Friday, June 5, 2015

ਨਿੱਜੀ ਜ਼ਿੰਮੇਵਾਰੀ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਨਿੱਜੀ ਜ਼ਿੰਮੇਵਾਰੀ                                                                          ਪੰਜਾਬੀ ਮਸੀਹੀ ਸੰਦੇਸ਼ 

ਗਲਾਤੀਆਂ ਨੂੰ 6:5

ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਜ਼ਰੂਰ ਸਵੀਕਾਰ ਕਰਨੀ ਚਾਹੀਦੀ ਹੈ

 

1 ਤਿਮੋਥਿਉਸ ਨੂੰ 5:8

ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ

 

2 ਕੁਰਿੰਥੀਆਂ ਨੂੰ 5:10

10 ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ

 

ਬਿਵਸਥਾ ਸਾਰ 24:16

16 ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦ੍ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸਦੀ ਮੰਦੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ

 

ਅੱਯੂਬ 19:4

ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ
    ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ

 

ਕਹਾਉਤਾਂ 9:12

12 ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ

 

ਯਿਰਮਿਯਾਹ 31:30

30 ਨਹੀਂ, ਹਰ ਬੰਦਾ ਆਪਣੇ ਗੁਨਾਹ ਲਈ ਮਰੇਗਾ। ਜਿਹੜਾ ਬੰਦਾ ਖੱਟੇ ਅੰਗੂਰ ਖਾਂਦਾ ਹੈ ਓਸੇ ਨੂੰ ਖੱਟਾ ਸੁਆਦ ਆਵੇਗਾ।

 

ਹਿਜ਼ਕੀਏਲ 18:20

20 ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ

 

ਰੋਮੀਆਂ ਨੂੰ 14:4

ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ



ਗਲਾਤੀਆਂ ਨੂੰ 6:5; 1 ਤਿਮੋਥਿਉਸ ਨੂੰ 5:8; 2 ਕੁਰਿੰਥੀਆਂ ਨੂੰ 5:10; ਬਿਵਸਥਾ ਸਾਰ 24:16; ਅੱਯੂਬ 19:4; ਕਹਾਉਤਾਂ 9:12; ਯਿਰਮਿਯਾਹ 31:30; ਹਿਜ਼ਕੀਏਲ 18:20; ਰੋਮੀਆਂ ਨੂੰ 14:4