Friday, June 5, 2015

ਜਿੱਤ ਦਾ ਵਾਅਦਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਜਿੱਤ ਦਾ ਵਾਅਦਾ                                                                      ਪੰਜਾਬੀ ਮਸੀਹੀ ਸੰਦੇਸ਼ 

ਮੱਤੀ 12:20

20 ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ
    ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ
ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ

 

ਯੂਹੰਨਾ 16:33

33 ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।

 

1 ਕੁਰਿੰਥੀਆਂ ਨੂੰ 15:24

24 ਫ਼ੇਰ ਅੰਤ ਆਵੇਗਾ। ਮਸੀਹ ਸਾਰੇ ਸ਼ਾਸਕਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨੂੰ ਤਬਾਹ ਕਰ ਦੇਵੇਗਾ। ਫ਼ੇਰ ਮਸੀਹ ਪਰਮੇਸ਼ੁਰ ਪਿਤਾ ਨੂੰ ਰਾਜ ਸੌਂਪ ਦੇਵੇਗਾ

 

ਪਰਕਾਸ਼ ਦੀ ਪੋਥੀ 3:21

21 ਹਰ ਉਸ ਵਿਅਕਤੀ ਨੂੰ ਜਿਹੜਾ ਜਿੱਤ ਪ੍ਰਾਪਤ ਕਰਦਾ ਹੈ ਮੈਂ ਆਪਣੇ ਨਾਲ ਤਖਤ ਤੇ ਬਿਠਾਵਾਂਗਾ ਮੇਰੇ ਨਾਲ ਵੀ ਇਵੇਂ ਹੀ ਹੋਇਆ ਸੀ। ਮੈਂ ਜਿੱਤ ਪ੍ਰਾਪਤ ਕੀਤੀ ਅਤੇ ਆਪਣੇ ਪਿਤਾ ਨਾਲ ਉਸ ਦੇ ਤਖਤ ਤੇ ਬੈਠ ਗਿਆ

 

ਪਰਕਾਸ਼ ਦੀ ਪੋਥੀ 5:5

ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ।ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।

 

ਪਰਕਾਸ਼ ਦੀ ਪੋਥੀ 6:2

ਮੈਂ ਤੱਕਿਆ, ਅਤੇ ਉੱਥੇ ਮੇਰੇ ਅੱਗੇ ਇੱਕ ਚਿੱਟਾ ਘੋੜਾ ਸੀ। ਘੁੜਸਵਾਰ ਦੇ ਹੱਥ ਵਿੱਚ ਇੱਕ ਧਨੁਸ਼ ਫ਼ੜਿਆ ਹੋਇਆ ਸੀ। ਅਤੇ ਉਸ ਨੂੰ ਇੱਕ ਤਾਜ ਦਿੱਤਾ ਹੋਇਆ ਸੀ। ਉਹ ਵੱਧ ਜਿੱਤਾਂ ਪ੍ਰਾਪਤ ਕਰਨ ਲਈ ਇੱਕ ਜੇਤੂ ਦੀ ਤਰ੍ਹਾਂ ਬਾਹਰ ਗਿਆ

 

ਪਰਕਾਸ਼ ਦੀ ਪੋਥੀ 17:14

14 ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।

 

ਜ਼ਬੂਰ 44:5

ਹੇ ਪਰਮੇਸ਼ੁਰ ਤੁਹਾਡੀ ਮਦਦ ਨਾਲ, ਅਸੀਂ ਆਪਣੇ ਦੁਸ਼ਮਣਾਂ ਨੂੰ ਪਿੱਛਾਂਹ ਧੱਕ ਦੇਵਾਂਗੇ
    ਤੁਹਾਡਾ ਨਾਮ ਲੈ ਕੇ ਅਸੀਂ ਆਪਣੇ ਦੁਸ਼ਮਣਾਂ ਨੂੰ ਕੁਚਲ ਦਿਆਂਗੇ

 

ਮਲਾਕੀ 4:3

ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ

 

ਲੂਕਾ 10:19

19 ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ

 

ਰੋਮੀਆਂ ਨੂੰ 8:35

35 ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸੱਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸੱਕਦੇ ਹਨ? ਨਹੀਂ। ਕੀ ਮੁਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵੱਖ ਕਰ ਸੱਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪੜੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸੱਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸੱਕਦੇ ਹਨ? ਨਹੀਂ

 

ਰੋਮੀਆਂ ਨੂੰ 8:37

37 ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ

 

1 ਯੂਹੰਨਾ 5:4

ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ

 

ਪਰਕਾਸ਼ ਦੀ ਪੋਥੀ 15:2

ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ

 

1 ਕੁਰਿੰਥੀਆਂ ਨੂੰ 15:57

57 ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ



ਮੱਤੀ 12:20; ਯੂਹੰਨਾ 16:33; 1 ਕੁਰਿੰਥੀਆਂ ਨੂੰ 15:24; ਪਰਕਾਸ਼ ਦੀ ਪੋਥੀ 3:21; ਪਰਕਾਸ਼ ਦੀ ਪੋਥੀ 5:5; ਪਰਕਾਸ਼ ਦੀ ਪੋਥੀ 6:2; ਪਰਕਾਸ਼ ਦੀ ਪੋਥੀ 17:14; ਜ਼ਬੂਰ 44:5; ਮਲਾਕੀ 4:3; ਲੂਕਾ 10:19; ਰੋਮੀਆਂ ਨੂੰ 8:35; ਰੋਮੀਆਂ ਨੂੰ 8:37; 1 ਯੂਹੰਨਾ 5:4; ਪਰਕਾਸ਼ ਦੀ ਪੋਥੀ 15:2; 1 ਕੁਰਿੰਥੀਆਂ ਨੂੰ 15:57