Tuesday, July 21, 2015

ਮੰਦੇ ਜਨੂਨ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਮੰਦੇ ਜਨੂਨ
                                      ਪੰਜਾਬੀ ਮਸੀਹੀ ਸੰਦੇਸ਼

ਕੁਲੁੱਸੀਆਂ ਨੂੰ 3:5

ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ

 

2 ਤਿਮੋਥਿਉਸ ਨੂੰ 2:22

22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ

 

ਯਾਕੂਬ 1:14

14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ

 

ਕਹਾਉਤਾਂ 7:6-27

ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਂ ਬਾਹਰ ਝਾਕਿਆ ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ ਹਨੇਰਾ ਹੋਣ ਵਾਲਾ ਸੀ-ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ 10 ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ 11 ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ! 12 ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ 13 ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ, 14 ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ 15 ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ! 16 ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ 17 ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ 18 ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ 19 ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ 20 ਉਸ ਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।

21 ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ 22 ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ, 23 ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ
24 ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ 25 ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ 26 ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ 27 ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ

 

ਰੋਮੀਆਂ ਨੂੰ 1:26

26 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ

 

ਰੋਮੀਆਂ ਨੂੰ 7:5

ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ

 

ਗਲਾਤੀਆਂ ਨੂੰ 5:24

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

 

1 ਥੱਸਲੁਨੀਕੀਆਂ ਨੂੰ 4:5

ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ




ਕੁਲੁੱਸੀਆਂ ਨੂੰ 3:5; 2 ਤਿਮੋਥਿਉਸ ਨੂੰ 2:22; ਯਾਕੂਬ 1:14; ਕਹਾਉਤਾਂ 7:6-27; ਰੋਮੀਆਂ ਨੂੰ 1:26; ਰੋਮੀਆਂ ਨੂੰ 7:5; ਗਲਾਤੀਆਂ ਨੂੰ 5:24; 1 ਥੱਸਲੁਨੀਕੀਆਂ ਨੂੰ 4:5