Tuesday, July 21, 2015

ਪਰਮੇਸ਼ੁਰ ਨੂੰ ਨਾ ਭਾਲਣਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਨਾ ਭਾਲਣਾ
                                        ਪੰਜਾਬੀ ਮਸੀਹੀ ਸੰਦੇਸ਼



ਜ਼ਬੂਰ 14:2

ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ
    ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ

 

ਜ਼ਬੂਰ 53:2

ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ
    ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ
    ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ

 

ਰੋਮੀਆਂ ਨੂੰ 3:11

11     ਇੱਥੇ ਕੋਈ ਨਹੀਂ ਜੋ ਸਮਝਦਾ ਹੈ
ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ

 

ਜ਼ਬੂਰ 10:4

ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ
    ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ

 

ਯਸਾਯਾਹ 9:1313 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ


ਯਸਾਯਾਹ 31:1

ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ

 

ਯਿਰਮਿਯਾਹ 10:21

21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ,
    ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ

 

ਹੋਸ਼ੇਆ 7:10

10 ਅਫ਼ਰਾਈਮ ਦਾ ਹਂਕਾਰ ਉਸ ਦੇ ਹੀ ਵਿਰੁੱਧ ਬੋਲਦਾ ਹੈ
    ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ
ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ
    ਪਰਤ ਕੇ ਮਦਦ ਲਈ ਨਹੀਂ ਪੁਕਾਰਦੇ

ਜ਼ਬੂਰ 119:155

155 ਬੁਰੇ ਲੋਕ ਨਹੀਂ ਜਿੱਤਣਗੇ
    ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ

 

ਯਸਾਯਾਹ 65:1

ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲੱਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, ‘ਮੈਂ ਇੱਥੇ ਹਾਂ! ਮੈਂ ਇੱਥੇ ਹਾਂ!’

 

ਰੋਮੀਆਂ ਨੂੰ 10:20

20 ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ:

ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ,
    ਉਨ੍ਹਾਂ ਨੇ ਮੈਨੂੰ ਲੱਭ ਲਿਆ।
ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।

 

ਸਫ਼ਨਯਾਹ 1:6

ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।

 

ਹੋਸ਼ੇਆ 5:15

15 ਮੈਂ ਮੁੜ ਆਪਣੇ ਸਥਾਨ ਨੂੰ ਚੱਲਾ ਜਾਵਾਂਗਾ
    ਜਦ ਤੀਕ ਲੋਕ ਆਪਣੇ ਦੋਸ਼ ਮੰਨ ਕੇ ਮੈਨੂੰ ਨਾ ਭਾਲਣ।
ਹਾਂ, ਉਹ ਆਪਣੀ ਮੁਸੀਬਤ ਵਿੱਚ ਮੈਨੂੰ ਲੱਭਣ ਦਾ ਬੜਾ ਕਠਿਨ ਯਤਨ

 

ਯੂਹੰਨਾ 5:44

44 ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸੱਕਦੇ ਹੋ?




ਜ਼ਬੂਰ 14:2; ਜ਼ਬੂਰ 53:2; ਰੋਮੀਆਂ ਨੂੰ 3:11; ਜ਼ਬੂਰ 10:4; ਯਸਾਯਾਹ 9:13; ਯਸਾਯਾਹ 31:1; ਯਿਰਮਿਯਾਹ 10:21; ਹੋਸ਼ੇਆ 7:10; ਜ਼ਬੂਰ 119:155; ਯਸਾਯਾਹ 65:1; ਰੋਮੀਆਂ ਨੂੰ 10:20; ਸਫ਼ਨਯਾਹ 1:6; ਹੋਸ਼ੇਆ 5:15; ਯੂਹੰਨਾ 5:44