Saturday, July 11, 2015

ਪਰਮੇਸ਼ੁਰ ਦੁਆਰਾ ਸਵਾਗਤ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਸਵਾਗਤ        
                                            ਪੰਜਾਬੀ ਮਸੀਹੀ ਸੰਦੇਸ਼

  

ਲੂਕਾ 15:2

ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।

 

ਮਲਾਕੀ 1:9

ਜਾਜਕੋ, ਤੁਸੀਂ ਯਹੋਵਾਹ ਨੂੰ ਤੁਹਾਡੇ ਲਈ ਚੰਗਾ ਹੋਣ ਦੀ ਮੰਗ ਕਰਦੇ ਹੋ, ਪਰ ਉਹ ਤੁਹਾਡੀ ਨਹੀਂ ਸੁਣਦਾ ਅਤੇ ਇਹ ਸਭ ਤੁਹਾਡਾ ਹੀ ਕਸੂਰ ਹੈ।ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ

 

ਕੂਚ 28:38

38 ਹਾਰੂਨ ਇਸ ਨੂੰ ਆਪਣੇ ਸਿਰ ਉੱਤੇ ਬੰਨ੍ਹੇਗਾ। ਇਸ ਤਰ੍ਹਾਂ ਨਾਲ ਉਹ ਅਜਿਹੇ ਪਾਪ ਨੂੰ ਵੀ ਦੂਰ ਕਰ ਦੇਵੇਗਾ ਜਿਹੜਾ ਇਸਰਾਏਲ ਦੇ ਲੋਕਾਂ ਦੀਆਂ ਸੁਗਾਤਾਂ ਨਾਲ ਸੰਬੰਧਿਤ ਹੋਵੇਗਾ। ਇਹ ਸੁਗਾਤਾਂ ਉਹ ਹਨ ਜੋ ਲੋਕ ਯਹੋਵਾਹ ਨੂੰ ਦਿੰਦੇ ਹਨ। ਹਾਰੂਨ ਇਸ ਨੂੰ ਹਮੇਸ਼ਾ ਆਪਣੇ ਸਿਰ ਉੱਤੇ ਪਹਿਨੇਗਾ ਤਾਂ ਜੋ ਯਹੋਵਾਹ ਲੋਕਾਂ ਦੀਆਂ ਸੁਗਾਤਾਂ ਨੂੰ ਪਰਵਾਨ ਕਰ ਲਵੇ

 

ਲੂਕਾ 9:11

11 ਪਰ ਜਦ ਹੀ ਲੋਕਾਂ ਨੂੰ ਯਿਸੂ ਦੇ ਉੱਥੇ ਪਹੁੰਚਣ ਦਾ ਪਤਾ ਲੱਗਾ ਉਹ ਉਸ ਦੇ ਪਿੱਛੇ ਹੋ ਤੁਰੇ ਤਾਂ ਫ਼ੇਰ ਯਿਸੂ ਨੇ ਉਨ੍ਹਾਂ ਲੋਕਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦ੍ਰਿਸ਼ਟਾਂਤ ਦਿੱਤੇ ਅਤੇ ਬਿਮਾਰ ਲੋਕਾਂ ਨੂੰ ਰਾਜੀ ਕੀਤਾ

 

ਰੋਮੀਆਂ ਨੂੰ 14:3

ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ

 

ਰੋਮੀਆਂ ਨੂੰ 15:7

ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ

 

ਯੂਹੰਨਾ 14:3

ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ

 

2 ਕੁਰਿੰਥੀਆਂ ਨੂੰ 6:17

17 ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਜਾਓ
    ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ।
ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ,
    ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।





ਲੂਕਾ 15:2; ਮਲਾਕੀ 1:9; ਕੂਚ 28:38; ਲੂਕਾ 9:11; ਰੋਮੀਆਂ ਨੂੰ 14:3; ਰੋਮੀਆਂ ਨੂੰ 15:7; ਯੂਹੰਨਾ 14:3; 2 ਕੁਰਿੰਥੀਆਂ ਨੂੰ 6:17