Tuesday, July 21, 2015

ਨਰਕ ਦੀ ਸਜ਼ਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਨਰਕ ਦੀ ਸਜ਼ਾ
                                            ਪੰਜਾਬੀ ਮਸੀਹੀ ਸੰਦੇਸ਼


ਪਰਕਾਸ਼ ਦੀ ਪੋਥੀ 20:10

10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ

 

ਮੱਤੀ 25:41

41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

 

2 ਪਤਰਸ 2:4

ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ

 

ਯਸਾਯਾਹ 33:14

14 ਸੀਯੋਨ ਦੇ ਪਾਪੀ ਭੈਭੀਤ ਹਨ। ਜਿਹੜੇ ਲੋਕ ਮੰਦੀਆਂ ਗੱਲਾਂ ਕਰਦੇ ਹਨ ਡਰ ਨਾਲ ਕੰਬ ਰਹੇ ਹਨ। ਉਹ ਆਖਦੇ ਹਨ, “ਕੀ ਸਾਡੇ ਵਿੱਚੋਂ ਕੋਈ ਇਸ ਤਬਾਹ ਕਰਨ ਵਾਲੀ ਅਗਨੀ ਵਿੱਚੋਂ ਜਿਉਂਦਾ ਬਚ ਸੱਕਦਾ ਹੈ? ਇਸ ਅੱਗ ਦੇ ਨੇੜੇ ਕੌਣ ਰਹਿ ਸੱਕਦਾ ਹੈ, ਜਿਹੜੀ ਸਦਾ ਬਲਦੀ ਰਹਿੰਦੀ ਹੈ?

 

ਜ਼ਬੂਰ 9:17

17 ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ
    ਅਜਿਹੇ ਲੋਕ ਮਰਨਗੇ

 

ਹਿਜ਼ਕੀਏਲ 32:27

27 ਪਰ ਹੁਣ ਉਹ ਉਨ੍ਹਾਂ ਤਾਕਤਵਰ ਲੋਕਾਂ ਨਾਲ ਹੇਠਾਂ ਲੇਟੇ ਹੋਏ ਹਨ ਜਿਹੜੇ ਬਹੁਤ-ਬਹੁਤ ਪਹਿਲਾਂ ਮਾਰੇ ਗਏ ਸਨ! ਉਨ੍ਹਾਂ ਨੂੰ ਉਨ੍ਹਾਂ ਦੇ ਜੰਗੀ ਹਬਿਆਰਾਂ ਸਮੇਤ ਦਫ਼ਨ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀਆਂ ਤਲਵਾਰਾਂ ਉਨ੍ਹਾਂ ਦੇ ਸਿਰਾਂ ਹੇਠਾਂ ਹੋਣਗੀਆਂ। ਪਰ ਉਨ੍ਹਾਂ ਦੇ ਪਾਪ ਉਨ੍ਹਾਂ ਦੀਆਂ ਹੱਡੀਆਂ ਉੱਤੇ ਹਨ। ਕਿਉਂ ਕਿ ਜਦੋਂ ਉਹ ਜਿਉਂਦੇ ਸਨ ਤਾਂ ਲੋਕਾਂ ਨੂੰ ਡਰਾਉਂਦੇ ਸਨ

 

ਮੱਤੀ 5:29

29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ

 

ਮੱਤੀ 10:28

28 ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ

 

ਕਹਾਉਤਾਂ 15:24

24 ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ

 

ਕਹਾਉਤਾਂ 23:14

14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ

 

ਕਹਾਉਤਾਂ 5:5

ਉਸ ਦੇ ਪੈਰ ਮੌਤ ਵੱਲ ਜਾ ਰਹੇ ਹਨ। ਉਸਦੀਆਂ ਪੈਂੜਾ ਕਬਰ ਵੱਲ ਅਗਵਾਈ ਕਰ ਰਹੀਆਂ ਹਨ

 

ਕਹਾਉਤਾਂ 9:18

18 ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ

 

ਪਰਕਾਸ਼ ਦੀ ਪੋਥੀ 19:20

20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ

 

ਮੱਤੀ 13:40-42

40 ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ 41 ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈੜੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕੱਠਿਆਂ ਕਰਨ ਲਈ ਘੱਲੇਗਾ 42 ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉੱਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ

 

ਬਿਵਸਥਾ ਸਾਰ 32:22

22 ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ
    ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ,
ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ
    ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!


ਮਰਕੁਸ 9:42-48

ਯਿਸੂ ਪਾਪਾਂ ਦੇ ਕਾਰਣਾ ਬਾਰੇ ਚਿਤਾਵਨੀ ਦਿੰਦਾ ਹੈ

42 ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ। 43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ 44  45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ46 47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ 48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ

 

ਪਰਕਾਸ਼ ਦੀ ਪੋਥੀ 20:15

15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ

 

ਮਰਕੁਸ 9:43-48

43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸੱਕਦੀ 44 [a] 45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ 46 [b] 47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ 48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ




ਪਰਕਾਸ਼ ਦੀ ਪੋਥੀ 20:10; ਮੱਤੀ 25:41; 2 ਪਤਰਸ 2:4; ਯਸਾਯਾਹ 33:14; ਜ਼ਬੂਰ 9:17; ਹਿਜ਼ਕੀਏਲ 32:27; ਮੱਤੀ 5:29; ਮੱਤੀ 10:28; ਕਹਾਉਤਾਂ 15:24; ਕਹਾਉਤਾਂ 23:14; ਕਹਾਉਤਾਂ 5:5; ਕਹਾਉਤਾਂ 9:18; ਪਰਕਾਸ਼ ਦੀ ਪੋਥੀ 19:20; ਮੱਤੀ 13:40-42; ਬਿਵਸਥਾ ਸਾਰ 32:22; ਮਰਕੁਸ 9:42-48; ਪਰਕਾਸ਼ ਦੀ ਪੋਥੀ 20:15; ਮਰਕੁਸ 9:43-48