ਹਿਜ਼ਕੀਏਲ 13:19

19 ਤੁਸੀਂ ਲੋਕਾਂ ਨੂੰ ਇਹ ਸੋਚਣ ਲਾ ਦਿੰਦੀਆਂ ਹੋ ਕਿ ਮੈ ਮਹੱਤਵਪੂਰਣ ਨਹੀਂ ਹਾਂ। ਤੁਸੀਂ ਉਨ੍ਹਾਂ ਨੂੰ ਜੌਆਂ ਦੀਆਂ ਕੁਝ ਮੁੱਠੀਆਂ ਅਤੇ ਰੋਟੀਆਂ ਦੇ ਕੁਝ ਟੁਕੜਿਆਂ ਬਦਲੇ ਮੇਰੇ ਖਿਲਾਫ਼ ਕਰ ਦਿੰਦੀਆਂ ਹੋ। ਤੁਸੀਂ ਮੇਰੇ ਲੋਕਾਂ ਨਾਲ ਝੂਠ ਬੋਲਦੀਆਂ ਹੋ। ਉਹ ਲੋਕ ਉਨ੍ਹਾਂ ਝੂਠਾਂ ਨੂੰ ਸੁਣਨਾ ਪਸੰਦ ਕਰਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੀਆਂ ਹੋ ਜਿਨ੍ਹਾਂ ਨੂੰ ਜਿਉਣਾ ਚਾਹੀਦਾ ਹੈ। ਅਤੇ ਤੁਸੀਂ ਉਨ੍ਹਾਂ ਲੋਕਾਂ ਨੂੰ ਜਿਉਣ ਦਿੰਦੀਆਂ ਹੋ ਜਿਨ੍ਹਾਂ ਨੂੰ ਮਰਨਾ ਚਾਹੀਦਾ ਹੈ

 

1 ਰਾਜਿਆਂ 13:18

18 ਤਦ ਬੁੱਢੇ ਨਬੀ ਨੇ ਆਖਿਆ, “ਮੈਂ ਵੀ ਤੇਰੇ ਵਾਂਗ ਨਬੀ ਹੀ ਹਾਂ।ਤਦ ਬੁੱਢੇ ਨਬੀ ਨੇ ਝੂਠ ਬੋਲਿਆ ਤੇ ਆਖਿਆ, “ਯਹੋਵਾਹ ਵੱਲੋਂ ਇੱਕ ਦੂਤ ਮੇਰੇ ਕੋਲ ਆਇਆ ਸੀ ਤੇ ਉਸ ਦੂਤ ਨੇ ਮੈਨੂੰ ਕਿਹਾ ਕਿ ਉਸ ਨੂੰ ਆਪਣੇ ਘਰ ਲੈ ਜਾਕੇ ਅੰਨ-ਪਾਣੀ ਛਕਾਅ।

 

ਹਿਜ਼ਕੀਏਲ 21:29

29 “‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ
    ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ।
    ਝੂਠ ਦਾ ਪੁਲਂਦਾ ਹੀ ਹੈ ਇਹ।
ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ।
    ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ।
ਵਕਤ ਉਨ੍ਹਾਂ ਦਾ ਹੈ ਗਿਆ।
    ਵਕਤ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ

 

ਹਿਜ਼ਕੀਏਲ 22:28

28 ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!

 

ਮੀਕਾਹ 2:11

11 ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ
    ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ।
ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ:
    ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।
    ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ

 

2 ਥੱਸਲੁਨੀਕੀਆਂ ਨੂੰ 2:9

ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ

 

ਜ਼ਕਰਯਾਹ 10:2

ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ




ਯਿਰਮਿਯਾਹ 27:16; ਯਿਰਮਿਯਾਹ 43:2; ਹਿਜ਼ਕੀਏਲ 13:19; 1 ਰਾਜਿਆਂ 13:18; ਹਿਜ਼ਕੀਏਲ 21:29; ਹਿਜ਼ਕੀਏਲ 22:28; ਮੀਕਾਹ 2:11; 2 ਥੱਸਲੁਨੀਕੀਆਂ ਨੂੰ 2:9; ਜ਼ਕਰਯਾਹ 10:2