Saturday, July 11, 2015

ਵਿਧਵਾਵਾਂ


                       ਬਾਈਬਲ ਦੇ ਕੁਝ ਵਚਨ ਵਿਸ਼ਾ : ਵਿਧਵਾਵਾਂ
                                            ਪੰਜਾਬੀ ਮਸੀਹੀ ਸੰਦੇਸ਼

 

ਯਾਕੂਬ 1:27

27 ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ

 

ਬਿਵਸਥਾ ਸਾਰ 27:19

19 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!

ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’


ਜ਼ਬੂਰ 68:5

ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ
    ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ

 

ਬਿਵਸਥਾ ਸਾਰ 10:18

18 ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ

 

ਜ਼ਬੂਰ 146:9

ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ
    ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ।
    ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ

 

ਕਹਾਉਤਾਂ 15:25

25 ਯਹੋਵਾਹ, ਘਮੰਡੀ ਵਿਅਕਤੀ ਦੇ ਘਰ ਨੂੰ ਤਬਾਹ ਕਰ ਦਿੰਦਾ ਹੈ, ਪਰ ਯਹੋਵਾਹ ਇੱਕ ਬੇਸਹਾਰਾ ਵਿਧਵਾ ਦੀ ਜਾਇਦਾਦ ਦੀ ਰੱਖਿਆ ਕਰਦਾ ਹੈ

 

ਯਿਰਮਿਯਾਹ 49:11

11 ਮੇਰੇ ਲੋਕੋ, ਆਪਣੇ ਯਤੀਮਾਂ ਦੀ ਚਿੰਤਾ ਨਾ ਕਰੋ
    ਮੈਂ ਉਨ੍ਹਾਂ ਨੂੰ ਜੀਵਤ ਰੱਖਾਂਗਾ।
    ਤੁਹਾਡੀਆਂ ਪਤਨੀਆਂ ਮੇਰੇ ਉੱਤੇ ਭਰੋਸਾ ਕਰ ਸੱਕਦੀਆਂ ਨੇ!”


ਮਰਕੁਸ 12:41-44

41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ

43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ 44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।

 

ਲੂਕਾ 21:1-4

ਯਿਸੂ ਨੇ ਕੁਝ ਅਮੀਰ ਆਦਮੀਆਂ ਨੂੰ ਮੰਦਰ ਦੇ ਗੋਲਕ ਵਿੱਚ ਆਪਣਾ ਪੈਸਾ ਪਾਉਂਦਿਆਂ ਵੇਖਿਆ। ਤਦ ਉਸ ਨੇ ਇੱਕ ਗਰੀਬ ਵਿਧਵਾ ਵੇਖੀ ਉਸ ਨੇ ਤਾਂਬੇ ਦੇ ਦੋ ਸਿੱਕੇ ਗੋਲਕ ਵਿੱਚ ਪਾਏ। ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਭਾਵੇਂ ਇਸ ਔਰਤ ਨੇ ਦੋ ਛੋਟੇ ਸਿੱਕੇ ਪਾਏ ਹਨ, ਅਸਲ ਵਿੱਚ ਉਸ ਨੇ ਅਮੀਰ ਲੋਕਾਂ ਨਾਲੋਂ ਵੱਧ ਪਾਇਆ ਹੈ ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।

 

ਲੂਕਾ 7:11-15

11 ਅਗਲੇ ਦਿਨ ਯਿਸੂ ਨਾਇਨ ਨਾਂ ਦੇ ਇੱਕ ਸ਼ਹਿਰ ਵਿੱਚ ਗਿਆ। ਉਸ ਦੇ ਚੇਲੇ ਅਤੇ ਲੋਕਾਂ ਦੀ ਇੱਕ ਵੱਡੀ ਭੀੜ ਉਸ ਦੇ ਨਾਲ ਸਫ਼ਰ ਕਰ ਰਹੀ ਸੀ। 12 ਜਦੋਂ ਉਹ ਨਗਰ ਦੇ ਫ਼ਾਟਕ ਦੇ ਕੋਲ ਪਹੁੰਚਿਆ ਤਾਂ ਉਸ ਨੇ ਇੱਕ ਜਨਾਜ਼ਾ ਵੇਖਿਆ। ਇੱਕ ਵਿਧਵਾ ਦਾ ਇੱਕੋ-ਇੱਕ ਪੁੱਤਰ ਸੀ ਜੋ ਮਰ ਗਿਆ ਸੀ। ਜਦੋਂ ਉਸ ਦੇ ਪੁੱਤਰ ਦਾ ਜਨਾਜ਼ਾ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੇ ਨਾਲ ਕਾਫ਼ੀ ਲੋਕ ਵੀ ਤੁਰ ਰਹੇ ਸਨ 13 ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ। 14 ਉਹ ਅਗਾਂਹ ਗਿਆ ਅਤੇ ਤਾਬੂਤ ਨੂੰ ਛੋਹਿਆ ਅਤੇ ਜਿਨ੍ਹਾਂ ਲੋਕਾਂ ਨੇ ਤਾਬੂਤ ਨੂੰ ਚੁੱਕਿਆ ਹੋਇਆ ਸੀ, ਉੱਥੇ ਹੀ ਰੁਕ ਗਏ। ਯਿਸੂ ਨੇ ਉਸ ਮੁਰਦਾ ਪੁੱਤਰ ਨੂੰ ਕਿਹਾ, “ਹੇ ਯੁਵਕ! 15 ਮੈਂ ਤੈਨੂੰ ਆਖਦਾ ਹਾਂ ਕਿ ਉੱਠ ਖਲੋ।ਤਾਂ ਉਹ ਵਿਧਵਾ ਦਾ ਪੁੱਤਰ ਉੱਠ ਬੈਠਾ ਅਤੇ ਗੱਲਾਂ ਕਰਨ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸਦੀ ਮਾਂ ਨੂੰ ਦੇ ਦਿੱਤਾ

 

ਲੂਕਾ 18:1-5

ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀ। ਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ! ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।

 

ਕੂਚ 22:22-24

22 ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ 23 ਜੇ ਤੁਸੀਂ ਉਨ੍ਹਾਂ ਵਿਧਵਾਵਾਂ ਜਾਂ ਯਤੀਮਾਂ ਨਾਲ ਮੰਦਾ ਕਰੋਂਗੇ, ਤਾਂ ਮੈਂ ਇਸ ਨੂੰ ਜਾਣ ਜਾਵਾਂਗਾ। ਮੈਂ ਉਨ੍ਹਾਂ ਦੀਆਂ ਤਕਲੀਫ਼ਾਂ ਸੁਣਾਂਗਾ 24 ਅਤੇ ਮੈਂ ਬਹੁਤ ਕਰੋਧਵਾਨ ਹੋਵਾਂਗਾ। ਮੈਂ ਤੁਹਾਨੂੰ ਤਲਵਾਰ ਨਾਲ ਕਤਲ ਕਰ ਦਿਆਂਗਾ। ਫ਼ੇਰ ਤੁਹਾਡੀਆਂ ਪਤਨੀਆਂ ਵਿਧਵਾ ਹੋ ਜਾਣਗੀਆਂ। ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ

 

ਅੱਯੂਬ 24:21-22

21 ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ
    ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।
22 ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ
    ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸੱਕਦੇ

 

ਜ਼ਬੂਰ 94:6

ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ
    ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ

 

ਯਸਾਯਾਹ 10:1-4

 ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ

ਤੁਹਾਨੂੰ ਆਪਣੇ ਅਮਲਾਂ ਦਾ ਲੇਖਾ ਦੇਣਾ ਪਵੇਗਾ। ਉਸ ਵੇਲੇ ਤੁਸੀਂ ਕੀ ਕਰੋਗੇ? ਤੁਹਾਡੀ ਤਬਾਹੀ ਦੂਰ ਦੁਰਾਡੇ ਦੇਸ਼ੋਁ ਰਹੀ ਹੈ, ਤੁਸੀਂ ਸਹਾਇਤਾ ਲਈ ਕਿੱਥੋ ਭੱਜੋਗੇ। ਤੁਹਾਡਾ ਧਨ ਦੌਲਤ ਤੁਹਾਡੀ ਸਹਾਇਤਾ ਨਹੀਂ ਕਰੇਗਾ ਤੁਹਾਨੂੰ ਇੱਕ ਕੈਦੀ ਵਾਂਗ ਝੁਕਣਾ ਪਵੇਗਾ। ਤੁਸੀਂ ਇੱਕ ਮਰੇ ਹੋਏ ਬੰਦੇ ਵਾਂਗ ਡਿੱਗ ਪਵੋਗੇ। ਪਰ ਇਸ ਨਾਲ ਵੀ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ! ਪਰਮੇਸ਼ੁਰ ਫ਼ੇਰ ਵੀ ਤੁਹਾਡੇ ਨਾਲ ਨਾਰਾਜ਼ ਹੋਵੇਗਾ। ਪਰਮੇਸ਼ੁਰ ਫ਼ੇਰ ਵੀ ਤੁਹਾਨੂੰ ਸਜ਼ਾ ਦੇਣ ਲਈ ਤਿਆਰ ਹੋਵੇਗਾ

 

ਕੂਚ 22:22

22 ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ

 

ਯਸਾਯਾਹ 10:1-2

ਉਨ੍ਹਾਂ ਵੱਲ ਦੇਖੋ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ ਅਤੇ ਅਨਿਆਂਈ ਫ਼ੈਸਲੇ ਕਰਦੇ ਹਨ ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ

 

ਮਲਾਕੀ 3:5

ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ

 

ਮਰਕੁਸ 12:38-40

 ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵੱਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ। 39 ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ 40 ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।

 

ਬਿਵਸਥਾ ਸਾਰ 24:17

17 ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ

 

ਬਿਵਸਥਾ ਸਾਰ 26:12

12 ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ

 

ਯਸਾਯਾਹ 1:17

17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।

 

1 ਤਿਮੋਥਿਉਸ ਨੂੰ 5:3

ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ

 

1 ਤਿਮੋਥਿਉਸ ਨੂੰ 5:4-16

ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ

ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ 10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ
11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ 12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ 13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ 14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ 15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ
16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। [a] ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ

1 ਕੁਰਿੰਥੀਆਂ ਨੂੰ 7:8-9

ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇੱਕਲੇ ਰਹਿਣ ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸੱਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸੜਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ

ਰੂਥ 1:16-17

16 ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ 17 ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ। [a]

ਲੂਕਾ 4:25-26

25 ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ 26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ

 

ਯਸਾਯਾਹ 9:17

17 ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ

ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ





ਜ਼ਬੂਰ 68:5; ਬਿਵਸਥਾ ਸਾਰ 10:18; ਜ਼ਬੂਰ 146:9; ਕਹਾਉਤਾਂ 15:25; ਯਿਰਮਿਯਾਹ 49:11; ਮਰਕੁਸ 12:41-44; ਲੂਕਾ 21:1-4; ਲੂਕਾ 7:11-15; ਲੂਕਾ 18:1-5; ਬਿਵਸਥਾ ਸਾਰ 27:19; ਕੂਚ 22:22-24; ਅੱਯੂਬ 24:21-22; ਜ਼ਬੂਰ 94:6; ਯਸਾਯਾਹ 10:1-4; ਕੂਚ 22:22; ਯਸਾਯਾਹ 10:1-2; ਮਲਾਕੀ 3:5; ਮਰਕੁਸ 12:38-40; ਬਿਵਸਥਾ ਸਾਰ 24:17; ਬਿਵਸਥਾ ਸਾਰ 26:12; ਯਸਾਯਾਹ 1:17; 1 ਤਿਮੋਥਿਉਸ ਨੂੰ 5:3; 1 ਤਿਮੋਥਿਉਸ ਨੂੰ 5:4-16; 1 ਕੁਰਿੰਥੀਆਂ ਨੂੰ 7:8-9; ਯਾਕੂਬ 1:27; ਰੂਥ 1:16-17; ਲੂਕਾ 4:25-26; ਯਸਾਯਾਹ 9:17