Friday, June 5, 2015

ਤਾੜਨਾ ਨੂੰ ਸਵੀਕਾਰ ਕਰਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਤਾੜਨਾ ਨੂੰ ਸਵੀਕਾਰ ਕਰਨਾ                                                             ਪੰਜਾਬੀ ਮਸੀਹੀ ਸੰਦੇਸ਼


ਜ਼ਬੂਰ 141:5

ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ
    ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ
ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ
    ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ
    ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ
ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ

 

2 ਕੁਰਿੰਥੀਆਂ ਨੂੰ 11:20

20 ਮੈਂ ਜਾਣਦਾ ਹਾਂ ਕਿ ਤੁਸੀਂ ਤਹਮਾਲ ਤੋਂ ਕੰਮ ਲਵੋਂਗੇ ਕਿਉਂਕਿ ਤੁਸੀਂ ਉਸ ਵਿਅਕਤੀ ਨਾਲ ਵੀ ਨਿਮ੍ਰ ਹੋ ਜਿਹੜਾ ਤੁਹਾਥੋਂ ਗਲਤ ਗੱਲਾਂ ਕਰਾਉਂਦਾ ਹੈ ਅਤੇ ਤੁਹਾਨੂੰ ਵਰਤਦਾ ਹੈ ਤੁਸੀਂ ਉਨ੍ਹਾਂ ਲੋਕਾਂ ਨਾਲ ਤਹਮਾਲ ਤੋਂ ਕੰਮ ਲੈਂਦੇ ਹੋ ਜਿਹੜੇ ਤੁਹਾਡੇ ਨਾਲ ਛਲ ਕਰਦੇ ਹਨ, ਜਾਂ ਜਿਹੜੇ ਸੋਚਦੇ ਹਨ ਕਿ ਉਹ ਤੁਹਾਡੇ ਨਾਲੋਂ ਬੇਹਤਰ ਹਨ, ਜਾਂ ਤੁਹਾਨੂੰ ਥੱਪੜ ਮਾਰਦੇ ਹਨ

 

1 ਪਤਰਸ 2:20

20 ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ

 

ਮੱਤੀ 5:39

39 ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖੜ੍ਹੇ ਨਾ ਹੋਵੋ ਸਗੋਂ ਜੇ ਕੋਈ ਤੁਹਾਡੀ ਸੱਜੀ ਗਲ੍ਹ ਉੱਤੇ ਚਪੇੜ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ

 

ਲੂਕਾ 6:29

29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ

 

ਵਿਰਲਾਪ 3:30

30 ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ
    ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ

 

ਯਸਾਯਾਹ 50:6

ਮੈਂ ਉਨ੍ਹਾਂ ਲੋਕਾਂ ਦੀ ਮਾਰ ਝੱਲਾਂਗਾ ਮੈਂ ਉਨ੍ਹਾਂ ਵੱਲੋਂ ਆਪਣੀ ਦਾੜੀ ਦੇ ਵਾਲਾਂ ਨੂੰ ਪੁਟ੍ਟਵਾ ਲਵਾਂਗਾ ਜਦੋਂ ਉਹ ਮੈਨੂੰ ਬੁਰਾ ਭਲਾ ਆਖਣਗੇ ਅਤੇ ਮੇਰੇ ਮੂੰਹ ਉੱਤੇ ਬੁਕੱਣਗੇ ਤਾਂ ਵੀ ਮੈਂ ਆਪਣਾ ਮੂੰਹ ਨਹੀਂ ਛੁਪਾਵਾਂਗਾ

 

ਕਹਾਉਤਾਂ 23:35

35 ਤੁਸੀਂ ਆਖੋਗੇ, “ਕਿਸੇ ਨੇ ਮੈਨੂੰ ਮਾਰਿਆ, ਪਰ ਮੈਨੂੰ ਸੱਟ ਨਹੀਂ ਲਗੀ ਉਹ ਰੁੱਕ ਗਏ, ਪਰ ਮੈਂ ਖਿਆਲ ਨਹੀਂ ਕੀਤਾ ਮੈਂ ਕਦੋਂ ਜਾਗਾਂਗਾ, ਤਾਂ ਜੋ ਮੈਂ ਇੱਕ ਹੋਰ ਜਾਮ ਪੀ ਸੱਕਾਂ

 


ਜ਼ਬੂਰ 141:5; 2 ਕੁਰਿੰਥੀਆਂ ਨੂੰ 11:20; 1 ਪਤਰਸ 2:20; ਮੱਤੀ 5:39; ਲੂਕਾ 6:29; ਵਿਰਲਾਪ 3:30; ਯਸਾਯਾਹ 50:6; ਕਹਾਉਤਾਂ 23:35