Saturday, July 11, 2015

ਵਿਧਵਾਵਾਂ ਦੀ ਮਦਦ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਧਵਾਵਾਂ ਦੀ ਮਦਦ
                                            ਪੰਜਾਬੀ ਮਸੀਹੀ ਸੰਦੇਸ਼

ਯਸਾਯਾਹ 1:17

17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।

 

1 ਤਿਮੋਥਿਉਸ ਨੂੰ 5:3

ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ

 

1 ਤਿਮੋਥਿਉਸ ਨੂੰ 5:4

ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ

 

ਰਸੂਲਾਂ ਦੇ ਕਰਤੱਬ 6:1

ਖਾਸ ਕੰਮ ਲਈ ਸੱਤ ਮਨੁੱਖਾਂ ਦਾ ਚੁਣੇ ਜਾਣਾ

ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵੱਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ

 

1 ਤਿਮੋਥਿਉਸ ਨੂੰ 5:9

ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ

 

ਯਾਕੂਬ 1:27

27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ

 

ਬਿਵਸਥਾ ਸਾਰ 14:29

29 ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ

 

ਬਿਵਸਥਾ ਸਾਰ 16:11

11 ਉਸ ਸਥਾਨ ਉੱਤੇ ਜਾਉ ਜਿਸ ਨੂੰ ਯਹੋਵਾਹ ਆਪਣੇ ਨਾਮ ਦੀ ਰਿਹਾਇਸ਼ ਦੇ ਸਥਾਨ ਵਜੋਂ ਚੁਣੇਗਾ। ਤੈਨੂੰ ਅਤੇ ਤੁਹਾਡੇ ਲੋਕਾਂ ਨੂੰ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਹਮਣੇ ਆਨੰਦ ਮਾਨਣਾ ਚਾਹੀਦਾ। ਆਪਣੇ ਨਾਲ, ਆਪਣੇ ਪੁੱਤਰਾਂ, ਧੀਆਂ, ਆਪਣੇ ਸਾਰੇ ਨੌਕਰਾਂ, ਲੇਵੀਆਂ, ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਨੂੰ ਲੈ ਜਾਉ ਜਿਹੜੀਆਂ ਤੁਹਾਡੇ ਨਗਰਾਂ ਵਿੱਚ ਰਹਿੰਦੀਆਂ ਹਨ

 

ਬਿਵਸਥਾ ਸਾਰ 24:19-21

19 ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ 20 ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ 21 ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ






ਯਸਾਯਾਹ 1:17; 1 ਤਿਮੋਥਿਉਸ ਨੂੰ 5:3; 1 ਤਿਮੋਥਿਉਸ ਨੂੰ 5:4; ਰਸੂਲਾਂ ਦੇ ਕਰਤੱਬ 6:1; 1 ਤਿਮੋਥਿਉਸ ਨੂੰ 5:9; ਯਾਕੂਬ 1:27; ਬਿਵਸਥਾ ਸਾਰ 14:29; ਬਿਵਸਥਾ ਸਾਰ 16:11; ਬਿਵਸਥਾ ਸਾਰ 24:19-21