Tuesday, July 21, 2015

ਮਸੀਹੀ ਆਜ਼ਾਦੀ ਵਿੱਚ ਆਜ਼ਾਦੀ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਆਜ਼ਾਦੀ ਵਿੱਚ ਆਜ਼ਾਦੀ
                                        ਪੰਜਾਬੀ ਮਸੀਹੀ ਸੰਦੇਸ਼


ਰੋਮੀਆਂ ਨੂੰ 7:6

ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ

 

ਰੋਮੀਆਂ ਨੂੰ 8:2

ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ


ਗਲਾਤੀਆਂ ਨੂੰ 3:13

13 ਨੇਮ ਨੇ ਸਾਡੇ ਉੱਪਰ ਇੱਕ ਸਰਾਪ ਰੱਖ ਦਿੱਤਾ। ਪਰ ਮਸੀਹ ਨੇ ਉਸ ਸਰਾਪ ਨੂੰ ਦੂਰ ਕਰ ਦਿੱਤਾ ਹੈ। ਉਸ ਨੇ ਸਾਡੇ ਨਾਲ ਆਪਣੀ ਥਾਂ ਬਦਲ ਲਈ। ਮਸੀਹ ਨੇ ਉਹ ਸਰਾਪ ਆਪਣੇ ਆਪ ਉੱਪਰ ਲੈ ਲਿਆ। ਪੋਥੀਆਂ ਵਿੱਚ ਇਹ ਲਿਖਿਆ ਹੈ, “ਜੇ ਕਿਸੇ ਵਿਅਕਤੀ ਦੇ ਸਰੀਰ ਨੂੰ ਰੁੱਖ ਉੱਤੇ ਲਟਕਾਇਆ ਜਾਂਦਾ ਹੈ ਤਾਂ ਉਹ ਵਿਅਕਤੀ ਸਰਾਪ ਹੇਠਾਂ ਹੁੰਦਾ ਹੈ। 

 

ਇਬਰਾਨੀਆਂ ਨੂੰ 2:15

15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸੱਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ

 

ਰੋਮੀਆਂ ਨੂੰ 6:7

ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ

 

ਰੋਮੀਆਂ ਨੂੰ 8:21

21 ਉੱਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਆਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬੱਚਿਆਂ ਨਾਲ ਸੰਬੰਧਿਤ ਹੈ

 

1 ਕੁਰਿੰਥੀਆਂ ਨੂੰ 9:19

19 ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ

 

ਗਲਾਤੀਆਂ ਨੂੰ 4:3

ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ

 

ਕੁਲੁੱਸੀਆਂ ਨੂੰ 2:20

20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ



ਰੋਮੀਆਂ ਨੂੰ 7:6; ਰੋਮੀਆਂ ਨੂੰ 8:2; ਗਲਾਤੀਆਂ ਨੂੰ 3:13; ਇਬਰਾਨੀਆਂ ਨੂੰ 2:15; ਰੋਮੀਆਂ ਨੂੰ 6:7; ਰੋਮੀਆਂ ਨੂੰ 8:21; 1 ਕੁਰਿੰਥੀਆਂ ਨੂੰ 9:19; ਗਲਾਤੀਆਂ ਨੂੰ 4:3; ਕੁਲੁੱਸੀਆਂ ਨੂੰ 2:20