Tuesday, July 21, 2015

ਪਰਮੇਸ਼ੁਰ ਦੀ ਇੱਛਾ ਦੇ ਅਧੀਨ ਹੋਣਾ


                 ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਇੱਛਾ ਦੇ ਅਧੀਨ ਹੋਣਾ
                                        ਪੰਜਾਬੀ ਮਸੀਹੀ ਸੰਦੇਸ਼

ਜ਼ਬੂਰ 40:8

ਮੇਰੇ ਪਰਮੇਸ਼ੁਰ ਮੈਂ ਉਹੀ ਕਰਨਾ ਚਾਹੁੰਦਾ ਹਾਂ ਜੋ ਤੁਸੀਂ ਚਾਹੁੰਦੇ ਹੋ
    ਮੈਂ ਤੁਹਾਡੀਆਂ ਸਿੱਖਿਆਵਾਂ ਤੋਂ ਵਾਕਿਫ਼ ਹਾਂ।

 

ਜ਼ਬੂਰ 143:10

10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ
    ਤੁਸੀਂ ਮੇਰੇ ਪਰਮੇਸ਼ੁਰ ਹੋ

 

ਯੂਹੰਨਾ 7:17

17 ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ

 

ਰਸੂਲਾਂ ਦੇ ਕਰਤੱਬ 21:14

14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।

 

ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

ਅਫ਼ਸੀਆਂ ਨੂੰ 6:6

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

ਇਬਰਾਨੀਆਂ ਨੂੰ 13:21

20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ

 

ਯਾਕੂਬ 4:15

15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।


1 ਯੂਹੰਨਾ 2:17

17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ


ਮੱਤੀ 6:10

10 ਤੇਰਾ ਰਾਜ ਆਵੇ, ਤੇਰੀ ਮਰਜ਼ੀ,
    ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ

 

ਮੱਤੀ 12:50

50 ਕਿਉਂਕਿ ਜੋ ਕੋਈ ਵੀ ਮੇਰੇ ਸੁਰਗੀ ਪਿਤਾ ਦੀ ਇੱਛਾ ਪੂਰੀ ਕਰਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।

 

ਮੱਤੀ 26:42

42 ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।

 

ਯੂਹੰਨਾ 5:30

30 ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ

 


ਜ਼ਬੂਰ 40:8; ਜ਼ਬੂਰ 143:10; ਮੱਤੀ 6:10; ਮੱਤੀ 12:50; ਮੱਤੀ 26:42; ਯੂਹੰਨਾ 5:30; ਯੂਹੰਨਾ 7:17; ਰਸੂਲਾਂ ਦੇ ਕਰਤੱਬ 21:14; ਰੋਮੀਆਂ ਨੂੰ 12:2; ਅਫ਼ਸੀਆਂ ਨੂੰ 6:6; ਇਬਰਾਨੀਆਂ ਨੂੰ 13:21; ਯਾਕੂਬ 4:15; 1 ਯੂਹੰਨਾ 2:17