Tuesday, July 21, 2015

ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ



                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ
                                        ਪੰਜਾਬੀ ਮਸੀਹੀ ਸੰਦੇਸ਼


ਯੂਹੰਨਾ 7:17

17 ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ

 

1 ਯੂਹੰਨਾ 2:17

17 ਦੁਨੀਆਂ ਅਤੇ ਉਹ ਸਾਰੀਆਂ ਚੀਜ਼ਾਂ ਵੀ ਜਿਹੜੀਆਂ ਦੁਨੀਆਂ ਵਿੱਚ ਲੋਕ ਚਾਹੁੰਦੇ ਹਨ, ਵਿਨਾਸ਼ਮਾਨ ਹਨ। ਪਰ ਉਹ ਇੱਕ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਸਦਾ ਜਿਉਂਦਾ ਹੈ

 

ਮੱਤੀ 7:21

21 ਉਹ ਜਿਹੜਾ ਕਿ ਮੈਨੂੰ ਪ੍ਰਭੂ, ਕਹਿੰਦਾ ਹੈ, ਸਵਰਗ ਦੇ ਰਾਜ ਵਿੱਚ ਨਹੀਂ ਵੜੇਗਾ। ਸਿਰਫ਼ ਉਹੀ ਵਿਅਕਤੀ ਜਿਹੜਾ ਮੇਰੇ ਪਿਤਾ ਦੀ ਇੱਛਾ ਅਨੁਸਾਰ ਕੰਮ ਕਰਦਾ ਹੈ, ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰ ਸੱਕਦਾ ਹੈ

 

ਰਸੂਲਾਂ ਦੇ ਕਰਤੱਬ 13:22

22 ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।

 

ਰੋਮੀਆਂ ਨੂੰ 15:32

32 ਫ਼ਿਰ ਜੋ ਪਰਮੇਸ਼ੁਰ ਨੇ ਚਾਹਿਆ, ਮੈਂ ਤੁਹਾਡੇ ਕੋਲ ਪੂਰੇ ਆਨੰਦ ਨਾਲ ਅਤੇ ਤੁਹਾਡੇ ਨਾਲ ਮਿਲਕੇ ਆਰਾਮ ਕਰਾਂਗਾ

 

ਅਫ਼ਸੀਆਂ ਨੂੰ 6:6

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

ਇਬਰਾਨੀਆਂ ਨੂੰ 10:7

ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ
    ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ
    ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।

 

ਇਬਰਾਨੀਆਂ ਨੂੰ 10:9

ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ

 

ਇਬਰਾਨੀਆਂ ਨੂੰ 10:36

36 ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ

 

ਇਬਰਾਨੀਆਂ ਨੂੰ 13:21

20-21 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ

 

1 ਪਤਰਸ 4:2

ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ



ਯੂਹੰਨਾ 7:17; 1 ਯੂਹੰਨਾ 2:17; ਮੱਤੀ 7:21; ਰਸੂਲਾਂ ਦੇ ਕਰਤੱਬ 13:22; ਰੋਮੀਆਂ ਨੂੰ 15:32; ਅਫ਼ਸੀਆਂ ਨੂੰ 6:6; ਇਬਰਾਨੀਆਂ ਨੂੰ 10:7; ਇਬਰਾਨੀਆਂ ਨੂੰ 10:9; ਇਬਰਾਨੀਆਂ ਨੂੰ 10:36; ਇਬਰਾਨੀਆਂ ਨੂੰ 13:21; 1 ਪਤਰਸ 4:2