Friday, June 5, 2015

ਪਾਪ ਦੀ ਸ਼ੁਰੂਆਤ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ ਦੀ ਸ਼ੁਰੂਆਤ                                                                       ਪੰਜਾਬੀ ਮਸੀਹੀ ਸੰਦੇਸ਼ 

ਉਤਪਤ 3:6

ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ

 

ਜ਼ਬੂਰ 51:5

ਮੈਂ ਗੁਨਾਹਾਂ ਵਿੱਚ ਜੰਮਿਆ ਸਾਂ,
    ਅਤੇ ਵਿੱਚ ਹੀ ਮੇਰੀ ਮਾਂ ਨੇ ਮੈਨੂੰ ਗਰਭ ਅੰਦਰ ਧਾਰਣ ਕੀਤਾ ਸੀ

 

ਮੱਤੀ 15:19

19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ

 

ਯਾਕੂਬ 1:15

15 ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ

 

ਯਾਕੂਬ 4:1

 ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ

 

ਯਸਾਯਾਹ 14:12-15

12 ਤੂੰ ਪ੍ਰਭਾਤ ਦੇ ਤਾਰੇ ਵਾਂਗ ਸੀ
    ਪਰ ਤੂੰ ਅਕਾਸ਼ ਵਿੱਚੋਂ ਡਿੱਗ ਚੁੱਕਿਆ ਹੈਂ।
ਅਤੀਤ ਵਿੱਚ, ਧਰਤੀ ਦੀਆਂ ਸਾਰੀਆਂ ਕੌਮਾਂ ਤੇਰੇ ਸਾਹਮਣੇ ਝੁਕਦੀਆਂ ਸਨ।
    ਪਰ ਹੁਣ ਤੂੰ ਕੱਟ ਕੇ ਸੁੱਟ ਦਿੱਤਾ ਗਿਆ ਹੈਂ।
13 ਤੂੰ ਹਮੇਸ਼ਾ ਆਪਣੇ-ਆਪ ਨੂੰ ਆਖਿਆ,
    ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।
ਮੈਂ ਉੱਪਰ ਅਕਾਸ਼ ਵੱਲ ਜਾਵਾਂਗਾ।
ਮੈਂ ਆਪਣਾ ਤਖਤ ਪਰਮੇਸ਼ੁਰ ਦੇ ਤਾਰਿਆਂ ਦੇ ਉੱਪਰ ਸਥਾਪਿਤ ਕਰਾਂਗਾ।
    ਮੈਂ ਜ਼ਫ਼ੋਨ ਦੇ ਪਵਿੱਤਰ ਪਰਬਤ ਉੱਤੇ ਬੈਠਾਂਗਾ।
    ਉਸ ਪਰਬਤ ਉੱਤੇ ਮੈਂ ਦੇਵਤਿਆਂ ਨੂੰ ਮਿਲਾਂਗਾ।
14 ਮੈਂ ਬੱਦਲਾਂ ਵਿੱਚਲੀ ਜਗਵੇਦੀ ਤੱਕ ਜਾਵਾਂਗਾ
    ਮੈਂ ਸਭ ਤੋਂ ਉੱਚੇ ਪਰਮੇਸ਼ੁਰ ਵਾਂਗ ਹੋਵਾਂਗਾ।

15 ਪਰ ਇਉਂ ਹੋਇਆ ਨਹੀਂ
    ਤੂੰ ਪਰਮੇਸ਼ੁਰ ਨਾਲ ਅਕਾਸ਼ ਵੱਲ ਨਹੀਂ ਗਿਆ।
    ਤੈਨੂੰ ਡੂੰਘੀ ਖੱਡ ਵਿੱਚ, ਸ਼ਿਓਲ, ਮੌਤ ਦੇ ਸਥਾਨ ਉੱਤੇ ਡੇਗਿਆ ਗਿਆ ਸੀ

 

ਹਿਜ਼ਕੀਏਲ 28:15-17

15 ਈਮਾਨਦਾਰ ਅਤੇ ਨੇਕ ਸੀ ਤੂੰ ਜਦੋਂ ਮੈਂ ਤੈਨੂੰ ਸਾਜਿਆ ਸੀ
    ਪਰ ਫ਼ੇਰ ਤੂੰ ਬਣ ਗਿਆ ਬਦ।
16 ਵਪਾਰ ਤੇਰੇ ਨੇ ਲਿਆਂਦੀਆਂ ਬਹੁਤ ਦੌਲਤਾਂ ਤੇਰੇ ਲਈ
    ਪਰ ਰੱਖ ਦਿੱਤਾ ਸੀ ਜ਼ੁਲਮ ਵੀ ਉਨ੍ਹਾਂ ਤੇਰੇ ਅੰਦਰ। ਅਤੇ ਪਾਪ ਕੀਤਾ ਤੂੰ।
ਇਸ ਲਈ ਵਰਤਾਉ ਕੀਤਾ ਮੈਂ ਤੇਰੇ ਨਾਲ ਜਿਵੇਂ ਤੂੰ ਹੋਵੇਂ ਕੋਈ ਅਪਵਿੱਤਰ ਚੀਜ਼।
    ਸੁੱਟ ਦਿੱਤਾ ਸੀ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਤੋਂ ਬਾਹਰ।
ਤੂੰ ਖਾਸ ਕਰੂਬੀ ਫ਼ਰਿਸ਼ਤਿਆਂ ਵਿੱਚ ਇੱਕ ਸੀ-ਪੰਖ ਤੇਰੇ ਫ਼ੈਲੇ ਹੋਏ ਸਨ ਮੇਰੇ ਤਖਤ ਉੱਤੇ!
    ਪਰ ਮਜ਼ਬੂਰ ਕਰ ਦਿੱਤਾ ਤੈਨੂੰ ਮੈਂ ਉਨ੍ਹਾਂ ਹੀਰਿਆਂ ਨੂੰ ਛੱਡ ਦੇਣ ਲਈ ਚਮਕਦੇ ਸਨ ਜੋ ਅਗਨੀ ਵਾਂਗ।
17 ਗੁਮਾਨੀ ਬਣਾਇਆ ਤੈਨੂੰ ਤੇਰੀ ਖੂਬਸੂਰਤੀ ਨੇ
    ਤੇਰੀ ਸ਼ਾਨ ਨੇ ਬਰਬਾਦ ਕਰ ਦਿੱਤਾ ਤੇਰੀ ਸਿਆਣਪ ਨੂੰ।
ਇਸ ਲਈ ਸੁੱਟ ਦਿੱਤਾ ਤੈਨੂੰ ਮੈਂ ਹੇਠਾਂ ਧਰਤ ਉੱਤੇ।
    ਅਤੇ ਹੁਣ ਹੋਰ ਰਾਜੇ ਤਕਦੇ ਨੇ ਤੇਰੇ ਵੱਲ

ਯੂਹੰਨਾ 8:44

44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ

 

2 ਪਤਰਸ 2:4

ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ

 

1 ਯੂਹੰਨਾ 3:8

ਸ਼ੈਤਾਨ ਮੁੱਢ ਤੋਂ ਹੀ ਪਾਪ ਕਰਦਾ ਰਿਹਾ ਹੈ, ਅਤੇ ਜਿਹੜਾ ਵਿਅਕਤੀ ਪਾਪ ਕਰਦਾ ਰਹਿੰਦਾ ਹੈ ਸ਼ੈਤਾਨ ਨਾਲ ਸੰਬੰਧਿਤ ਹੈ। ਪਰਮੇਸ਼ੁਰ ਦਾ ਪੁੱਤਰ ਇਸ ਲਈ ਆਇਆ; ਸ਼ੈਤਾਨ ਦੇ ਕੰਮ ਨੂੰ ਖਤਮ ਕਰਨ ਲਈ




ਉਤਪਤ 3:6; ਜ਼ਬੂਰ 51:5; ਮੱਤੀ 15:19; ਯਾਕੂਬ 1:15; ਯਾਕੂਬ 4:1; ਯਸਾਯਾਹ 14:12-15; ਹਿਜ਼ਕੀਏਲ 28:15-17; ਯੂਹੰਨਾ 8:44; 2 ਪਤਰਸ 2:4; 1 ਯੂਹੰਨਾ 3:8