Friday, June 5, 2015

ਆਤਮਕ ਜੀਵਨ ਦਾ ਆਰੰਭ


                            ਬਾਈਬਲ ਦੇ ਕੁਝ ਵਚਨ ਵਿਸ਼ਾ : ਆਤਮਕ ਜੀਵਨ ਦਾ ਆਰੰਭ                                                              ਪੰਜਾਬੀ ਮਸੀਹੀ ਸੰਦੇਸ਼ 

ਯੂਹੰਨਾ 3:6-8

ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ। ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।

 

ਹਿਜ਼ਕੀਏਲ 36:26

26 ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਡੇ ਅੰਦਰ ਨਵਾਂ ਆਤਮਾ ਪਾਵਾਂਗਾ ਅਤੇ ਤੁਹਾਡੇ ਸੋਚਣ ਦੇ ਢੰਗ ਨੂੰ ਬਦਲ ਦਿਆਂਗਾ। ਮੈਂ ਤੁਹਾਡੇ ਸ਼ਰੀਰ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਤੁਹਾਨੂੰ ਇੱਕ ਕੋਮਲ ਮਨੁੱਖੀ ਦਿਲ ਦੇਵਾਂਗਾ

 

ਯੂਹੰਨਾ 3:3-5

ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸੱਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।

ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁੱਢਾ ਹੈ ਤਾਂ ਉਹ ਕਿਵੇਂ ਜੰਮ ਸੱਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁੱਖ ਵਿੱਚ ਦੂਸਰੀ ਵਾਰ ਨਹੀਂ ਵੜ ਸੱਕਦਾ!

ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸੱਕਦਾ

 

ਰੋਮੀਆਂ ਨੂੰ 8:11

11 ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ

 

ਤੀਤੁਸ ਨੂੰ 3:5-7

ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ


ਅਫ਼ਸੀਆਂ ਨੂੰ 2:4-5

ਪਰ ਪਰਮੇਸ਼ੁਰ ਨੇ ਜਿਹੜਾ ਇੰਨਾ ਕਿਰਪਾਲੂ ਹੈ ਸਾਨੂੰ ਮਹਾਣ ਪਿਆਰ ਵਿਖਾਇਆ ਅਸੀਂ ਆਤਮਕ ਤੌਰ ਤੇ ਮਰ ਚੁੱਕੇ ਸਾਂ। ਅਸੀਂ ਉਨ੍ਹਾਂ ਗਲਤ ਗੱਲਾਂ ਕਾਰਣ ਮਾਰੇ ਹੋਏ ਸਾਂ ਜਿਹੜੀਆਂ ਅਸੀਂ ਪਰਮੇਸ਼ੁਰ ਦੇ ਖਿਲਾਫ਼ ਕਰਦੇ ਸਾਂ। ਪਰ ਪਰਮੇਸ਼ੁਰ ਨੇ ਸਾਨੂੰ ਮਸੀਹ ਨਾਲ ਇੱਕ ਨਵਾਂ ਜੀਵਨ ਦਿੱਤਾ। ਤੁਸੀਂ ਪਰਮੇਸ਼ੁਰ ਦੀ ਕਿਰਪਾ ਕਾਰਣ ਬਚਾਏ ਗਏ

 

ਰੋਮੀਆਂ ਨੂੰ 6:3-5

ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ

ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ

 

ਰੋਮੀਆਂ ਨੂੰ 8:10

10 ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ

 

1 ਕੁਰਿੰਥੀਆਂ ਨੂੰ 12:13

13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ

13 ਤੁਸੀਂ ਆਪਣੇ ਪਾਪਾਂ ਕਾਰਣ ਆਤਮਕ ਤੌਰ ਤੇ ਮਰ ਗਏ ਸੀ। ਤੁਸੀਂ ਆਪਣੇ ਪਾਪੀ ਆਪੇ ਦੇ ਕਾਬੂ ਹੇਠ ਸੀ। ਪਰ ਪਰਮੇਸ਼ੁਰ ਨੇ ਤੁਹਾਨੂੰ ਮਸੀਹ ਸਮੇਤ ਜੀਵਨ ਦਿੱਤਾ। ਅਤੇ ਤੁਹਾਡੇ ਸਾਰੇ ਪਾਪ ਮਾਫ਼ ਕਰ ਦਿੱਤੇ

 

1 ਯੂਹੰਨਾ 5:12

12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ

 

ਯੂਹੰਨਾ 1:12-13

12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ 13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ

 

ਬਿਵਸਥਾ ਸਾਰ 30:20

20 ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।

 

ਮੱਤੀ 6:9

ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:

ਸੁਰਗ ਵਿੱਚ,
    ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ

 

ਰੋਮੀਆਂ ਨੂੰ 8:15

15 ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹੜਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਅੱਬਾ, ਪਿਆਰੇ ਪਿਤਾ।

 

ਯਾਕੂਬ 1:18

18 ਪਰਮੇਸ਼ੁਰ ਨੇ ਸਾਨੂੰ ਸੱਚ ਦੇ ਸ਼ਬਦ ਰਾਹੀਂ ਜੀਵਨ ਦੇਣ ਦਾ ਨਿਰਨਾ ਕੀਤਾ। ਉਹ ਚਾਹੁੰਦਾ ਕਿ ਅਸੀਂ ਉਸ ਦੀਆਂ ਸਾਜੀਆਂ ਹੋਈਆਂ ਸਮੂਹ ਚੀਜ਼ਾਂ ਵਿੱਚ ਸਭ ਤੋਂ ਮਹੱਤਵਪੂਰਣ ਹੋਈਏ

 

1 ਯੂਹੰਨਾ 4:7

ਪਿਆਰੇ ਮਿੱਤਰੋ, ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਪਿਆਰ ਪਰਮੇਸ਼ੁਰ ਵੱਲੋਂ ਆਉਂਦਾ ਹੈ। ਜਿਹੜਾ ਵਿਅਕਤੀ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਦਾ ਬੱਚਾ ਹੈ ਅਤੇ ਉਹ ਪਰਮੇਸ਼ੁਰ ਨੂੰ ਜਾਣਦਾ ਹੈ

 

1 ਯੂਹੰਨਾ 5:1

ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ


ਯੂਹੰਨਾ 17:3

ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ

 

ਮੱਤੀ 11:27

27 ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ

 

ਯੂਹੰਨਾ 3:15

15 ਇਉਂ ਹਰੇਕ ਵਿਅਕਤੀ, ਜੋ ਮਨੁੱਖ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਸਦੀਪਕ ਜੀਵਨ ਪਾ ਸੱਕਦਾ ਹੈ।

 

ਯੂਹੰਨਾ 20:31

31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ

 

ਯੂਹੰਨਾ 3:16-36

16 ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ 18 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ 19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ 21 ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ

ਯਿਸੂ ਅਤੇ ਯੂਹੰਨਾ ਬਪਤਿਸਮਾ ਦੇਣ ਵਾਲਾ

22 ਇਸ ਪਿੱਛੋਂ ਯਿਸੂ ਅਤੇ ਉਸ ਦੇ ਚੇਲੇ ਯਹੂਦਿਯਾ ਦੇ ਇਲਾਕੇ ਵਿੱਚ ਗਏ। ਉੱਥੇ ਯਿਸੂ ਆਪਣੇ ਚੇਲਿਆਂ ਨਾਲ ਰਿਹਾ ਅਤੇ ਲੋਕਾਂ ਨੂੰ ਬਪਤਿਸਮਾ ਦਿੱਤਾ। 23 ਯੂਹੰਨਾ ਵੀ ਏਨੋਨ ਵਿੱਚ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ। ਏਨੋਨ ਸਾਲਿਮ ਦੇ ਨੇੜੇ ਹੈ। ਯੂਹੰਨਾ ਉੱਥੇ ਇਸ ਲਈ ਬਪਤਿਸਮਾ ਦੇ ਰਿਹਾ ਸੀ ਕਿਉਂਕਿ ਉੱਥੇ ਅਥਾਹ ਪਾਣੀ ਸੀ। ਲੋਕ ਉੱਥੇ ਬਪਤਿਸਮਾ ਲੈਣ ਲਈ ਜਾ ਰਹੇ ਸਨ 24 ਇਹ ਗੱਲ ਯੂਹੰਨਾ ਨੂੰ ਕੈਦ ਭੇਜਣ ਤੋਂ ਪਹਿਲਾਂ ਵਾਪਰੀ
25 ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ 26 ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਜਾ ਰਹੇ ਸਨ।
27 ਯੂਹੰਨਾ ਨੇ ਉੱਤਰ ਦਿੱਤਾ, “ਬੰਦਾ ਉਹੀ ਪ੍ਰਾਪਤ ਕਰ ਸੱਕਦਾ ਹੈ ਜੋ ਉਸ ਨੂੰ ਪਰਮੇਸ਼ੁਰ ਦਿੰਦਾ 28 ਤੁਸੀਂ ਮੈਨੂੰ ਇਹ ਕਹਿੰਦਿਆਂ ਸੁਣਿਆ ਕਿਮੈਂ ਮਸੀਹ ਨਹੀਂ ਹਾਂ ਪਰ ਮੈਂ ਪਰਮੇਸ਼ੁਰ ਦੁਆਰਾ ਉਸ ਵਾਸਤੇ ਰਾਹ ਬਨਾਉਣ ਲਈ ਭੇਜਿਆ ਗਿਆ ਸੀ। 29 ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ 30 ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ

ਉਹ ਸਵਰਗ ਤੋਂ ਆਉਂਦਾ ਹੈ

31 ਉਹ ਇੱਕ ਜੋ ਉੱਪਰੋਂ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ। 32 ਉਹ ਉਨ੍ਹਾਂ ਗੱਲਾਂ ਬਾਰੇ ਦੱਸਦਾ ਹੈ ਜੋ ਉਸ ਨੇ ਦੇਖੀਆਂ ਤੇ ਸੁਣੀਆਂ ਹਨ, ਪਰ ਲੋਕ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਨਹੀਂ ਕਰਦੇ33 ਜੋ ਵਿਅਕਤੀ ਉਸ ਦੇ ਸ਼ਬਦਾਂ ਤੇ ਵਿਸ਼ਵਾਸ ਕਰਦਾ, ਸਬੂਤ ਦਿੰਦਾ ਹੈ ਕਿ ਪਰਮੇਸ਼ੁਰ ਸੱਚ ਕਹਿੰਦਾ ਹੈ 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ 35 ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ 36 ਉਹ ਵਿਅਕਤੀ ਜਿਹੜਾ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ ਉਸ ਕੋਲ ਸਦੀਪਕ ਜੀਵਨ ਹੈ। ਪਰ ਉਹ ਜੋ ਪੁੱਤਰ ਨੂੰ ਨਹੀਂ ਮੰਨਦਾ ਉਸ ਕੋਲ ਜੀਵਨ ਨਹੀਂ ਹੋਵੇਗਾ। ਪਰਮੇਸ਼ੁਰ ਦਾ ਕ੍ਰੋਧ ਉਸ ਵਿਅਕਤੀ ਉੱਤੇ ਹੋਵੇਗਾ।

ਯੂਹੰਨਾ 5:24

24 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜੋ ਮੇਰੇ ਸ਼ਬਦ ਸੁਣਦਾ ਹੈ ਅਤੇ ਉਸ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਹ ਦੋਸ਼ੀ ਨਹੀ ਠਹਿਰਾਇਆ ਜਾਏਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ

 

ਯੂਹੰਨਾ 6:40

40 ਮੇਰੇ ਪਿਤਾ ਦੀ ਇੱਛਾ ਹੈ: ਹਰ ਕੋਈ ਜੋ ਪੁੱਤਰ ਨੂੰ ਵੇਖਦਾ ਅਤੇ ਉਸ ਵਿੱਚ ਨਿਹਚਾ ਰੱਖਦਾ ਹੈ ਸੋ ਸਦੀਪਕ ਜੀਵਨ ਪਾਵੇਗਾ। ਮੈਂ ਉਸ ਨੂੰ ਅੰਤ ਦੇ ਦਿਨ ਜਿਉਂਦਾ ਉੱਠਾਵਾਂਗਾ।



ਯੂਹੰਨਾ 3:6-8; ਹਿਜ਼ਕੀਏਲ 36:26; ਯੂਹੰਨਾ 3:3-5; ਰੋਮੀਆਂ ਨੂੰ 8:11; ਤੀਤੁਸ ਨੂੰ 3:5-7; ਅਫ਼ਸੀਆਂ ਨੂੰ 2:4-5; ਰੋਮੀਆਂ ਨੂੰ 6:3-5; ਰੋਮੀਆਂ ਨੂੰ 8:10; 1 ਕੁਰਿੰਥੀਆਂ ਨੂੰ 12:13; ਕੁਲੁੱਸੀਆਂ ਨੂੰ 2:13; 1 ਯੂਹੰਨਾ 5:12; ਯੂਹੰਨਾ 1:12-13; ਬਿਵਸਥਾ ਸਾਰ 30:20; ਮੱਤੀ 6:9; ਰੋਮੀਆਂ ਨੂੰ 8:15; ਯਾਕੂਬ 1:18; 1 ਯੂਹੰਨਾ 4:7; 1 ਯੂਹੰਨਾ 5:1; ਯੂਹੰਨਾ 17:3; ਮੱਤੀ 11:27; ਯੂਹੰਨਾ 3:15; ਯੂਹੰਨਾ 20:31; ਯੂਹੰਨਾ 3:16-36; ਯੂਹੰਨਾ 5:24; ਯੂਹੰਨਾ 6:40