Monday, June 1, 2015

ਬੇਵਫ਼ਾ ਸੇਵਕ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਬੇਵਫ਼ਾ ਸੇਵਕ

                                            ਪੰਜਾਬੀ ਮਸੀਹੀ ਸੰਦੇਸ਼

ਯਸਾਯਾਹ 56:10-12

10 ਸਾਰੇ ਨਬੀ ਹੀ ਨੇਤਰਹੀਣ ਨੇ
    ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ।
ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ।
    ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ।
    ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
11 ਉਹ ਭੁੱਖੇ ਕੁਤਿਆਂ ਵ੍ਵਰਗੇ ਨੇ
    ਉਹ ਕਦੇ ਨਹੀਂ ਰੱਜਦੇ।
ਅਯਾਲੀ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ।
    ਉਹ ਆਪਣੀਆਂ ਭੇਡਾਂ ਸਮਾਨ ਹੀ ਹਨ ਜਿਹੜੀਆਂ ਸਾਰੀਆਂ ਹੀ ਭਟਕ ਗਈਆਂ ਨੇ।
ਉਹ ਲਾਲਚੀ ਨੇ, ਉਹ ਸਿਰਫ਼ ਆਪਣੇ-ਆਪ ਨੂੰ ਹੀ
    ਸੰਤੁਸ਼ਟ ਕਰਨਾ ਜਾਣਦੇ ਨੇ।
12 ਉਹ ਆਉਂਦੇ ਨੇ ਤੇ ਆਖਦੇ ਨੇ,
    ਮੈਂ ਬੋੜੀ ਜਿਹੀ ਮੈਅ ਪੀਵਾਂਗਾ।
    ਮੈਂ ਬੋੜੀ ਜਿਹੀ ਬੀਅਰ ਪੀਵਾਂਗਾ।
ਮੈਂ ਕੱਲ੍ਹ ਨੂੰ ਵੀ ਇਹੀ ਗੱਲਾਂ ਕਰਾਂਗਾ,
    ਮੈਂ ਹੋਰ ਵੀ ਵੱਧੇਰੇ ਪੀਵਾਂਗਾ।

 

ਤੀਤੁਸ ਨੂੰ 1:10-11

10 ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ 11 ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ

 

ਯੂਹੰਨਾ 10:12

12 ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ

 

ਯਿਰਮਿਯਾਹ 6:14

14 ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ
    ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ।
ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’
    ਪਰ ਠੀਕ ਨਹੀਂ ਹੈ ਸਭ ਕੁਝ!

ਮੀਕਾਹ 3:11

11 ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ,
    ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ
ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ,
    ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।

 

2 ਪਤਰਸ 2:3

ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ

 

ਹਿਜ਼ਕੀਏਲ 33:6-8

“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।

ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ

 

ਮੱਤੀ 24:48-51

48 ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ? 49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ 50 ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸ ਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸ ਨੂੰ ਯਾਦ ਚੇਤੇ ਨਹੀਂ ਹੋਵੇਗਾ 51 ਫ਼ਿਰ ਮਾਲਕ ਉਸ ਨੂੰ ਸਜ਼ਾ ਦੇਵੇਗਾ ਅਤੇ ਉਸ ਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿੱਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ




ਯਸਾਯਾਹ 56:10-12; ਤੀਤੁਸ ਨੂੰ 1:10-11; ਯੂਹੰਨਾ 10:12; ਯਿਰਮਿਯਾਹ 6:14; ਮੀਕਾਹ 3:11; 2 ਪਤਰਸ 2:3; ਹਿਜ਼ਕੀਏਲ 33:6-8; ਮੱਤੀ 24:48-51