Saturday, July 11, 2015

ਪਰਮੇਸ਼ੁਰ ਨਾਲ ਸੰਗਤ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨਾਲ ਸੰਗਤ
                                            ਪੰਜਾਬੀ ਮਸੀਹੀ ਸੰਦੇਸ਼

1 ਯੂਹੰਨਾ 1:3

ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ

 

ਉਤਪਤ 5:22-24

22 ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ 23 ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ 24 ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ

 

ਉਤਪਤ 6:9

ਇਹ ਕਹਾਣੀ ਨੂਹ ਦੇ ਪਰਿਵਾਰ ਬਾਰੇ ਹੈ। ਨੂਹ ਆਪਣੇ ਜੀਵਨ ਭਰ ਚੰਗਾ ਇਨਸਾਨ ਰਿਹਾ। ਨੂਹ ਹਮੇਸ਼ਾ ਪਰਮੇਸ਼ੁਰ ਦਾ ਪੈਰੋਕਾਰ ਰਿਹਾ

 

ਕੂਚ 29:45

45 ਮੈਂ ਇਸਰਾਏਲ ਦੇ ਲੋਕਾਂ ਨਾਲ ਰਹਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ

 

ਕੂਚ 33:14-17

14 ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।

15 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ ਤਾਂ ਸਾਨੂੰ ਇਸ ਥਾਂ ਤੋਂ ਦੂਰ ਨਾ ਭੇਜੋ 16 ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।
17 ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।

 

ਲੇਵੀਆਂ ਦੀ ਪੋਥੀ 26:12

12 ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ

 

ਜ਼ਕਰਯਾਹ 2:10

10 ਯਹੋਵਾਹ ਆਖਦਾ ਹੈ,
ਸੀਯੋਨ, ਖੁਸ਼ ਰਹਿ ਕਿਉਂ ਕਿ ਮੈਂ ਰਿਹਾ ਹਾਂ
    ਅਤੇ ਮੈਂ ਆਪਣੇ ਸ਼ਹਿਰ ਵਿੱਚ ਰਹਾਂਗਾ

 

ਮਰਕੁਸ 9:37

37 ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।

 

ਯੂਹੰਨਾ 14:23

23 ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ

 

ਯੂਹੰਨਾ 17:21

21 ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ

 

2 ਕੁਰਿੰਥੀਆਂ ਨੂੰ 6:16

16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;

ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

 

2 ਕੁਰਿੰਥੀਆਂ ਨੂੰ 13:11

11 ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ

 

1 ਯੂਹੰਨਾ 1:5-7

ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ। ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰੱਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰੱਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ

 

1 ਯੂਹੰਨਾ 3:24

24 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਆਦੇਸ਼ ਨੂੰ ਮੰਨਦਾ ਹੈ ਉਹ ਪਰਮੇਸ਼ੁਰ ਦੇ ਨਮਿੱਤ ਜਿਉਂਦਾ ਹੈ। ਅਤੇ ਪਰਮੇਸ਼ੁਰ ਉਸ ਵਿਅਕਤੀ ਦੇ ਅੰਦਰ ਵੱਸਦਾ ਹੈ। ਇਹ ਗੱਲ ਅਸੀਂ ਕਿਵੇਂ ਜਾਣਦੇ ਹਾਂ ਕਿ ਸਾਡੇ ਅੰਦਰ ਪਰਮੇਸ਼ੁਰ ਵੱਸਦਾ ਹੈ? ਇਹ ਗੱਲ ਅਸੀਂ ਉਸ ਆਤਮਾ ਰਾਹੀਂ ਜਾਣਦੇ ਹਾਂ ਜੋ ਸਾਨੂੰ ਪਰਮੇਸ਼ੁਰ ਨੇ ਦਿੱਤਾ ਹੈ

 

ਪਰਕਾਸ਼ ਦੀ ਪੋਥੀ 21:3-4

ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।




1 ਯੂਹੰਨਾ 1:3; ਉਤਪਤ 5:22-24; ਉਤਪਤ 6:9; ਕੂਚ 29:45; ਕੂਚ 33:14-17; ਲੇਵੀਆਂ ਦੀ ਪੋਥੀ 26:12; ਜ਼ਕਰਯਾਹ 2:10; ਮਰਕੁਸ 9:37; ਯੂਹੰਨਾ 14:23; ਯੂਹੰਨਾ 17:21; 2 ਕੁਰਿੰਥੀਆਂ ਨੂੰ 6:16; 2 ਕੁਰਿੰਥੀਆਂ ਨੂੰ 13:11; 1 ਯੂਹੰਨਾ 1:5-7; 1 ਯੂਹੰਨਾ 3:24; ਪਰਕਾਸ਼ ਦੀ ਪੋਥੀ 21:3-4