Tuesday, July 21, 2015

ਪਰਮੇਸ਼ੁਰ ਨਾਲ ਸਮਾਨਤਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨਾਲ ਸਮਾਨਤਾ
                                            ਪੰਜਾਬੀ ਮਸੀਹੀ ਸੰਦੇਸ਼


ਯੂਹੰਨਾ 5:18

18 ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੱਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ!

 

ਯੂਹੰਨਾ 8:19

19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?

ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।

 

ਯੂਹੰਨਾ 12:44

ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ

44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ

 

ਯੂਹੰਨਾ 12:45

45 ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ

 

ਯੂਹੰਨਾ 14:9

ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?

 

ਯੂਹੰਨਾ 15:24

24 ਉਨ੍ਹਾਂ ਵਿੱਚਕਾਰ, ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਵੀ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੈਨੂੰ, ਇੱਥੋਂ ਤੱਕ ਕਿ ਮੇਰੇ ਪਿਤਾ ਨੂੰ ਵੀ, ਨਫ਼ਰਤ ਕਰਦੇ ਹਨ

 

ਯੂਹੰਨਾ 15:23

23 ਉਹ ਵਿਅਕਤੀ ਜੋ ਮੈਨੂੰ ਨਫ਼ਰਤ ਕਰਦਾ ਮੇਰੇ ਪਿਤਾ ਨੂੰ ਵੀ ਨਫ਼ਰਤ ਕਰਦਾ ਹੈ

 

ਮੱਤੀ 10:40

ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ

40 ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ

 

ਮਰਕੁਸ 9:37

37 ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।

 

ਯੂਹੰਨਾ 13:20

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।

 

ਲੂਕਾ 10:16

16 ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।

 

ਫ਼ਿਲਿੱਪੀਆਂ ਨੂੰ 2:6

ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ
ਮਸੀਹ ਪਰਮੇਸ਼ੁਰ ਦੇ ਬਰਾਬਰ ਸੀ।
    ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ

 

2 ਕੁਰਿੰਥੀਆਂ ਨੂੰ 3:17

17 ਇੱਥੇ ਸ਼ਬਦਪ੍ਰਭੂਆਤਮਾ ਨਾਲ ਸੰਬੰਧਿਤ ਹੈ। ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਆਜ਼ਾਦੀ ਹੈ





ਯੂਹੰਨਾ 5:18; ਯੂਹੰਨਾ 8:19; ਯੂਹੰਨਾ 12:44; ਯੂਹੰਨਾ 12:45; ਯੂਹੰਨਾ 14:9; ਯੂਹੰਨਾ 15:24; ਯੂਹੰਨਾ 15:23; ਮੱਤੀ 10:40; ਮਰਕੁਸ 9:37; ਯੂਹੰਨਾ 13:20; ਲੂਕਾ 10:16; ਫ਼ਿਲਿੱਪੀਆਂ ਨੂੰ 2:6; 2 ਕੁਰਿੰਥੀਆਂ ਨੂੰ 3:17