Tuesday, July 21, 2015

ਮੇਰੀ ਨਹੀ ਪਰ ਪਰਮੇਸ਼ੁਰ ਦੀ ਮਰਜੀ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਮੇਰੀ ਨਹੀ ਪਰ ਪਰਮੇਸ਼ੁਰ ਦੀ ਮਰਜੀ
                                        ਪੰਜਾਬੀ ਮਸੀਹੀ ਸੰਦੇਸ਼


ਮੱਤੀ 26:39

39 ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।

 

ਮਰਕੁਸ 14:36

36 ਉਸ ਨੇ ਪ੍ਰਾਰਥਨਾ ਕੀਤੀ, ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।

 

ਲੂਕਾ 22:42

42 ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।


ਯੂਹੰਨਾ 5:30

30 ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ

 

ਯੂਹੰਨਾ 6:38

38 ਕਿਉਂਕਿ ਮੈਂ ਸਵਰਗ ਤੋਂ ਆਪਣੀ ਖੁਦ ਦੀ ਇੱਛਾ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ

ਯੂਹੰਨਾ 4:34

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨਾ ਹੈ ਜਿਸਨੇ ਮੈਨੂੰ ਭੇਜਿਆ ਹੈ। ਜੋ ਕਾਰਜ ਉਸ ਨੇ ਮੈਨੂੰ ਕਰਨ ਲਈ ਦਿੱਤਾ, ਉਸ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ

 

ਜ਼ਬੂਰ 143:10

10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ
    ਤੁਸੀਂ ਮੇਰੇ ਪਰਮੇਸ਼ੁਰ ਹੋ

ਯੂਹੰਨਾ 1:13

13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ

ਰੋਮੀਆਂ ਨੂੰ 8:20

20 ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਆਂ ਕੀਤਾ

ਰੋਮੀਆਂ ਨੂੰ 9:16

16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ

ਮੱਤੀ 26:39; ਮਰਕੁਸ 14:36; ਲੂਕਾ 22:42; ਯੂਹੰਨਾ 5:30; ਯੂਹੰਨਾ 6:38; ਯੂਹੰਨਾ 4:34; ਜ਼ਬੂਰ 143:10; ਯੂਹੰਨਾ 1:13; ਰੋਮੀਆਂ ਨੂੰ 8:20; ਰੋਮੀਆਂ ਨੂੰ 9:16