Saturday, July 11, 2015

ਬੁਰੀ ਸੰਗਤ ਪ੍ਰਤੀ ਚੇਤਾਵਨੀ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਬੁਰੀ ਸੰਗਤ ਪ੍ਰਤੀ ਚੇਤਾਵਨੀ
                                            ਪੰਜਾਬੀ ਮਸੀਹੀ ਸੰਦੇਸ਼


ਕਹਾਉਤਾਂ 22:24

24 ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ

 

ਕਹਾਉਤਾਂ 23:6

ਕਿਸੇ ਖੁਦਗਰਜ਼ ਬੰਦੇ ਨਾਲ ਭੋਜਨ ਨਾ ਕਰੋ, ਉਸ ਦੇ ਸਵਾਦਾਂ ਦੀ ਤੀਵ੍ਰ ਇੱਛਾ ਨਾ ਕਰੋ

 

ਕਹਾਉਤਾਂ 24:1

ਬਦ ਲੋਕਾਂ ਨਾਲ ਹੋੜ ਨਾ ਕਰੋ, ਉਨ੍ਹਾਂ ਦੀ ਸੰਗਤ ਵਿੱਚ ਰਹਿਣ ਦੀ ਲੋਚਾ ਨਾ ਕਰੋ

 

1 ਕੁਰਿੰਥੀਆਂ ਨੂੰ 5:9

ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ

 

ਕਹਾਉਤਾਂ 1:15

15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ

 

ਕਹਾਉਤਾਂ 4:14

14 ਦੁਸ਼ਟ ਲੋਕਾਂ ਦੇ ਰਾਹ ਤੇ ਨਾ ਚੱਲੋ, ਬਦ ਲੋਕਾਂ ਦੇ ਰਾਹ ਤੇ ਆਪਣੇ-ਆਪ ਦਾ ਨਿਰਦੇਸ਼ਨ ਨਾ ਕਰੋ


2 ਕੁਰਿੰਥੀਆਂ ਨੂੰ 6:14

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ

 

ਕੂਚ 23:2

ਕੁਝ ਵੀ ਗਲਤ ਕਰਨ ਵਾਲੇ ਲੋਕਾਂ ਦੇ ਟੋਲਿਆਂ ਦਾ ਅਨੁਸਰਣ ਨਾ ਕਰੋ। ਜੇਕਰ ਤੁਸੀਂ ਅਦਾਲਤ ਵਿੱਚ ਗਵਾਹ ਹੋ, ਤਾਂ ਉਨ੍ਹਾਂ ਬੰਦਿਆਂ ਦੀ ਖਾਤਰ ਆਪਣੀ ਗਵਾਹੀ ਨਾ ਬਦਲੋ ਜੋ ਗਲਤ ਹਨ। ਉਹੀ ਕਰੋ ਜੋ ਸਹੀ ਅਤੇ ਬੇਲਾਗ ਹੈ

 

ਕੂਚ 23:33

33 ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਠਹਿਰਣ ਨਾ ਦੇਣਾ। ਜੇ ਤੁਸੀਂ ਉਨ੍ਹਾਂ ਨੂੰ ਰਹਿਣ ਦਿਉਂਗੇ ਤਾਂ ਉਹ ਤੁਹਾਡੇ ਲਈ ਇੱਕ ਫ਼ੰਧੇ ਵਾਂਗ ਹੋਣਗੇ-ਉਹ ਤੁਹਾਡੇ ਕੋਲੋਂ ਮੇਰੇ ਵਿਰੁੱਧ ਪਾਪ ਕਰਾਉਣਗੇ। ਅਤੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਵੋਂਗੇ।

 

ਕੂਚ 34:12

12 ਹੋਸ਼ਿਆਰ ਰਹਿਣਾ। ਉਨ੍ਹਾਂ ਨਾਲ ਕੋਈ ਇਕਰਾਰਨਾਮਾ ਨਾ ਕਰਨਾ ਜਿਹੜੇ ਉਸ ਧਰਤੀ ਉੱਤੇ ਰਹਿ ਰਹੇ ਹਨ, ਜਿੱਥੇ ਤੁਸੀਂ ਜਾ ਰਹੇ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਉਹ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਤੁਹਾਨੂੰ ਫ਼ਸਾਉਣ ਦੇ ਯੋਗ ਹੋਣਗੇ

 

ਜ਼ਬੂਰ 1:1

 ਉਹ ਵਿਅਕਤੀ ਵਡਭਾਗਾ ਹੈ
    ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
    ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ

 

1 ਕੁਰਿੰਥੀਆਂ ਨੂੰ 5:11

11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ



ਕਹਾਉਤਾਂ 22:24; ਕਹਾਉਤਾਂ 23:6; ਕਹਾਉਤਾਂ 24:1; 1 ਕੁਰਿੰਥੀਆਂ ਨੂੰ 5:9; ਕਹਾਉਤਾਂ 1:15; ਕਹਾਉਤਾਂ 4:14; 2 ਕੁਰਿੰਥੀਆਂ ਨੂੰ 6:14; ਕੂਚ 23:2; ਕੂਚ 23:33; ਕੂਚ 34:12; ਜ਼ਬੂਰ 1:1; 1 ਕੁਰਿੰਥੀਆਂ ਨੂੰ 5:11