Tuesday, July 21, 2015

ਥੋੜੇ ਵਿੱਚ ਵਫ਼ਾਦਾਰ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਥੋੜੇ ਵਿੱਚ ਵਫ਼ਾਦਾਰ
                                            ਪੰਜਾਬੀ ਮਸੀਹੀ ਸੰਦੇਸ਼

ਲੂਕਾ 16:10

10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ

 

ਮੱਤੀ 25:23

23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।

 

ਲੂਕਾ 19:17

17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।

 

ਮੱਤੀ 18:6

ਅਤੇ ਜਿਹੜਾ ਕੋਈ ਵੀ ਇਨ੍ਹਾਂ ਛੋਟਿਆਂ ਬੱਚਿਆਂ ਕੋਲੋਂ, ਜਿਹੜੇ ਮੇਰੇ ਵਿੱਚ ਨਿਹਚਾ ਰੱਖਦੇ ਹਨ, ਪਾਪ ਕਰਾਉਣ ਦਾ ਕਾਰਣ ਬਣਦਾ ਹੈ, ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲੇ ਵਿੱਚ ਚੱਕੀ ਦਾ ਪੁੜ ਬੰਨ੍ਹ ਕੇ ਉਸ ਨੂੰ ਡੂੰਘੇ ਸਮੁੰਦਰ ਵਿੱਚ ਡੋਬ ਦਿੱਤਾ ਜਾਵੇ

 

2 ਤਿਮੋਥਿਉਸ ਨੂੰ 4:10

10 ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ




ਲੂਕਾ 16:10; ਮੱਤੀ 25:23; ਲੂਕਾ 19:17; ਮੱਤੀ 18:6; 2 ਤਿਮੋਥਿਉਸ ਨੂੰ 4:10