Friday, June 5, 2015

ਪਰਿਵਾਰ ਦਾ ਸੁਭਾਅ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਿਵਾਰ ਦਾ ਸੁਭਾਅ                                                                    ਪੰਜਾਬੀ ਮਸੀਹੀ ਸੰਦੇਸ਼ 

ਜ਼ਬੂਰ 128:3

ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ
    ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ

 

ਬਿਵਸਥਾ ਸਾਰ 4:9-10

ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ 10 ਉਹ ਦਿਨ ਚੇਤੇ ਕਰੋ ਜਦੋਂ ਤੁਸੀਂ ਹੋਰੇਬ ਪਰਬਤ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖੜ੍ਹੇ ਹੋਏ ਸੀ। ਯਹੋਵਾਹ ਨੇ ਮੈਨੂੰ ਆਖਿਆ ਸੀ, ‘ਲੋਕਾਂ ਨੂੰ ਇਕੱਠਿਆਂ ਕਰੋ ਉਹ ਗੱਲਾਂ ਸੁਣਨ ਲਈ ਜੋ ਮੈਂ ਆਖਦਾ ਹਾਂ। ਫ਼ੇਰ ਉਹ ਜਦੋਂ ਤੱਕ ਜਿਉਂਦੇ ਹਨ ਮੇਰੀ ਇੱਜ਼ਤ ਕਰਨੀ ਸਿੱਖ ਜਾਣਗੇ। ਅਤੇ ਉਹ ਇਹ ਗੱਲਾਂ ਆਪਣੇ ਬੱਚਿਆਂ ਨੂੰ ਸਿੱਖਾਉਣਾਗੇ।

 

ਕਹਾਉਤਾਂ 31:27

27 ਉਹ ਕਦੇ ਵੀ ਆਲਸ ਨਹੀਂ ਕਰਦੀ
    ਉਹ ਆਪਣੇ ਘਰ ਦੀਆਂ ਵਸਤਾਂ ਦਾ ਧਿਆਨ ਰੱਖਦੀ ਹੈ

 

1 ਤਿਮੋਥਿਉਸ ਨੂੰ 3:4

ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ

 

ਉਤਪਤ 45:24

24 ਫ਼ੇਰ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਵਿਦਾ ਕਰ ਦਿੱਤਾ। ਅਤੇ ਜਦੋਂ ਉਹ ਜਾਣ ਲੱਗੇ ਤਾਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਸਿੱਧੇ ਘਰ ਜਾਇਓ। ਅਤੇ ਰਸਤੇ ਵਿੱਚ ਲੜਿਓ ਨਾ।

 

ਜ਼ਬੂਰ 133:1

ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ
    ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ

 

ਉਤਪਤ 50:17-21

17 ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।

ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ। 18 ਉਸ ਦੇ ਭਰਾ ਉਸ ਦੇ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਕੇ ਸਲਾਮ ਕੀਤਾ। ਉਨ੍ਹਾਂ ਨੇ ਆਖਿਆ, “ਅਸੀਂ ਤੁਹਾਡੇ ਨੌਕਰ ਹੋਵਾਂਗੇ।
19 ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਭੈਭੀਤ ਨਾ ਹੋਵੋ। ਪਰਮੇਸ਼ੁਰ ਦਾ ਕਾਰਨ ਕਰਨਾ ਮੇਰੇ ਤਾਈਂ ਸੰਭਵ ਨਹੀਂ, ਕੀ ਹੈ? 20 ਇਹ ਸੱਚ ਹੈ ਕਿ ਤੁਸੀਂ ਮੇਰੇ ਨਾਲ ਕੁਝ ਬੁਰਾ ਕਰਨ ਦੀ ਵਿਉਂਤ ਬਣਾਈ ਸੀ। ਪਰ ਅਸਲ ਵਿੱਚ ਪਰਮੇਸ਼ੁਰ ਚੰਗੀਆਂ ਗੱਲਾਂ ਦੀ ਵਿਉਂਤ ਬਣਾ ਰਿਹਾ ਸੀ। ਪਰਮੇਸ਼ੁਰ ਦੀ ਵਿਉਂਤ ਮੇਰੀ ਵਰਤੋਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕਰਨ ਦੀ ਸੀ। ਅਤੇ ਇਹੀ ਹੈ ਜੋ ਵਾਪਰਿਆ ਹੈ! 21 ਇਸ ਲਈ ਭੈਭੀਤ ਨਾ ਹੋਵੋ। ਮੈਂ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਹਾਰਾ ਦਿਆਂਗਾ।ਜੋ ਯੂਸੁਫ਼ ਨੇ ਆਖਿਆ, ਉਸ ਨੇ ਉਸ ਦੇ ਭਰਾਵਾਂ ਨੂੰ ਸੁੱਖ ਦਿੱਤਾ

ਮੱਤੀ 18:21-22

21 ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

22 ਯਿਸੂ ਨੇ ਉਸ ਨੂੰ ਕਿਹਾ, “ਤੂੰ ਸੱਤ ਵਾਰ ਤੋਂ ਵੱਧ ਮਾਫ਼ ਕਰ। ਤੂੰ ਉਸ ਨੂੰ ਲਗਾਤਾਰ ਮਾਫ਼ ਕਰਦਾ ਜਾ, ਭਾਵੇਂ ਉਹ ਤੇਰੇ ਨਾਲ ਸਤੱਤਰ ਵਾਰ ਗਲਤੀ ਕਰੇ

 

ਬਿਵਸਥਾ ਸਾਰ 14:26

26 ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ

 

ਜ਼ਬੂਰ 101:7

ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ
    ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ

 

ਬਿਵਸਥਾ ਸਾਰ 29:18

18 ਇਹ ਗੱਲ ਯਕੀਨੀ ਬਣਾਉ ਕਿ ਅੱਜ ਇੱਥੇ ਕਦੇ ਵੀ ਆਦਮੀ, ਔਰਤ, ਪਰਿਵਾਰ ਜਾਂ ਪਰਿਵਾਰ-ਸਮੂਹ ਯਹੋਵਾਹ, ਸਾਡੇ ਪਰਮੇਸ਼ੁਰ, ਤੋਂ ਨਹੀਂ ਪਰਤ ਜਾਵੇਗਾ। ਕਿਸੇ ਨੂੰ ਵੀ ਹੋਰਨਾ ਦੇਸ਼ਾ ਦੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ। ਜਿਹੜੇ ਲੋਕ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਜ਼ਹਿਰੀਲੀਆਂ ਜੜ੍ਹਾਂ ਵਰਗੇ ਹਨ ਜੋ ਕੌੜੇ ਫ਼ਲ ਪੈਦਾ ਕਰਦੀਆਂ ਹਨ

 

ਯਿਰਮਿਯਾਹ 10:25

25 ਜੇ ਤੂੰ ਕਹਿਰਵਾਨ ਹੈਂ,ਤਾਂ ਹੋਰਨਾਂ ਕੌਮਾਂ ਨੂੰ ਸਜ਼ਾ ਦੇ
    ਉਹ ਤੈਨੂੰ ਨਹੀਂ ਜਾਣਦੇ ਅਤੇ ਤੇਰਾ ਆਦਰ ਨਹੀਂ ਕਰਦੇ।
    ਉਹ ਲੋਕ ਤੇਰੀ ਉਪਾਸਨਾ ਨਹੀਂ ਕਰਦੇ।
ਉਨ੍ਹਾਂ ਕੌਮਾਂ ਨੇ ਯਾਕੂਨ ਦੇ ਪਰਿਵਾਰ ਨੂੰ ਤਬਾਹ ਕੀਤਾ ਸੀ।
    ਉਨ੍ਹਾਂ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਬਾਹ ਕਰ ਦਿੱਤਾ ਸੀ।
    ਉਨ੍ਹਾਂ ਨੇ ਇਸਰਾਏਲ ਦੀ ਮਾਤਭੂਮੀ ਨੂੰ ਤਬਾਹ ਕਰ ਦਿੱਤਾ ਸੀ




ਜ਼ਬੂਰ 128:3; ਬਿਵਸਥਾ ਸਾਰ 4:9-10; ਕਹਾਉਤਾਂ 31:27; 1 ਤਿਮੋਥਿਉਸ ਨੂੰ 3:4; ਉਤਪਤ 45:24; ਜ਼ਬੂਰ 133:1; ਉਤਪਤ 50:17-21; ਮੱਤੀ 18:21-22; ਬਿਵਸਥਾ ਸਾਰ 14:26; ਜ਼ਬੂਰ 101:7; ਬਿਵਸਥਾ ਸਾਰ 29:18; ਯਿਰਮਿਯਾਹ 10:25