Saturday, July 11, 2015

ਛਲ ਦੇ ਵਿਰੁੱਧ ਚੇਤਾਵਨੀ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਛਲ ਦੇ ਵਿਰੁੱਧ ਚੇਤਾਵਨੀ
                                            ਪੰਜਾਬੀ ਮਸੀਹੀ ਸੰਦੇਸ਼


ਅਫ਼ਸੀਆਂ ਨੂੰ 5:6

ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ

 

ਯਿਰਮਿਯਾਹ 29:8

ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ

 

1 ਕੁਰਿੰਥੀਆਂ ਨੂੰ 6:9-10

9-10 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ

 

1 ਕੁਰਿੰਥੀਆਂ ਨੂੰ 15:33

33 ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।

 

ਗਲਾਤੀਆਂ ਨੂੰ 6:7

ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ

 

ਕੁਲੁੱਸੀਆਂ ਨੂੰ 2:8

ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ

 

2 ਥੱਸਲੁਨੀਕੀਆਂ ਨੂੰ 2:3

ਕਿਸੇ ਵੀ ਵਿਅਕਤੀ ਨੂੰ ਆਪਣੇ ਆਪ ਨੂੰ ਮੂਰਖ ਨਾ ਬਨਾਉਣ ਦਿਉ। ਪ੍ਰਭੂ ਦਾ ਦਿਨ ਉਦੋਂ ਤੱਕ ਨਹੀਂ ਆਵੇਗਾ ਜਦੋਂ ਤੱਕ ਵਿਦ੍ਰੋਹ ਨਹੀਂ ਹੁੰਦਾ ਅਤੇ ਕੁਧਰਮੀ ਜੋ ਨਰਕ ਨਾਲ ਸਬੰਧਿਤ ਹੈ, ਪ੍ਰਗਟ ਨਹੀਂ ਹੁੰਦਾ

 

1 ਯੂਹੰਨਾ 3:7

ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ



ਅਫ਼ਸੀਆਂ ਨੂੰ 5:6; ਯਿਰਮਿਯਾਹ 29:8; 1 ਕੁਰਿੰਥੀਆਂ ਨੂੰ 6:9-10; 1 ਕੁਰਿੰਥੀਆਂ ਨੂੰ 15:33; ਗਲਾਤੀਆਂ ਨੂੰ 6:7; ਕੁਲੁੱਸੀਆਂ ਨੂੰ 2:8; 2 ਥੱਸਲੁਨੀਕੀਆਂ ਨੂੰ 2:3; 1 ਯੂਹੰਨਾ 3:7