Tuesday, July 21, 2015

ਯਿਸੂ ਮਸੀਹ ਅਤੇ ਭੇਡਾਂ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਯਿਸੂ ਮਸੀਹ ਅਤੇ ਭੇਡਾਂ
                                        ਪੰਜਾਬੀ ਮਸੀਹੀ ਸੰਦੇਸ਼


ਯੂਹੰਨਾ 10:14

14-15 ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ

 

ਯੂਹੰਨਾ 10:3

ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ

 

ਯਸਾਯਾਹ 40:11

11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ
    ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
    ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ

 

ਯੂਹੰਨਾ 10:16

16 ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ

 

ਜ਼ਬੂਰ 23:3

ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ
    ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ

 

ਯੂਹੰਨਾ 10:9

ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ

 

ਯਿਰਮਿਯਾਹ 31:10

10 ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ!
    ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ।
ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ
    ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ
    ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।

 

ਹਿਜ਼ਕੀਏਲ 34:10

10 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਆਜੜੀਆਂ ਦੇ ਵਿਰੁੱਧ ਹਾਂ! ਮੈਂ ਉਨ੍ਹਾਂ ਪਾਸੋਂ ਆਪਣੀਆਂ ਭੇਡਾਂ ਦੀ ਮੰਗ ਕਰਾਂਗਾ। ਮੈਂ ਉਨ੍ਹਾਂ ਦੀ ਛੁੱਟੀ ਕਰ ਦਿਆਂਗਾ! ਉਹ ਹੋਰ ਵੱਧੇਰੇ ਮੇਰੇ ਆਜੜੀ ਨਹੀਂ ਰਹਿਣਗੇ! ਫ਼ੇਰ ਆਜੜੀ ਆਪਣਾ ਪੋਸ਼ਣ ਨਹੀਂ ਕਰ ਸੱਕਣਗੇ। ਅਤੇ ਮੈਂ ਆਪਣੇ ਇੱਜੜ ਨੂੰ ਉਨ੍ਹਾਂ ਦੇ ਮੂੰਹਾਂ ਤੋਂ ਬਚਾ ਲਵਾਂਗਾ। ਫ਼ੇਰ ਮੇਰੀਆਂ ਭੇਡਾਂ ਉਨ੍ਹਾਂ ਦਾ ਭੋਜਨ ਨਹੀਂ ਹੋਣਗੀਆਂ।

 

ਜ਼ਕਰਯਾਹ 9:16

16 ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ
    ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ।
ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ
    ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ

 

ਜ਼ਕਰਯਾਹ 13:7

ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ

 

ਯੂਹੰਨਾ 10:28

28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ

 

ਯੂਹੰਨਾ 10:11

11 ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ

 

ਰਸੂਲਾਂ ਦੇ ਕਰਤੱਬ 20:28

28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ




ਯੂਹੰਨਾ 10:14; ਯੂਹੰਨਾ 10:3; ਯਸਾਯਾਹ 40:11; ਯੂਹੰਨਾ 10:16; ਜ਼ਬੂਰ 23:3; ਯੂਹੰਨਾ 10:9; ਯਿਰਮਿਯਾਹ 31:10; ਹਿਜ਼ਕੀਏਲ 34:10; ਜ਼ਕਰਯਾਹ 9:16; ਜ਼ਕਰਯਾਹ 13:7; ਯੂਹੰਨਾ 10:28; ਯੂਹੰਨਾ 10:11; ਰਸੂਲਾਂ ਦੇ ਕਰਤੱਬ 20:28