Tuesday, July 21, 2015

ਪਰਮੇਸ਼ੁਰ ਨੂੰ ਭੁੱਲਣਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਭੁੱਲਣਾ 
                                            ਪੰਜਾਬੀ ਮਸੀਹੀ ਸੰਦੇਸ਼

ਬਿਵਸਥਾ ਸਾਰ 4:9

ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ

 

ਬਿਵਸਥਾ ਸਾਰ 9:7-8

ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ

ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ। ਤੁਸੀਂ ਯਹੋਵਾਹ ਨੂੰ ਹੇਰੋਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ

 

ਯਸਾਯਾਹ 51:12-13

12 ਯਹੋਵਾਹ ਆਖਦਾ ਹੈ, “ਮੈਂ ਹੀ ਉਹ ਹਾਂ, ਜਿਹੜਾ ਤੁਹਾਨੂੰ ਸੱਕੂਨ ਪਹੁੰਚਾਉਂਦਾ ਹੈ
    ਇਸ ਲਈ ਤੁਸੀਂ ਲੋਕਾਂ ਕੋਲੋਂ ਕਿਉਂ ਭੈਭੀਤ ਹੋਵੋਁ?
    ਉਹ ਸਿਰਫ਼ ਬੰਦੇ ਹੀ ਹਨ ਜਿਹੜੇ ਜਿਉਂਦੇ ਹਨ ਤੇ ਮਰ ਜਾਂਦੇ ਹਨ।
ਉਹ ਸਿਰਫ਼ ਇਨਸਾਨ ਹਨ-ਉਹ ਘਾਹ ਵਾਂਗ ਮਰ ਜਾਂਦੇ ਨੇ।
13 ਤੁਹਾਨੂੰ ਯਹੋਵਾਹ ਨੇ ਸਾਜਿਆ ਸੀ
    ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ!
    ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ!
ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ।
    ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ।
ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ।
    ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ

 

ਬਿਵਸਥਾ ਸਾਰ 4:23

23 ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ

 

2 ਰਾਜਿਆਂ 17:38

38 ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸ ਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾਏ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ

 

ਯਸਾਯਾਹ 55:6-8

ਇਸ ਲਈ ਤੁਹਾਨੂੰ ਯਹੋਵਾਹ ਵੱਲ ਤੱਕਣਾ ਚਾਹੀਦਾ ਹੈ
    ਇਸਤੋਂ ਪਹਿਲਾਂ ਕਿ ਇਸ ਲਈ ਬਹੁਤ ਦੇਰ ਹੋ ਜਾਵੇ।
ਤੁਹਾਨੂੰ ਹੁਣੇ ਹੀ,
    ਉਸ ਨੂੰ ਸੱਦਾ ਦੇਣਾ ਚਾਹੀਦਾ ਜਦੋਂ ਕਿ ਉਹ ਨੇੜੇ ਹੈ।
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ
    ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ।
ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ
    ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ।
ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ
    ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ

ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ

ਯਹੋਵਾਹ ਆਖਦਾ ਹੈ, “ਤੁਹਾਡੇ ਵਿੱਚਾਰ ਮੇਰੇ ਵਿੱਚਾਰਾਂ ਵਰਗੇ ਨਹੀਂ ਹਨ।
    ਤੁਹਾਡੇ ਰਸਤੇ ਮੇਰੇ ਰਸਤਿਆਂ ਵਰਗੇ ਨਹੀਂ ਹਨ

 

ਬਿਵਸਥਾ ਸਾਰ 18:9-13

ਇਸਰਾਏਲ ਨੂੰ ਹੋਰਨਾ ਕੌਮਾਂ ਵਾਂਗ ਨਹੀਂ ਰਹਿਣਾ ਚਾਹੀਦਾ

ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ10 ਆਪਣੇ ਪੁੱਤਰਾਂ ਧੀਆਂ ਨੂੰ ਆਪਣੀਆਂ ਜਗਵੇਦੀਆਂ ਉੱਤੇ ਸਾੜਕੇ ਬਲੀਆਂ ਨਹੀਂ ਚੜ੍ਹਾਉਣੀਆਂ। ਕਿਸੇ ਜੋਤਸ਼ੀ ਨੂੰ ਜਾਂ ਕਿਸੇ ਭੂਤ-ਮ੍ਰਿਤ ਜਾਂ ਸਿਆਣੇ ਨੂੰ ਪੁੱਛਕੇ ਇਹ ਜਾਨਣ ਦੀ ਕੋਸ਼ਿਸ਼ ਨਾ ਕਰਨਾ ਕਿ ਭਵਿੱਖ ਵਿੱਚ ਕੀ ਵਾਪਰੇਗਾ 11 ਕਿਸੇ ਵੀ ਵਿਅਕਤੀ ਨੂੰ ਹੋਰਨਾ ਉੱਤੇ ਜਾਦੂ ਨਾ ਕਰਨ ਦਿਉ। ਕਿਸੇ ਨੂੰ ਵੀ ਮਦਦ ਲਈ ਭੂਤਾਂ ਜਾਂ ਆਤਮਿਆਂ ਦੀ ਸਲਾਹ ਨਾ ਲੈਣ ਦਿਉ ਜਾਂ ਮੁਰਦਾ ਵਿਅਕਤੀ ਨਾਲ ਗੱਲ ਕਰਨ ਦੀ ਕੋਸ਼ਿਸ਼ ਨਾ ਕਰਨ ਦਿਉ 12 ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ 13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ

 

1 ਰਾਜਿਆਂ 2:1-4

 ਦਾਊਦ ਦਾ ਅੰਤ ਨੇੜੇ ਆਇਆ ਤਾਂ ਉਸ ਨੇ ਸੁਲੇਮਾਨ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਹਰ ਇਨਸਾਨ ਦੀ ਤਰ੍ਹਾਂ, ਮੈਂ ਵੀ ਮਰਨ ਹੀ ਵਾਲਾ ਹਾਂ। ਪਰ ਤੂੰ ਤਕੜਾ ਹੋ ਰਿਹਾ ਹੈ ਅਤੇ ਆਦਮੀ ਬਣ ਰਿਹਾ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ ਜੇਕਰ ਤੂੰ ਯਹੋਵਾਹ ਨੂੰ ਮੰਨੇਗਾ, ਤਾਂ ਯਹੋਵਾਹ ਮੇਰੇ ਬਾਰੇ ਕੀਤੇ ਇਸ ਇਕਰਾਰ ਨੂੰ ਨਿਭਾਵੇਗਾ: ਯਹੋਵਾਹ ਨੇ ਆਖਿਆ, ‘ਜੇਕਰ ਤੇਰੇ ਪੁੱਤਰ ਮੇਰੀਆਂ ਬਿਧੀਆਂ ਨੂੰ ਇਮਾਨਦਾਰੀ ਅਤੇ ਤਹੇ ਦਿਲੋਂ ਮੰਨਣਗੇ, ਤੇਰੇ ਘਰਾਣੇ ਵਿੱਚੋਂ ਇੱਕ ਆਦਮੀ ਹਮੇਸ਼ਾ ਇਸਰਾਏਲ ਉੱਪਰ ਰਾਜ ਕਰੇਗਾ।

 

ਬਿਵਸਥਾ ਸਾਰ 6:10-12

10 ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ 11 ਯਹੋਵਾਹ ਤੁਹਾਨੂੰ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ ਦੇਵੇਗਾ ਜਿਨ੍ਹਾਂ ਨੂੰ ਤੁਸੀਂ ਨਹੀਂ ਭਰਿਆ ਸੀ। ਯਹੋਵਾਹ ਤੁਹਾਨੂੰ ਉਹ ਖੂਹ ਦੇਵੇਗਾ ਜਿਹੜੇ ਤੁਸੀਂ ਨਹੀਂ ਪੁੱਟੇ ਸਨ। ਯਹੋਵਾਹ ਤੁਹਾਨੂੰ ਅੰਗੂਰਾਂ ਅਤੇ ਜੈਤੂਨ ਦੇ ਰੁੱਖਾਂ ਦੇ ਖੇਤ ਦੇਵੇਗਾ ਜਿਹੜੇ ਤੁਸੀਂ ਨਹੀਂ ਬੀਜੇ ਸਨ। ਅਤੇ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ

12 ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ

 

ਬਿਵਸਥਾ ਸਾਰ 8:10-14

10 ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ

ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ

11 ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 12 ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ 13 ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ! 14 ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ

 

ਨਿਆਂਈਆਂ ਦੀ ਪੋਥੀ 8:33-34

33 ਜਿਵੇਂ ਹੀ ਗਿਦਾਊਨ ਮਰਿਆ, ਇਸਰਾਏਲ ਦੇ ਲੋਕ ਇੱਕ ਵਾਰੀ ਫ਼ੇਰ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਰਹੇ-ਉਹ ਬਆਲ ਦੇ ਪਿੱਛੇ ਲੱਗ ਪਏ। ਉਨ੍ਹਾਂ ਨੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ34 ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਚੇਤੇ ਨਹੀਂ ਰਿਹਾ, ਹਾਲਾਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਉਨ੍ਹਾਂ ਸਮੂਹ ਦੁਸ਼ਮਣਾ ਤੋਂ ਬਚਾਇਆ ਸੀ ਜਿਹੜੇ ਇਸਰਾਏਲ ਦੇ ਲੋਕਾਂ ਦੇ ਆਲੇ-ਦੁਆਲੇ ਰਹਿੰਦੇ ਸਨ

 

ਕੂਚ 32:1-8

ਸੋਨੇ ਦਾ ਵੱਛਾ

ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।
ਹਾਰੂਨ ਨੇ ਲੋਕਾਂ ਨੂੰ ਆਖਿਆ, “ਮੈਨੂੰ ਸੋਨੇ ਦੀਆਂ ਉਹ ਵਾਲੀਆਂ ਲਿਆਕੇ ਦੇਵੋ ਜਿਹੜੀਆਂ ਤੁਹਾਡੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੀਆਂ ਹੋਣ।
ਇਸ ਲਈ ਸਾਰੇ ਲੋਕਾਂ ਨੇ ਆਪਣੀਆਂ ਸੋਨੇ ਦੀਆਂ ਵਾਲੀਆਂ ਇਕੱਠੀਆਂ ਕੀਤੀਆਂ ਅਤੇ ਉਨ੍ਹਾਂ ਨੂੰ ਹਾਰੂਨ ਕੋਲ ਲੈ ਆਏ ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ
ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।
ਹਾਰੂਨ ਨੇ ਇਹ ਸਾਰੀਆਂ ਚੀਜ਼ਾਂ ਦੇਖੀਆਂ। ਇਸ ਲਈ ਉਸ ਨੇ ਵੱਛੇ ਦੇ ਸਾਹਮਣੇ ਜਗਵੇਦੀ ਬਣਾਈ। ਫ਼ੇਰ ਹਾਰੂਨ ਨੇ ਇਹ ਐਲਾਨ ਕੀਤਾ। ਉਸ ਨੇ ਆਖਿਆ, “ਕੱਲ੍ਹ ਨੂੰ ਯਹੋਵਾਹ ਦੇ ਆਦਰ ਵਿੱਚ ਖਾਸ ਦਾਅਵਤ ਹੋਵੇਗੀ।
ਅਗਲੀ ਸਵੇਰ ਲੋਕ ਬਹੁਤ ਸੁਵਖਤੇ ਉੱਠ ਬੈਠੇ। ਉਨ੍ਹਾਂ ਨੇ ਜਾਨਵਰ ਜ਼ਿਬਾਹ ਕੀਤੇ ਅਤੇ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਭੇਟ ਕੀਤਾ। ਲੋਕ ਖਾਣ ਪੀਣ ਲਈ ਬੈਠ ਗਏ। ਫ਼ੇਰ ਉਹ ਉੱਠ ਖਲੋਏ ਅਤੇ ਜੰਗਲੀ ਦਾਅਵਤ ਕੀਤੀ
ਉਸੇ ਵੇਲੇ, ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਪਰਬਤ ਤੋਂ ਹੇਠਾਂ ਜਾ। ਤੇਰੇ ਲੋਕਾਂ ਨੇ, ਜਿਨ੍ਹਾਂ ਨੂੰ ਤੂੰ ਮਿਸਰ ਦੀ ਧਰਤੀ ਤੋਂ ਲੈ ਕੇ ਆਇਆ ਸੀ, ਇੱਕ ਭਿਆਨਕ ਪਾਪ ਕੀਤਾ ਹੈ ਉਹ ਬਹੁਤ ਛੇਤੀ ਉਹ ਗੱਲਾਂ ਕਰਨ ਤੋਂ ਪਿੱਛੇ ਹਟ ਗਏ ਹਨ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਉਨ੍ਹਾਂ ਨੇ ਆਪਣੇ ਲਈ ਪਿਘਲੇ ਹੋਏ ਸੋਨੇ ਦਾ ਵੱਛਾ ਬਣਾਇਆ। ਉਸ ਵਛੇ ਦੀ ਉਪਾਸਨਾ ਕਰ ਰਹੇ ਹਨ ਅਤੇ ਉਸ ਨੂੰ ਬਲੀਆਂ ਚੜ੍ਹਾ ਰਹੇ ਹਨ। ਲੋਕਾਂ ਨੇ ਆਖਿਆ ਹੈ, ‘ਇਸਰਾਏਲ, ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਏ।

 

ਬਿਵਸਥਾ ਸਾਰ 12:29-31

29 ਤੁਸੀਂ ਹੋਰਨਾਂ ਲੋਕਾਂ ਕੋਲੋਂ ਧਰਤੀ ਲੈਣ ਲਈ ਜਾ ਰਹੇ ਹੋ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੁਹਾਡੇ ਵਾਸਤੇ ਤਬਾਹ ਕਰ ਦੇਵੇਗਾ। ਤੁਸੀਂ ਉਨ੍ਹਾਂ ਲੋਕਾਂ ਨੂੰ ਉਸ ਧਰਤੀ ਵਿੱਚੋਂ ਬਾਹਰ ਧੱਕ ਦਿਉਂਗੇ ਅਤੇ ਤੁਸੀਂ ਉੱਥੇ ਰਹੋਂਗੇ 30 ਜਦੋਂ ਅਜਿਹਾ ਵਾਪਰੇ, ਧਿਆਨ ਰੱਖਣਾ! ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ। ਇਸ ਲਈ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਦੇ ਸ਼ਿਕਂਜੇ ਵਿੱਚ ਨਾ ਫ਼ਸਣਾ। ਧਿਆਨ ਰੱਖਣਾ! ਉਨ੍ਹਾਂ ਦੇਵਤਿਆਂ ਕੋਲ ਸਹਾਇਤਾ ਲਈ ਨਾ ਜਾਣਾ। ਤੁਹਾਨੂੰ ਇਹ ਨਹੀਂ ਆਖਣਾ ਚਾਹੀਦਾ, ‘ਉਹ ਲੋਕ ਇਨ੍ਹਾਂ ਦੇਵਤਿਆਂ ਦੀ ਉਪਾਸਨਾ ਕਰਦੇ ਹਨ, ਇਸ ਲਈ ਮੈਂ ਵੀ ਉਵੇਂ ਹੀ ਕਰਾਂਗਾ। 31 ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਅਜਿਹਾ ਨਹੀਂ ਕਰਨਾ। ਪਰਮੇਸ਼ੁਰ ਦੀ ਓਸੇ ਢੰਗ ਨਾਲ ਉਪਾਸਨਾ ਨਹੀਂ ਕਰਨੀ! ਕਿਉਂਕਿ ਉਹ ਲੋਕ ਬਹੁਤ ਸਾਰੀਆਂ ਅਜਿਹੀਆਂ ਮੰਦੀਆਂ ਗੱਲਾਂ ਕਰਦੇ ਹਨ ਜਿਨ੍ਹਾਂ ਨੂੰ ਯਹੋਵਾਹ ਨਫ਼ਰਤ ਕਰਦਾ ਹੈ। ਉਹ ਤਾਂ

ਆਪਣੇ ਬੱਚਿਆਂ ਨੂੰ ਵੀ ਸਾੜਕੇ ਆਪਣੇ ਦੇਵਤਿਆਂ ਨੂੰ ਬਲੀ ਚੜ੍ਹਾ ਦਿੰਦੇ ਹਨ

 

1 ਰਾਜਿਆਂ 11:4-6

ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ ਸੁਲੇਮਾਨ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਅੰਮੋਨੀਆਂ ਦੇ ਘਿਨਾਉਣੇ ਬੁੱਤ ਮਿਲਕੋਮ ਦੇ ਪਿੱਛੇ ਲੱਗ ਤੁਰਿਆ ਇਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ

 

ਨਹਮਯਾਹ 9:16

16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ
    ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ

 

ਬਿਵਸਥਾ ਸਾਰ 9:12-13

12 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।

13 ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ

 

2 ਰਾਜਿਆਂ 17:14-17

14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ 15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ

16 ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ 17 ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ

 

ਯਿਰਮਿਯਾਹ 7:22-26

22 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ 23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

24 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ 25 ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ 26 ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਬਹੁਤ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਨਾਲੋਂ ਵੀ ਮੰਦੇ ਕੰਮ ਕੀਤੇ

 

ਹੋਸ਼ੇਆ 1:2

ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।

 

ਯਿਰਮਿਯਾਹ 3:6-10

ਦੋ ਬੁਰੀਆਂ ਭੈਣਾਂ: ਇਸਰਾਏਲ ਅਤੇ ਯਹੂਦਾਹ

ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, “ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸ ਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ। ਮੈਂ ਆਪਣੇ-ਆਪ ਨੂੰ ਆਖਿਆ, ‘ਇਸਰਾਏਲ ਇਹ ਮੰਦੀਆਂ ਗੱਲਾਂ ਕਰਨ ਤੋਂ ਮਗਰੋਂ ਮੇਰੇ ਵੱਲ ਪਰਤ ਆਵੇਗਾ।ਪਰ ਨਹੀਂ ਪਰਤਿਆ ਉਹ ਮੇਰੇ ਕੋਲ। ਅਤੇ ਇਸਰਾਏਲ ਦੀ ਬੇਵਫ਼ਾ ਭੈਣ, ਯਹੂਦਾਹ ਨੇ ਉਸ ਦੇ ਅਮਲਾਂ ਨੂੰ ਦੇਖਿਆ ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰਨਾਪਾਕਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ 10 ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।ਇਹ ਸੰਦੇਸ਼ ਯਹੋਵਾਹ ਵੱਲੋਂ ਸੀ

 

ਹੋਸ਼ੇਆ 4:10-13

10 ਉਹ ਖਾਣਗੇ, ਪਰ ਉਨ੍ਹਾਂ ਨੂੰ ਰੱਜ ਨਹੀਂ ਆਵੇਗਾ। ਉਹ ਜਿਨਸੀ ਪਾਪ ਕਰਨਗੇ, ਪਰ ਉਨ੍ਹਾਂ ਦੇ ਔਲਾਦ ਨਹੀਂ ਹੋਵੇਗੀ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਰਗੇ ਬਣ ਗਏ

11 ਜਿਨਸੀ ਪਾਪ, ਸ਼ਰਾਬ ਅਤੇ ਨਵੀਂ ਮੈਅ ਇਨਸਾਨ ਦੀ ਸਿੱਧੀ ਸੋਚਣ ਦੀ ਯੋਗਤਾ ਨੂੰ ਨਸ਼ਟ ਕਰ ਦਿੰਦੇ ਹਨ 12 ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉੱਤਰ ਦੇ ਸੱਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ 13 ਉਹ ਪਹਾੜਾਂ ਦੀਆਂ ਚੋਟੀਆਂ ਉੱਪਰ ਜਾਕੇ ਬਲੀਆਂ ਚੜ੍ਹਾਉਂਦੇ ਹਨ ਅਤੇ ਬਲੂਤ, ਪਿੱਪਲ ਅਤੇ ਚੀਲ ਦੇ ਦ੍ਰੱਖਤਾਂ ਹੇਠਾਂ ਧੂਫ਼ਾਂ ਧੁਖਾਉਂਦੇ ਹਨ। ਉਨ੍ਹਾਂ ਰੁੱਖਾਂ ਹੇਠਾਂ ਛਾਵਾਂ ਸੋਹਣੀਆਂ ਲਗਦੀਆਂ ਹਨ ਜਿਸ ਕਾਰਣ ਤੁਹਾਡੀਆਂ ਧੀਆਂ ਉਨ੍ਹਾਂ ਰੁੱਖਾਂ ਹੇਠ ਵੇਸਵਾਵਾਂ ਵਾਂਗ ਪੈ ਜਾਂਦੀਆਂ ਅਤੇ ਤੁਹਾਡੀਆਂ ਨੂੰਹਾਂ ਜਿਨਸੀ ਪਾਪ ਕਰਦੀਆਂ ਹਨ

 

ਹੋਸ਼ੇਆ 5:4

ਇਸਰਾਏਲੀਆਂ ਨੇ ਬਹੁਤ ਕੁਕਰਮ ਕੀਤੇ ਹਨ। ਜਿਹੜੇ ਹੁਣ ਉਨ੍ਹਾਂ ਨੂੰ ਪਰਮੇਸ਼ੁਰ ਵੱਲ ਪਰਤਨ ਤੋਂ ਰੋਕਦੇ ਹਨ। ਉਹ ਹੋਰਨਾਂ ਦੇਵਤਿਆਂ ਨੂੰ ਮੰਨਣ ਦੇ ਰਾਹਾਂ ਬਾਰੇ ਵੀ ਸੋਚਦੇ ਰਹਿੰਦੇ ਹਨ, ਅਤੇ ਉਹ ਯਹੋਵਾਹ ਨੂੰ ਨਹੀਂ ਜਾਣਦੇ

 

ਹੋਸ਼ੇਆ 4:1-3

ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ

ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ।ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ। ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ ਇਸੇ ਕਾਰਣ ਇਹ ਦੇਸ਼ ਮੁਰਦੇ ਲਈ ਰੋ ਰਹੇ ਆਦਮੀ ਵਰਗਾ ਹੈ ਅਤੇ ਇਸ ਦੇ ਸਾਰੇ ਵਾਸੀ ਕਮਜ਼ੋਰ ਹਨ। ਖੇਤਾਂ ਦੇ ਜਾਨਵਰ, ਅਕਾਸ਼ ਵਿੱਚਲੇ ਪੰਛੀ ਅਤੇ ਸਮੁੰਦਰ ਵਿੱਚਲੀਆਂ ਮੱਛੀਆਂ ਵੀ ਮਰ ਰਹੀਆਂ ਹਨ

ਬਿਵਸਥਾ ਸਾਰ 8:19-20

19 ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ! 20 ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!

 

ਬਿਵਸਥਾ ਸਾਰ 6:14-15

14 ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ 15 ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ

 

ਜ਼ਬੂਰ 9:17

17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ
    ਅਜਿਹੇ ਲੋਕ ਮਰਨਗੇ

 

ਅੱਯੂਬ 8:11-13

11 ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ?
    ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?
12 ਨਹੀਂ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ
    ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ
13 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ
    ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ

 

ਜ਼ਬੂਰ 50:22

22 ਤੁਸੀਂ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹੋ
    ਇਸ ਲਈ ਇਹ ਚੰਗਾ ਹੈ ਜੇਕਰ ਤੁਸੀਂ ਇਹ ਸਮਝ ਲਵੋ,
ਇਸਤੋਂ ਪਹਿਲਾਂ ਕਿ ਮੈਂ ਤੁਹਾਨੂੰ ਪਾੜ ਸੁੱਟਾਂ।
    ਜਦੋਂ ਇਹ ਹੋਵੇਗਾ, ਕੋਈ ਵੀ ਬੰਦਾ ਤੁਹਾਨੂੰ ਨਹੀਂ ਬਚਾ ਸੱਕੇਗਾ

 

ਯਸਾਯਾਹ 65:11-12

11 ਪਰ ਤੁਸੀਂ ਲੋਕਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਇਸ ਲਈ ਤੁਹਾਨੂੰ ਸਜ਼ਾ ਮਿਲੇਗੀ। ਤੁਸੀਂ ਲੋਕਾਂ ਨੇ ਮੇਰੇ ਪਵਿੱਤਰ ਪਰਬਤ ਨੂੰ ਵਿਸਾਰ ਦਿੱਤਾ। ਤੁਸੀਂ ਕਿਸਮਤ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤੁਸੀਂ ਝੂਠੀ ਦੇਵੀ, ਹੋਣੀ, ਉੱਤੇ ਨਿਰਭਰ ਕਰਦੇ ਹੋ 12 ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।

 

2 ਰਾਜਿਆਂ 17:7-20

ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕੀਤਾ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਇਆ ਸੀ। ਅਤੇ ਮਿਸਰ ਦੇ ਰਾਜੇ ਫ਼ਿਰਊਨ ਤੋਂ ਬਚਾਇਆ ਸੀ। ਉਨ੍ਹਾਂ ਨੇ ਹੋਰਾਂ ਦੇਵਤਿਆਂ ਦੀ ਵੀ ਉਪਾਸਨਾ ਕੀਤੀ ਉਹ ਹੋਰਨਾ ਲੋਕਾਂ ਦੇ ਨਿਯਮਾਂ ਅਤੇ ਰੀਤਾਂ ਨੂੰ ਮੰਨਦੇ ਸਨ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਵਿੱਚੋਂ ਕੱਢ ਦਿੱਤਾ ਸੀ। ਉਨ੍ਹਾਂ ਨੇ ਸਾਰਿਆਂ ਦੁਆਰਾ ਸ਼ਾਸਨ ਕਰਾਉਣ ਨੂੰ ਚੁਣਿਆ, ਨਾ ਕਿ ਪਰਮੇਸ਼ੁਰ ਦੁਆਰਾ ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ

ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ। 10 ਅਤੇ ਇਸਰਾਏਲੀਆਂ ਨੇ ਹਰ ਪਹਾੜੀ ਉੱਤੇ ਹਰੇਕ ਰੁੱਖ ਦੇ ਹੇਠਾਂ ਆਪਣੇ ਲਈ ਯਾਦਗਾਰੀ ਪੱਥਰ ਤੇ ਥੰਮ ਖੜ੍ਹੇ ਕਰ ਲੇ 11 ਉੱਥੇ ਸਾਰੇ ਉੱਚੇ ਥਾਵਾਂ ਉੱਪਰ ਉਨ੍ਹਾਂ ਕੌਮਾਂ ਵਾਂਗ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਸਾਹਮਣਿਓ ਕੱਢ ਦਿੱਤਾ ਸੀ ਇਸਰਾਏਲੀਆਂ ਨੇ ਵੀ ਧੂਫ਼ ਧੁਖਾਈ ਅਤੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ ਜੋ ਮਾੜੇ ਸਨ 12 ਉਨ੍ਹਾਂ ਨੇ ਬੁੱਤਪਰਸਤੀ ਕੀਤੀ ਜਿਸ ਬਾਰੇ ਉਨ੍ਹਾਂ ਨੂੰ ਯਹੋਵਾਹ ਨੇ ਰੋਕਿਆ ਸੀ ਕਿ, “ਤੁਸੀਂ ਬੁੱਤ ਉਪਾਸਨਾ ਨਹੀਂ ਕਰਨਾ।
13 ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ
14 ਤਾਂ ਵੀ ਲੋਕਾਂ ਨੇ ਉਸਦੀ ਇੱਕ ਨਾ ਸੁਣੀ ਉਹ ਵੀ ਆਪਣੇ ਪੁਰਖਿਆਂ ਵਰਗੇ ਢੀਠ ਤੇ ਅੜੀਅਲ ਸਨ। ਉਨ੍ਹਾਂ ਦੇ ਪੂਰਵਜਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਨਹੀਂ ਮੰਨੀ ਸੀ 15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ
16 ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ 17 ਉਨ੍ਹਾਂ ਨੇ ਅੱਗ ਵਿੱਚ ਆਪਣੀ ਧੀਆਂ ਪੁੱਤਰਾਂ ਦੀ ਬਲੀ ਚੜ੍ਹਾਈ ਅਤੇ ਭਵਿੱਖ ਨੂੰ ਜਾਨਣ ਵਾਸਤੇ ਜਾਦੂਗਰੀ ਤੇ ਕਾਲੇ ਇਲਮ ਸਿਖੇ ਅਤੇ ਹਰ ਉਹ ਕੰਮ ਕੀਤਾ ਜਿਸ ਨੂੰ ਯਹੋਵਾਹ ਨੇ ਮਾੜਾ ਆਖਿਆ। ਇਹ ਸਭ ਉਨ੍ਹਾਂ ਨੇ ਯਹੋਵਾਹ ਦੇ ਕਰੋਧ ਨੂੰ ਭੜਕਾਉਣ ਲਈ ਹੀ ਕੀਤਾ 18 ਇਸ ਲਈ ਯਹੋਵਾਹ ਇਸਰਾਏਲੀਆਂ ਉੱਪਰ ਬੜਾ ਕਰੋਧ ਵਿੱਚ ਆਇਆ ਅਤੇ ਉਨ੍ਹਾਂ ਨੂੰ ਆਪਣੀਆਂ ਨਜ਼ਰਾਂ ਤੋਂ ਦੂਰ ਕੀਤਾ। ਹੁਣ ਉੱਥੇ ਸਿਵਾਏ ਯਹੂਦਾਹ ਦੇ ਪਰਿਵਾਰ-ਸਮੂਹ ਤੋਂ ਇਲਾਵਾ ਹੋਰ ਇੱਕ ਵੀ ਇਸਰਾਏਲੀ ਨਾ ਰਹਿ ਗਿਆ

ਯਹੂਦਾਹ ਦੇ ਲੋਕ ਵੀ ਕਸੂਰਵਾਰ ਸਨ

19 ਪਰ ਯਹੂਦਾਹ ਦੇ ਲੋਕਾਂ ਨੇ ਵੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਮੰਨਿਆ। ਯਹੂਦਾਹ ਦੇ ਲੋਕ ਵੀ ਇਸਰਾਏਲ ਦੇ ਲੋਕਾਂ ਵਾਂਗ ਹੀ ਰਹੇ
20 ਯਹੋਵਾਹ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਰੱਦ ਕਰ ਦਿੱਤਾ। ਉਸ ਨੇ ਉਨ੍ਹਾਂ ਨੂੰ ਬੜੇ ਕਸ਼ਟ ਦਿੱਤੇ। ਉਸ ਨੇ ਉਨ੍ਹਾਂ ਨੂੰ ਗਰਕ ਹੋਣ ਦਿੱਤਾ ਅਤੇ ਬਾਹਰ ਕੱਢ ਮਾਰਿਆ ਅਤੇ ਆਪਣੀਆਂ ਨਜ਼ਰਾਂ ਤੋਂ ਦੂਰ ਕਰ ਦਿੱਤਾ

 

ਜ਼ਬੂਰ 78:40-43

40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ
    ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।
41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।
42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ
    ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।
43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ
    ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ

 

ਜ਼ਬੂਰ 106:19-22

19 ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ
    ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।
20 ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ
    ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ।
21 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ
ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ।
    ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।
22 ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ,
    ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ



ਬਿਵਸਥਾ ਸਾਰ 4:9; ਬਿਵਸਥਾ ਸਾਰ 9:7-8; ਯਸਾਯਾਹ 51:12-13; ਬਿਵਸਥਾ ਸਾਰ 4:23; 2 ਰਾਜਿਆਂ 17:38; ਯਸਾਯਾਹ 55:6-8; ਬਿਵਸਥਾ ਸਾਰ 18:9-13; 1 ਰਾਜਿਆਂ 2:1-4; ਬਿਵਸਥਾ ਸਾਰ 6:10-12; ਬਿਵਸਥਾ ਸਾਰ 8:10-14; ਨਿਆਂਈਆਂ ਦੀ ਪੋਥੀ 8:33-34; ਕੂਚ 32:1-8; ਬਿਵਸਥਾ ਸਾਰ 12:29-31; 1 ਰਾਜਿਆਂ 11:4-6; ਨਹਮਯਾਹ 9:16; ਬਿਵਸਥਾ ਸਾਰ 9:12-13; 2 ਰਾਜਿਆਂ 17:14-17; ਯਿਰਮਿਯਾਹ 7:22-26; ਹੋਸ਼ੇਆ 1:2; ਯਿਰਮਿਯਾਹ 3:6-10; ਹੋਸ਼ੇਆ 4:10-13; ਹੋਸ਼ੇਆ 5:4; ਹੋਸ਼ੇਆ 4:1-3; ਬਿਵਸਥਾ ਸਾਰ 8:19-20; ਬਿਵਸਥਾ ਸਾਰ 6:14-15; ਜ਼ਬੂਰ 9:17; ਅੱਯੂਬ 8:11-13; ਜ਼ਬੂਰ 50:22; ਯਸਾਯਾਹ 65:11-12; 2 ਰਾਜਿਆਂ 17:7-20; ਜ਼ਬੂਰ 78:40-43; ਜ਼ਬੂਰ 106:19-22