Friday, June 5, 2015

ਸੁਰਗ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਸੁਰਗ                                                                                    ਪੰਜਾਬੀ ਮਸੀਹੀ ਸੰਦੇਸ਼


ਲੂਕਾ 23:43

43 ਤਦ ਯਿਸੂ ਨੇ ਉਸ ਨੂੰ ਕਿਹਾ, “ਸੁਣ! ਮੈਂ ਜੋ ਸੱਚ ਆਖਦਾ ਹਾਂ: ਕਿ ਅੱਜ ਤੂੰ ਮੇਰੇ ਨਾਲ ਸੁਰਗ ਵਿੱਚ ਹੋਵੇਂਗਾ।

 

2 ਕੁਰਿੰਥੀਆਂ ਨੂੰ 12:3-4

3-4 ਅਤੇ ਮੈਂ ਜਾਣਦਾ ਹਾਂ ਕਿ ਇਸ ਆਦਮੀ ਨੂੰ ਸਵਰਗ ਵਿੱਚ ਲਿਜਾਇਆ ਗਿਆ ਸੀ। ਮੈਂ ਨਹੀਂ ਜਾਣਦਾ ਕਿ ਉਹ ਆਪਣੇ ਸਰੀਰ ਵਿੱਚ ਸੀ ਜਾਂ ਇਸ ਤੋਂ ਦੂਰ ਸੀ। ਪਰ ਉਸ ਨੇ ਕੁਝ ਅਜਿਹੀਆਂ ਗੱਲਾਂ ਸੁਣੀਆਂ ਜਿਨ੍ਹਾਂ ਦੀ ਉਹ ਵਿਆਖਿਆ ਨਹੀਂ ਕਰ ਸੱਕਦਾ ਸੀ। ਉਸ ਨੇ ਉਹ ਗੱਲਾਂ ਸੁਣੀਆਂ ਜਿਸ ਬਾਰੇ ਦੱਸਣ ਦੀ ਕਿਸੇ ਆਦਮੀ ਨੂੰ ਇਜਾਜ਼ਤ ਨਹੀਂ

 

ਪਰਕਾਸ਼ ਦੀ ਪੋਥੀ 2:7

ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ

 

ਪਰਕਾਸ਼ ਦੀ ਪੋਥੀ 22:1-3

 ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ ਇਹ ਸ਼ਹਿਰ ਦੀ ਗਲੀ ਦੇ ਵਿੱਚਕਾਰ ਵੱਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪੱਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ

ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ

 

ਹਿਜ਼ਕੀਏਲ 28:12-13

12 ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ:

“‘ਤੂੰ ਸੀ ਇੱਕ ਪ੍ਰਾਰਥਨਾ ਬੰਦਾ।
    ਭਰਪੂਰ ਸੀ ਤੂੰ ਸਿਆਣਪ ਨਾਲ।
    ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।
13 ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ
    ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ,
    ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ,
    ਸ਼ਲੇਮਾਨੀ, ਨੀਲਮ ਅਤੇ ਜਬਰਜਦ।
ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ।
    ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ।
    ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ।
    ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ


ਲੂਕਾ 23:43; 2 ਕੁਰਿੰਥੀਆਂ ਨੂੰ 12:3-4; ਪਰਕਾਸ਼ ਦੀ ਪੋਥੀ 2:7; ਪਰਕਾਸ਼ ਦੀ ਪੋਥੀ 22:1-3; ਹਿਜ਼ਕੀਏਲ 28:12-13