Monday, June 1, 2015

ਪੈਸੇ ਦੀ ਚੰਗੀ ਮੁਖਤਿਆਰੀ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਪੈਸੇ ਦੀ ਚੰਗੀ ਮੁਖਤਿਆਰੀ         

                                            ਪੰਜਾਬੀ ਮਸੀਹੀ ਸੰਦੇਸ਼

  

ਕੂਚ 20:15

15 ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ

 

ਬਿਵਸਥਾ ਸਾਰ 5:19

19 ਤੁਸੀਂ ਕੋਈ ਚੋਰੀ ਨਹੀਂ ਕਰੋਂਗੇ

 

ਕਹਾਉਤਾਂ 10:2

ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ

 

ਕਹਾਉਤਾਂ 19:26

26 ਜਿਹੜਾ ਪੁੱਤਰ ਆਪਣੇ ਪਿਤਾ ਤੋਂ ਚੋਰੀ ਕਰੇ ਅਤੇ ਆਪਣੀ ਮਾਂ ਨੂੰ ਦੂਰ ਭਜਾ ਦੇਵੇ ਘ੍ਰਿਣਾਯੋਗ ਹੈ ਅਤੇ ਉਹ ਸ਼ਰਮਿੰਦਗੀ ਦਾ ਕਾਰਣ ਬਣਦਾ ਹੈ

 

ਮਰਕੁਸ 10:19

19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” 

 

ਲੇਵੀਆਂ ਦੀ ਪੋਥੀ 19:13

13 ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ

 

ਕਹਾਉਤਾਂ 11:1

 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ

 

ਕਹਾਉਤਾਂ 13:11

11 ਧੋਖੇ ਨਾਲ ਕਮਾਈ ਹੋਈ ਦੌਲਤ ਛੋਟੀ ਤੋਂ ਛੋਟੀ ਹੁੰਦੀ ਜਾਂਦੀ ਹੈ। ਪਰ ਜਿਹੜਾ ਵਿਅਕਤੀ ਹੱਥ ਭਰਕੇ ਪੈਸੇ ਇਕੱਠੇ ਕਰਦਾ ਉਸਦੀ ਦੌਲਤ ਵੱਧਦੀ-ਫੁੱਲਦੀ ਹੈ

 

ਕਹਾਉਤਾਂ 20:10

10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ

 

ਹਿਜ਼ਕੀਏਲ 28:18

18 ਕੀਤੀਆਂ ਤੂੰ ਬਹੁਤ ਖਰਾਬ ਗੱਲਾਂ
ਤੂੰ ਸੀ ਬਹੁਤ ਧੋਖੇਬਾਜ਼ ਵਪਾਰੀ।
    ਇਸ ਤਰ੍ਹਾਂ ਤੂੰ ਪਵਿੱਤਰ ਥਾਵਾਂ ਨੂੰ ਕਲੰਕਤ ਕਰ ਦਿੱਤਾ।
ਇਸ ਲਈ ਅੱਗ ਲਿਆਂਦੀ ਮੈਂ ਤੇਰੇ ਅੰਦਰੋਂ।
    ਇਸਨੇ ਸਾੜ ਦਿੱਤਾ ਤੈਨੂੰ!
ਸੜਕੇ ਸੁਆਹ ਹੋ ਗਿਆ ਤੂੰ ਧਰਤ ਉੱਤੇ।
    ਦੇਖ ਸੱਕਦਾ ਹੈ ਹੁਣ ਹਰ ਕੋਈ ਤੇਰੀ ਸ਼ਰਮਿੰਦਗੀ ਨੂੰ

 

ਕੂਚ 22:25

25 ਜੇ ਮੇਰੇ ਬੰਦਿਆਂ ਵਿੱਚੋਂ ਕੋਈ ਗਰੀਬ ਹੈ, ਅਤੇ ਤੁਸੀਂ ਉਸ ਨੂੰ ਪੈਸਾ ਉਧਾਰ ਦਿੰਦੇ ਹੋ ਤਾਂ ਤੁਹਾਨੂੰ ਉਸ ਪੈਸੇ ਦਾ ਬਿਆਜ ਨਹੀਂ ਲੈਣਾ ਚਾਹੀਦਾ। ਅਤੇ ਤੁਹਾਨੂੰ ਚਾਹੀਦਾ ਹੈ ਕਿ ਉਸ ਨੂੰ ਛੇਤੀ ਪੈਸਾ ਵਾਪਸ ਕਰਨ ਲਈ ਮਜਬੂਰ ਨਾ ਕਰੋ

 

ਜ਼ਬੂਰ 15:5

ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ
    ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ।
ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ।
    ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ,

ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।

ਕਹਾਉਤਾਂ 28:8

ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ

 

ਕੂਚ 23:8

ਜੇ ਕੋਈ ਆਦਮੀ ਤੁਹਾਨੂੰ ਪੈਸੇ ਦੇਕੇ ਆਪਣੇ ਲਈ ਹਾਮੀ ਭਰਾਉਣ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਉਹ ਗਲਤ ਹੈ, ਤਾਂ ਉਸ ਦੇ ਪੈਸੇ ਨੂੰ ਪ੍ਰਵਾਨ ਨਾ ਕਰੋ। ਇਸ ਤਰ੍ਹਾਂ ਦੀ ਰਿਸ਼ਵਤ ਮੁਨਸਫ਼ਾਂ ਨੂੰ ਅੰਨ੍ਹਿਆਂ ਕਰ ਦਿੰਦੀ ਹੈ ਤੇ ਉਹ ਸੱਚ ਨੂੰ ਨਹੀਂ ਦੇਖ ਸੱਕਦੇ। ਅਤੇ ਇਸ ਤਰ੍ਹਾਂ ਦੀ ਰਿਸ਼ਵਤ ਨੇਕ ਬੰਦਿਆਂ ਤੋਂ ਵੀ ਝੂਠ ਬੁਲਵਾ ਸੱਕਦੀ ਹੈ

 

ਕਹਾਉਤਾਂ 15:27

27 ਇੱਕ ਲੋਭੀ ਵਿਅਕਤੀ ਆਪਣੇ ਸਾਰੇ ਟੱਬਰ ਤੇ ਵਿਨਾਸ਼ ਲਿਆਉਂਦਾ, ਪਰ ਜਿਹੜਾ ਵਿਅਕਤੀ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ, ਜਿਉਵੇਂਗਾ

 

ਕਹਾਉਤਾਂ 16:8

ਸਹੀ ਹੱਕਾਂ ਨਾਲ ਕਮਾਇਆ ਹੋਇਆ ਥੋੜਾ ਵੀ ਧੋਖਾਧੜੀ ਨਾਲ ਹਾਸਿਲ ਕੀਤੀ ਵੱਧ ਦੌਲਤ ਨਾਲੋਂ ਚੰਗਾ ਹੈ

 

ਯਿਰਮਿਯਾਹ 17:11

11 ਕਦੇ-ਕਦੇ ਕੋਈ ਪੰਛੀ ਉਸ ਅੰਡੇ ਨੂੰ ਸੇਁਹਦਾ ਹੈ ਜੋ ਉਸ ਨੇ ਨਹੀਂ ਦਿੱਤਾ ਹੁੰਦਾ
    ਉਹ ਬੰਦਾ ਜਿਹੜਾ ਧੋਖੇ ਨਾਲ ਧਨ ਹਾਸਿਲ ਕਰਦਾ ਹੈ ਉਹ ਉਸੇ ਪੰਛੀ ਵਰਗਾ ਹੈ।
ਉਹ ਆਦਮੀ ਅਧਖੜ ਉਮਰ ਵਿੱਚ ਹੀ ਆਪਣੀ ਦੌਲਤ ਗਵਾ ਲਵੇਗਾ।
    ਅਤੇ ਜੀਵਨ ਦੇ ਅੰਤ ਉੱਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਉਹ ਬੰਦਾ ਮੂਰਖ ਸੀ।

ਲੂਕਾ 3:13

13 ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।

 

ਹਿਜ਼ਕੀਏਲ 22:12

12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ

 

ਯਾਕੂਬ 5:4

ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ

 

ਕਹਾਉਤਾਂ 22:16

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ

 

ਹਿਜ਼ਕੀਏਲ 18:7-8

ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ

 

ਆਮੋਸ 5:11

11 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ
    ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ
ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ
    ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ
ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ
    ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ

 

ਮਲਾਕੀ 3:5

ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ

 

ਕਹਾਉਤਾਂ 23:4

ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ

 

ਉਤਪਤ 14:22-23

22 ਪਰ ਅਬਰਾਮ ਨੇ ਸਦੂਮ ਦੇ ਰਾਜੇ ਨੂੰ ਆਖਿਆ, “ਮੈਂ ਯਹੋਵਾਹ ਸਰਬ ਉੱਚ ਪਰਮੇਸ਼ੁਰ ਅੱਗੇ ਇਕਰਾਰ ਕਰਦਾ ਹਾਂ, ਜਿਸਨੇ ਧਰਤੀ ਤੇ ਅਕਾਸ਼ ਨੂੰ ਸਾਜਿਆ 23 ਮੈਂ ਇਕਰਾਰ ਕਰਦਾ ਹਾਂ ਕਿ ਮੈਂ ਕੋਈ ਵੀ ਉਹ ਚੀਜ਼ ਨਹੀਂ ਰੱਖਾਂਗਾ ਜਿਹੜੀ ਤੇਰੀ ਹੈ-ਕੋਈ ਧਾਗਾ ਜਾਂ ਤਸਮਾ ਵੀ ਨਹੀਂ। ਮੈਂ ਨਹੀਂ ਚਾਹੁੰਦਾ ਕਿ ਤੂੰ ਇਹ ਆਖੇਂ, ‘ਮੈਂ ਅਬਰਾਮ ਨੂੰ ਅਮੀਰ ਬਣਾਇਆ।

 

ਮੱਤੀ 16:26

26 ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ

 

ਮਰਕੁਸ 8:36

36 ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?

 

ਲੂਕਾ 9:25

25 ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?

 

ਲੂਕਾ 12:16-21

16 ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ 17 ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।

18 ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ19 ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!
20 ਪਰ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹੜੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?
21 ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।

 

1 ਤਿਮੋਥਿਉਸ ਨੂੰ 6:9

ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ

 

2 ਥੱਸਲੁਨੀਕੀਆਂ ਨੂੰ 3:12

12 ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ

 

ਉਤਪਤ 15:2

ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।

 

ਉਤਪਤ 34:21

21 ਇਸਰਾਏਲ ਦੇ ਇਹ ਲੋਕ ਸਾਡੇ ਨਾਲ ਦੋਸਤੀ ਪਾਉਣਾ ਚਾਹੁੰਦੇ ਹਨ। ਅਸੀਂ ਉਨ੍ਹਾਂ ਨੂੰ ਆਪਣੀ ਧਰਤੀ ਉੱਤੇ ਰਹਿਣ ਦੇਣਾ ਚਾਹੁੰਦੇ ਹਾਂ ਅਤੇ ਉਨ੍ਹਾਂ ਨਾਲ ਸ਼ਾਂਤੀ ਕਾਇਮ ਕਰਨਾ ਚਾਹੁੰਦੇ ਹਾਂ। ਸਾਡੇ ਕੋਲ ਸਾਰਿਆ ਲਈ ਕਾਫ਼ੀ ਥਾਂ ਹੈ। ਅਸੀਂ ਉਨ੍ਹਾਂ ਦੀਆਂ ਔਰਤਾਂ ਨਾਲ ਸ਼ਾਦੀ ਕਰਨ ਲਈ ਸੁਤੰਤਰ ਹਾਂ। ਅਤੇ ਅਸੀਂ ਉਨ੍ਹਾਂ ਨਾਲ ਆਪਣੀਆਂ ਔਰਤਾਂ ਦੀ ਸ਼ਾਦੀ ਕਰਨ ਵਿੱਚ ਖੁਸ਼ੀ ਹਾਸਿਲ ਕਰਾਂਗੇ

 

ਕਹਾਉਤਾਂ 14:23

23 ਸਖਤ ਮਿਹਨਤ ਹਮੇਸ਼ਾ ਅਦਾਇਗੀ ਕਰਦੀ ਹੈ ਪਰ ਉੱਕੀਆਂ ਗੱਲਾਂ ਗਰੀਬੀ ਵੱਲ ਅਗਵਾਈ ਕਰਦੀਆਂ ਹਨ

 

ਕਹਾਉਤਾਂ 19:14

14 ਵਿਅਕਤੀ ਨੂੰ ਆਪਣੇ ਹੀ ਮਾਪਿਆਂ ਤੋਂ ਪੈਸੇ ਅਤੇ ਘਰ ਪ੍ਰਾਪਤ ਹੁੰਦਾ ਹੈ, ਪਰ ਇੱਕ ਸੂਝਵਾਨ ਪਤਨੀ ਯਹੋਵਾਹ ਵੱਲੋਂ ਮਿਲੀ ਸੁਗਾਤ ਹੈ

 

ਮੱਤੀ 25:27

27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ

 

ਲੂਕਾ 19:23

23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।

 

ਕਹਾਉਤਾਂ 27:23-24

23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ 24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ

 

2 ਰਾਜਿਆਂ 22:4-7

ਪਰਧਾਨ ਜਾਜਕ ਹਿਲਕੀਯਾਹ ਕੋਲ ਜਾ ਅਤੇ ਉਸ ਨੂੰ ਆਖ ਕਿ ਉਹ ਧੰਨ ਜੋ ਯਹੋਵਾਹ ਦੇ ਮੰਦਰ ਵਿੱਚ ਲਿਆਇਆ ਜਾਂਦਾ ਹੈ ਅਤੇ ਜਿਸ ਨੂੰ ਫ਼ਾਟਕ ਦੇ ਪਹਿਰੇਦਾਰਾਂ ਨੇ ਲੋਕਾਂ ਕੋਲੋਂ ਇਕੱਠਾ ਕੀਤਾ ਹੈ, ਉਸ ਨੂੰ ਗਿਣੇ ਤੇ ਉਹ ਪੈਸਾ ਉਨ੍ਹਾਂ ਮਜ਼ਦੂਰਾਂ ਦੇ ਹੱਥ ਦੇ ਦੇਣ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰ ਰਹੇ ਹਨ। ਅਤੇ ਜਿਹੜੇ ਕਾਮੇ ਯਹੋਵਾਹ ਦੇ ਮੰਦਰ ਤੇ ਕੰਮ ਕਰਨ ਵਾਲਿਆਂ ਦੀ ਰੱਖਵਾਲੀ ਤੇ ਹਨ ਉਸ ਪੈਸੇ ਨੂੰ ਤਰਖਾਣਾਂ, ਪੱਥਰ ਦੀ ਕਟਾਈ ਤੇ ਕੁਟਾਈ ਕਰਨ ਵਾਲਿਆਂ ਨੂੰ ਦੇ ਦੇਣ। ਅਤੇ ਮੰਦਰ ਦੀ ਉਸਾਰੀ ਲਈ ਜਿਹੜੀ ਲੱਕੜ ਤੇ ਪੱਥਰ ਹੋਰ ਖਰੀਦਣ ਦੀ ਲੋੜ ਹੈ, ਉਹ ਇਸ ਧੰਨ ਵਿੱਚੋਂ ਵਰਤਿਆ ਜਾਵੇ ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।

 

ਮੱਤੀ 25:14-27

ਤਿੰਨ ਨੋਕਰਾਂ ਬਾਰੇ ਦ੍ਰਿਸ਼ਟਾਂਤ

14 ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ। 15 ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ 16 ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ 17 ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ 18 ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ

19 ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ 20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।
21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
22 ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।
23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।
24 ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ। 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ
26 ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ

ਲੂਕਾ 16:10-12

10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ 11 ਜੇਕਰ ਤੁਸੀਂ ਇਹ ਸਾਬਤ ਨਹੀਂ ਕਰ ਸੱਕਦੇ ਕਿ ਤੁਸੀਂ ਦੁਨਿਆਵੀ ਦੌਲਤ ਨਾਲ ਵਿਸ਼ਵਾਸਯੋਗ ਹੋ, ਤਾਂ ਫ਼ਿਰ ਤੁਹਾਨੂੰ ਸੱਚੀ ਦੌਲਤ ਕੌਣ ਸੌਂਪੇਗਾ?12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?

 

1 ਕੁਰਿੰਥੀਆਂ ਨੂੰ 4:2

ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ

 

1 ਤਿਮੋਥਿਉਸ ਨੂੰ 5:8

ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ

 

1 ਤਿਮੋਥਿਉਸ ਨੂੰ 5:16

16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ

ਗਲਾਤੀਆਂ ਨੂੰ 6:10

10 ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ

 

ਕਹਾਉਤਾਂ 28:27

27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ

 

ਕਹਾਉਤਾਂ 19:17

17 ਗਰੀਬ ਲੋਕਾਂ ਦਾ ਲਿਹਾਜ ਕਰਨਾ ਯਹੋਵਾਹ ਨੂੰ ਪੈਸੇ ਉਧਾਰ ਦੇਣ ਵਰਗੀ ਗੱਲ ਹੈ, ਉਹ ਪ੍ਰਪੱਕ ਹੀ ਤੁਹਾਨੂੰ ਅਦਾਇਗੀ ਕਰੇਗਾ

 

ਮੱਤੀ 6:3-4

ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹੜਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ

 

ਲੂਕਾ 12:33

33 ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ

 

ਯੂਹੰਨਾ 13:29

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ

 

ਰਸੂਲਾਂ ਦੇ ਕਰਤੱਬ 2:45

45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ

 

ਰੋਮੀਆਂ ਨੂੰ 15:26

26 ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹੜੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ

 

ਗਲਾਤੀਆਂ ਨੂੰ 2:10

10 ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ

 

1 ਤਿਮੋਥਿਉਸ ਨੂੰ 6:18

18 ਅਮੀਰਾਂ ਨੂੰ ਚੰਗੇ ਕੰਮ ਕਰਨ ਲਈ ਆਖੋ। ਉਨ੍ਹਾਂ ਨੂੰ ਚੰਗੇ ਕੰਮਾਂ ਵਿੱਚ ਅਮੀਰ ਹੋਣ ਲਈ ਆਖੋ। ਅਤੇ ਉਨ੍ਹਾਂ ਨੂੰ ਖੁਸ਼ੀ ਨਾਲ ਦਾਨ ਕਰਨ ਅਤੇ ਦੌਲਤ ਸਾਂਝੀ ਕਰਨ ਲਈ ਆਖੋ

 

ਗਲਾਤੀਆਂ ਨੂੰ 6:6

ਜੀਵਨ ਇੱਕ ਖੇਤੀ ਦੀ ਬਿਜਾਈ ਕਰਨ ਵਾਂਗ ਹੈ

ਜਿਹੜਾ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ ਸਿੱਖ ਰਿਹਾ ਹੈ ਉਸ ਨੂੰ ਆਪਣੀਆਂ ਸਮੂਹ ਚੰਗੀਆਂ ਚੀਜ਼ਾਂ ਉਸ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਜਿਹੜਾ ਉਸ ਨੂੰ ਸਿੱਖਿਆ ਦੇ ਰਿਹਾ ਹੈ

 

ਕਹਾਉਤਾਂ 3:9-10

ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ 10 ਫ਼ੇਰ ਤੁਹਾਡੇ ਗੋਦਾਮ ਅੰਨ ਨਾਲ ਭਰ ਜਾਣਗੇ ਅਤੇ ਤੁਹਾਡੇ ਘੜੇ ਮੈਅ ਨਾਲ ਭਰ ਜਾਣਗੇ

 

ਮਲਾਕੀ 3:10

10 ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ

 

ਲੂਕਾ 8:3

ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉੱਚ ਅਧਿਕਾਰੀ ਖੂਜ਼ਾਹ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸ ਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸ ਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ


ਲੂਕਾ 16:9

ਮੈਂ ਤੁਹਾਨੂੰ ਦੱਸਦਾ ਹਾਂ ਕਿ ਆਪਣੇ ਲਈ ਦੋਸਤ ਪ੍ਰਾਪਤ ਕਰਨ ਵਾਸਤੇ ਤੁਹਾਡੇ ਕੋਲ ਜਿੰਨੀ ਵੀ ਦੁਨਿਆਵੀ ਦੌਲਤ ਹੈ, ਇਸਤੇਮਾਲ ਕਰੋ। ਜਦੋਂ ਦੁਨਿਆਵੀ ਦੌਲਤ ਮੁੱਕ ਜਾਵੇਗੀ ਤਾਂ ਤੁਹਾਡਾ ਸਦੀਵੀ ਘਰਾਂ ਵਿੱਚ ਸੁਆਗਤ ਕੀਤਾ ਜਾਵੇਗਾ

 

ਫ਼ਿਲਿੱਪੀਆਂ ਨੂੰ 4:14-19

14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ 15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ 16 ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ 17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ 18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ 19 ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ




ਕੂਚ 20:15; ਬਿਵਸਥਾ ਸਾਰ 5:19; ਕਹਾਉਤਾਂ 10:2; ਕਹਾਉਤਾਂ 19:26; ਮਰਕੁਸ 10:19; ਲੇਵੀਆਂ ਦੀ ਪੋਥੀ 19:13; ਕਹਾਉਤਾਂ 11:1; ਕਹਾਉਤਾਂ 13:11; ਕਹਾਉਤਾਂ 20:10; ਹਿਜ਼ਕੀਏਲ 28:18; ਕੂਚ 22:25; ਜ਼ਬੂਰ 15:5; ਕਹਾਉਤਾਂ 28:8; ਕੂਚ 23:8; ਕਹਾਉਤਾਂ 15:27; ਕਹਾਉਤਾਂ 16:8; ਯਿਰਮਿਯਾਹ 17:11; ਲੂਕਾ 3:13; ਹਿਜ਼ਕੀਏਲ 22:12; ਯਾਕੂਬ 5:4; ਕਹਾਉਤਾਂ 22:16; ਹਿਜ਼ਕੀਏਲ 18:7-8; ਆਮੋਸ 5:11; ਮਲਾਕੀ 3:5; ਕਹਾਉਤਾਂ 23:4; ਉਤਪਤ 14:22-23; ਮੱਤੀ 16:26; ਮਰਕੁਸ 8:36; ਲੂਕਾ 9:25; ਲੂਕਾ 12:16-21; 1 ਤਿਮੋਥਿਉਸ ਨੂੰ 6:9; 2 ਥੱਸਲੁਨੀਕੀਆਂ ਨੂੰ 3:12; ਉਤਪਤ 15:2; ਉਤਪਤ 34:21; ਕਹਾਉਤਾਂ 14:23; ਕਹਾਉਤਾਂ 19:14; ਮੱਤੀ 25:27; ਲੂਕਾ 19:23; ਕਹਾਉਤਾਂ 27:23-24; 2 ਰਾਜਿਆਂ 22:4-7; ਮੱਤੀ 25:14-27; ਲੂਕਾ 16:10-12; 1 ਕੁਰਿੰਥੀਆਂ ਨੂੰ 4:2; 1 ਤਿਮੋਥਿਉਸ ਨੂੰ 5:8; 1 ਤਿਮੋਥਿਉਸ ਨੂੰ 5:16; ਗਲਾਤੀਆਂ ਨੂੰ 6:10; ਕਹਾਉਤਾਂ 28:27; ਕਹਾਉਤਾਂ 19:17; ਮੱਤੀ 6:3-4; ਲੂਕਾ 12:33; ਯੂਹੰਨਾ 13:29; ਰਸੂਲਾਂ ਦੇ ਕਰਤੱਬ 2:45; ਰੋਮੀਆਂ ਨੂੰ 15:26; ਗਲਾਤੀਆਂ ਨੂੰ 2:10; 1 ਤਿਮੋਥਿਉਸ ਨੂੰ 6:18; ਗਲਾਤੀਆਂ ਨੂੰ 6:6; ਕਹਾਉਤਾਂ 3:9-10; ਮਲਾਕੀ 3:10; ਲੂਕਾ 8:3; ਲੂਕਾ 16:9; ਫ਼ਿਲਿੱਪੀਆਂ ਨੂੰ 4:14-19