Friday, June 5, 2015

ਜੈਵੰਤ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਜੈਵੰਤ                                                                                   ਪੰਜਾਬੀ ਮਸੀਹੀ ਸੰਦੇਸ਼ 

ਯੂਹੰਨਾ 16:33

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

 

ਰੋਮੀਆਂ ਨੂੰ 8:37

37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ

 

1 ਯੂਹੰਨਾ 2:13

13 ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ,
    ਕਿਉਂ ਕਿ ਤੁਸੀਂ ਉਸ ਬਾਰੇ ਜਾਣਦੇ ਹੋ ਜਿਸਦੀ ਹੋਂਦ ਆਦਿ ਤੋਂ ਹੈ।
ਨੌਜਵਾਨ ਲੋਕੋ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ
    ਕਿਉਂ ਕਿ ਤੁਸੀਂ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ

1 ਯੂਹੰਨਾ 4:4

ਮੇਰੇ ਪਿਆਰੇ ਬੱਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂਕਿ ਇੱਕ ਜਿਹੜਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ

 

1 ਯੂਹੰਨਾ 5:5

ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ

 

ਪਰਕਾਸ਼ ਦੀ ਪੋਥੀ 2:7

ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ

 

ਪਰਕਾਸ਼ ਦੀ ਪੋਥੀ 2:17

17 ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ

ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ

 

ਪਰਕਾਸ਼ ਦੀ ਪੋਥੀ 2:26

26 ਮੈਂ ਉਸ ਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ

 

ਪਰਕਾਸ਼ ਦੀ ਪੋਥੀ 3:5

ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ

 

ਪਰਕਾਸ਼ ਦੀ ਪੋਥੀ 3:12

12 ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਮੇਰੇ ਪਰਮੇਸ਼ੁਰ ਦੇ ਮੰਦਰ ਦਾ ਥੰਮ ਹੋਵੇਗਾ। ਉਸ ਵਿਅਕਤੀ ਨੂੰ ਫ਼ੇਰ ਕਦੇ ਵੀ ਪਰਮੇਸ਼ੁਰ ਦਾ ਮੰਦਰ ਛੱਡਣਾ ਨਹੀਂ ਪਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ। ਅਤੇ ਮੈਂ ਆਪਣੇ ਪਰਮੇਸ਼ੁਰ ਦੇ ਸ਼ਹਿਰ ਦਾ ਨਾਮ ਉਸ ਵਿਅਕਤੀ ਤੇ ਲਿਖ ਦਿਆਂਗਾ ਉਹ ਸ਼ਹਿਰ ਨਵਾਂ ਯਰੂਸ਼ਲਮ ਹੈ। ਇਹ ਸ਼ਹਿਰ ਮੇਰੇ ਪਿਤਾ ਵੱਲੋਂ ਸਵਰਗ ਵਿੱਚੋਂ ਰਿਹਾ ਹੈ। ਮੈਂ ਉਸ ਵਿਅਕਤੀ ਤੇ ਆਪਣਾ ਨਵਾਂ ਨਾਮ ਵੀ ਲਿਖ ਦਿਆਂਗਾ

 

ਪਰਕਾਸ਼ ਦੀ ਪੋਥੀ 3:21

21 ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ

 

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

1 ਯੂਹੰਨਾ 5:4-5

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ

 

ਪਰਕਾਸ਼ ਦੀ ਪੋਥੀ 2:11

11 ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸ ਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤਦਾ ਹੈ, ਉਸ ਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ




ਯੂਹੰਨਾ 16:33; ਰੋਮੀਆਂ ਨੂੰ 8:37; 1 ਯੂਹੰਨਾ 2:13; 1 ਯੂਹੰਨਾ 4:4; 1 ਯੂਹੰਨਾ 5:5; ਪਰਕਾਸ਼ ਦੀ ਪੋਥੀ 2:7; ਪਰਕਾਸ਼ ਦੀ ਪੋਥੀ 2:17; ਪਰਕਾਸ਼ ਦੀ ਪੋਥੀ 2:26; ਪਰਕਾਸ਼ ਦੀ ਪੋਥੀ 3:5; ਪਰਕਾਸ਼ ਦੀ ਪੋਥੀ 3:12; ਪਰਕਾਸ਼ ਦੀ ਪੋਥੀ 3:21; ਪਰਕਾਸ਼ ਦੀ ਪੋਥੀ 12:11; 1 ਯੂਹੰਨਾ 5:4-5; ਪਰਕਾਸ਼ ਦੀ ਪੋਥੀ 2:11