Tuesday, July 21, 2015

ਪਰਮੇਸ਼ੁਰ ਦੀ ਅਗਵਾਈ ਨਾ ਭਾਲਣਾ


                 ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਅਗਵਾਈ ਨਾ ਭਾਲਣਾ                                                   ਪੰਜਾਬੀ ਮਸੀਹੀ ਸੰਦੇਸ਼

ਯਹੋਸ਼ੁਆ 9:14

14 ਇਸਰਾਏਲ ਦੇ ਆਦਮੀ ਇਹ ਜਾਨਣਾ ਚਾਹੁੰਦੇ ਸਨ ਕਿ ਕੀ ਇਹ ਲੋਕ ਸੱਚ ਆਖ ਰਹੇ ਸਨ। ਇਸ ਲਈ ਉਨ੍ਹਾਂ ਨੇ ਰੋਟੀ ਦਾ ਸਵਾਦ ਚੱਖਿਆ-ਪਰ ਉਨ੍ਹਾਂ ਨੇ ਯਹੋਵਾਹ ਨੂੰ ਨਹੀਂ ਪੁੱਛਿਆ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ

 

1 ਇਤਹਾਸ 15:13

13 ਪਿੱਛਲੀ ਵਾਰੀ, ਕਿਉਂ ਜੋ ਅਸੀਂ ਯਹੋਵਾਹ ਨੂੰ ਨੇਮ ਦੇ ਸੰਦੂਕ ਨੂੰ ਚੁੱਕਣ ਦੀ ਵਿਧੀ ਨਹੀਂ ਪੁੱਛੀ ਸੀ, ਯਹੋਵਾਹ ਨੇ ਸਾਨੂੰ ਦੰਡ ਦਿੱਤਾ ਸੀ।

 

1 ਇਤਹਾਸ 21:30

30 ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)

 

ਅੱਯੂਬ 9:12

12 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਖੋਹ ਲੈਂਦਾ ਹੈ ਉਸ ਨੂੰ ਕੋਈ ਨਹੀਂ ਰੋਕ ਸੱਕਦਾ
    ਕੋਈ ਉਸ ਨੂੰ ਨਹੀਂ ਆਖ ਸੱਕਦਾਤੁਸੀਂ ਕੀ ਕਰ ਰਹੇ ਹੋ?’

 

ਹਿਜ਼ਕੀਏਲ 20:3

ਆਦਮੀ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ। ਉਨ੍ਹਾਂ ਨੂੰ ਦੱਸਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: ਕੀ ਤੁਸੀਂ ਲੋਕ ਮੇਰੀ ਸਲਾਹ ਮੰਗਣ ਆਏ ਹੋ? ਜੇ ਤੁਸੀਂ ਅਜਿਹਾ ਕਰਨ ਲਈ ਆਏ ਹੋ, ਤਾਂ ਮੈਂ ਤੁਹਾਨੂੰ ਇਹ ਨਹੀਂ ਦੇਵਾਂਗਾ। ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।

 

ਹਿਜ਼ਕੀਏਲ 20:31

31 ਤੁਸੀਂ ਉਸੇ ਤਰ੍ਹਾਂ ਦੀਆਂ ਸੁਗਾਤਾਂ ਦੇ ਰਹੇ ਹੋ। ਤੁਸੀਂ ਆਪਣੇ ਬੱਚਿਆਂ ਨੂੰ ਅੱਗ ਵਿੱਚ ਸੁੱਟ ਰਹੇ ਹੋ। ਆਪਣੇ ਝੂਠੇ ਦੇਵਤਿਆਂ ਨੂੰ ਦਿੱਤੇ ਦਾਨ ਵਜੋਂ ਤੁਸੀਂ ਅੱਜ ਤੱਕ ਵੀ ਆਪਣੇ ਆਪ ਨੂੰ ਉਨ੍ਹਾਂ ਬੁੱਤਾਂ ਨਾਲ ਨਾਪਾਕ ਬਣਾ ਰਹੇ ਹੋ! ਕੀ ਤੁਸੀਂ ਸੱਚਮੁੱਚ ਸੋਚਦੇ ਹੋ ਕਿ ਮੈਨੂੰ ਇਹ ਚਾਹੀਦਾ ਹੈ ਕਿ ਮੈਂ ਤੁਹਾਨੂੰ ਆਪਣੇ ਵੱਲ ਆਉਣ ਦਿਆਂ ਅਤੇ ਸਲਾਹ ਮੰਗਣ ਦੇਵਾਂ? ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਆਪਣੇ ਜੀਵਨ ਨੂੰ ਸਾਖੀ ਰੱਖਕੇ ਇਕਰਾਰ ਕਰਦਾ ਹਾਂ ਕਿ ਮੈਂ ਤੁਹਾਡੇ ਸਵਾਲਾਂ ਦੇ ਜਵਾਬ ਨਹੀਂ ਦਿਆਂਗਾ ਅਤੇ ਤੁਹਾਨੂੰ ਸਲਾਹ ਨਹੀਂ ਦਿਆਂਗਾ!


ਸਫ਼ਨਯਾਹ 1:6

ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।




ਯਹੋਸ਼ੁਆ 9:14; 1 ਇਤਹਾਸ 15:13; 1 ਇਤਹਾਸ 21:30; ਅੱਯੂਬ 9:12; ਹਿਜ਼ਕੀਏਲ 20:3; ਹਿਜ਼ਕੀਏਲ 20:31; ਸਫ਼ਨਯਾਹ 1:6