Friday, June 5, 2015

ਨਾਸਤਿਕਤਾ ਦਾ ਵੇਰਵਾ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਨਾਸਤਿਕਤਾ ਦਾ ਵੇਰਵਾ                                                                     ਪੰਜਾਬੀ ਮਸੀਹ ਸੰਦੇਸ਼ 

ਜ਼ਬੂਰ 53:1

ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ।
    ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ
    ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ


ਜ਼ਬੂਰ 14:1

ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।
    ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ।
    ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ

 

 

ਰੋਮੀਆਂ ਨੂੰ 1:20-32

20 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ

21 ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ 22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ 23 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ
24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ 25 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ
26 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ 27 ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ
28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ 29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ 30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ 31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ 32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ

 

ਅਫ਼ਸੀਆਂ ਨੂੰ 2:12

12 ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ

 

ਪਰਕਾਸ਼ ਦੀ ਪੋਥੀ 9:20

20 ਧਰਤੀ ਉਤਲੇ ਬਾਕੀ ਲੋਕ ਇਨ੍ਹਾਂ ਮੁਸ਼ਕਿਲਾਂ ਕਾਰਣ ਨਹੀਂ ਮਰੇ। ਪਰ ਹਾਲੇ ਵੀ ਇਨ੍ਹਾਂ ਲੋਕਾਂ ਨੇ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੇ ਅਤੇ ਆਪਣੇ ਹੀ ਹੱਥਾਂ ਦੁਆਰਾ ਬਣਾਈਆਂ ਚੀਜ਼ਾਂ ਤੋਂ ਦੂਰ ਹੋ ਗਏ। ਉਨ੍ਹਾਂ ਨੂੰ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਲੱਕੜ ਦੀਆਂ ਭੂਤਾਂ ਦੀ ਪੂਜਾ ਕਰਨੀ ਬੰਦ ਨਹੀਂ ਕੀਤੀ। ਇਹ ਮੂਰਤਾਂ ਨਾ ਵੇਖ ਸੱਕਦੀਆਂ ਸਨ ਅਤੇ ਨਾ ਹੀ ਸੁਣ ਅਤੇ ਨਾਹੀ ਤੁਰ ਸੱਕਦੀਆਂ ਸਨ

 

ਯਿਰਮਿਯਾਹ 17:15

15 ਯਹੂਦਾਹ ਦੇ ਲੋਕ ਮੇਰੇ ਕੋਲੋਂ ਸਵਾਲ ਪੁੱਛੀ ਜਾਂਦੇ ਨੇ
    ਉਹ ਆਖਦੇ ਨੇ, “ਯਿਰਮਿਯਾਹ, ਯਹੋਵਾਹ ਦੇ ਸੰਦੇਸ਼ ਦਾ ਕੀ ਬਣਿਆ?
    ਉਹ ਸੰਦੇਸ਼ ਕਦੋਂ ਪੂਰਾ ਹੋਵੇਗਾ?
    ਇਸ ਨੂੰ ਛੇਤੀ ਹੀ ਆਉਣ ਦਿਓ?”

 

2 ਪਤਰਸ 3:3-4

ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।




ਜ਼ਬੂਰ 14:1; ਜ਼ਬੂਰ 53:1; ਰੋਮੀਆਂ ਨੂੰ 1:20-32; ਅਫ਼ਸੀਆਂ ਨੂੰ 2:12; ਪਰਕਾਸ਼ ਦੀ ਪੋਥੀ 9:20; ਯਿਰਮਿਯਾਹ 17:15; 2 ਪਤਰਸ 3:3-4