Monday, June 1, 2015

ਪਰਮੇਸ਼ੁਰ ਦਾ ਆਉਣਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਆਉਣਾ

                                            ਪੰਜਾਬੀ ਮਸੀਹੀ ਸੰਦੇਸ਼



ਉਤਪਤ 50:24

ਯੂਸੁਫ਼ ਦੀ ਮੌਤ

24 ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।

 

ਉਤਪਤ 50:25

25 ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।

 

ਕੂਚ 13:19

ਯੂਸੁਫ਼ ਘਰ ਜਾਂਦਾ ਹੈ

19 ਮੂਸਾ ਨੇ ਯੂਸੁਫ਼ ਦੀਆਂ ਅਸਥੀਆਂ ਆਪਣੇ ਨਾਲ ਲਈਆਂ। (ਮਰਨ ਤੋਂ ਪਹਿਲਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਕੋਲੋਂ ਉਸ ਦੇ ਲਈ ਅਜਿਹਾ ਕਰਨ ਦਾ ਇਕਰਾਰ ਲਿਆ ਸੀ। ਯੂਸੁਫ਼ ਨੇ ਆਖਿਆ, “ਜਦੋਂ ਪਰਮੇਸ਼ੁਰ ਤੁਹਾਡੀ ਰੱਖਿਆ ਕਰੇ, ਮੇਰੀ ਅਸਥੀਆਂ ਆਪਣੇ ਨਾਲ ਮਿਸਰ ਤੋਂ ਬਾਹਰ ਲੈ ਜਾਣੀਆਂ ਚੇਤੇ ਰੱਖਣਾ।”)

 

ਰੂਥ 1:6

ਨਾਓਮੀ ਘਰ ਜਾਂਦੀ ਹੈ

ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸ ਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡ ਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸ ਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ

 

ਜ਼ਬੂਰ 65:9

ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
    ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
    ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ

 

ਲੂਕਾ 7:16

16 ਸਭ ਲੋਕ ਡਰ ਨਾਲ ਭਰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੇਇੱਕ ਵੱਡਾ ਨਬੀ ਸਾਡੇ ਕੋਲ ਆਇਆ ਹੈ।ਅਤੇ ਉਨ੍ਹਾਂ ਕਿਹਾ, “ਪਰਮੇਸ਼ੁਰ ਖੁਦ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ।

 

ਲੂਕਾ 1:68

68 ਉਸਤਤਿ ਹੋਵੇ ਇਸਰਾਏਲ ਦੇ ਪ੍ਰਭੂ ਦੀ,
    ਕਿਉਂ ਜੋ ਉਹ ਆਪਣੇ ਲੋਕਾਂ ਦੀ ਮਦਦ ਕਰਨ ਲਈ ਆਇਆ ਹੈ
    ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ

 

ਯਿਰਮਿਯਾਹ 27:22

22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ।ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।

 

1 ਸਮੂਏਲ 2:21

21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ

 

ਯਸਾਯਾਹ 23:17

17 ਸੱਤਰ ਸਾਲਾਂ ਬਾਦ, ਯਹੋਵਾਹ ਸੂਰ ਬਾਰੇ ਫ਼ੇਰ ਵਿੱਚਾਰ ਕਰੇਗਾ, ਅਤੇ ਉਹ ਉਸ ਨੂੰ ਫ਼ੈਸਲਾ ਸੁਣਾਏਗਾ। ਸੂਰ ਫ਼ੇਰ ਵਪਾਰ ਕਰੇਗਾ। ਸੂਰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਵੇਸਵਾ ਵਾਂਗ ਹੋਵੇਗਾ

 

ਯਸਾਯਾਹ 10:3

ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ

 

ਲੂਕਾ 19:44

44 ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸ ਨੂੰ ਮਹਿਸੂਸ ਨਾ ਕੀਤਾ।

 

1 ਪਤਰਸ 2:12

12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ




ਉਤਪਤ 50:24; ਉਤਪਤ 50:25; ਕੂਚ 13:19; ਰੂਥ 1:6; ਜ਼ਬੂਰ 65:9; ਲੂਕਾ 7:16; ਲੂਕਾ 1:68; ਯਿਰਮਿਯਾਹ 27:22; 1 ਸਮੂਏਲ 2:21; ਯਸਾਯਾਹ 23:17; ਯਸਾਯਾਹ 10:3; ਲੂਕਾ 19:44; 1 ਪਤਰਸ 2:12