Tuesday, July 21, 2015

ਬਹੁਤ ਵਿੱਚ ਵਫ਼ਾਦਾਰ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਬਹੁਤ ਵਿੱਚ ਵਫ਼ਾਦਾਰ
                                            ਪੰਜਾਬੀ ਮਸੀਹੀ ਸੰਦੇਸ਼

ਲੂਕਾ 16:10

10 ਜੇਕਰ ਕੋਈ ਮਨੁੱਖ ਛੋਟੀਆਂ ਵਸਤਾਂ ਬਾਰੇ ਭਰੋਸੇਮੰਦ ਹੈ, ਉਸਤੇ ਵੱਡੀਆਂ ਵਸਤਾਂ ਬਾਰੇ ਵੀ ਭਰੋਸਾ ਕੀਤਾ ਜਾ ਸੱਕਦਾ ਹੈ। ਪਰ ਜੇਕਰ ਕੋਈ ਮਨੁੱਖ ਛੋਟੀਆਂ ਚੀਜ਼ਾਂ ਵਿੱਚ ਬੇਇਮਾਨ ਹੋਵੇਗਾ ਤਾਂ ਉਹ ਵੱਡੀਆਂ ਵਸਤਾਂ ਵਿੱਚ ਵੀ ਬੇਈਮਾਨੀ ਕਰ ਸੱਕਦਾ ਹੈ

 

ਮੱਤੀ 25:21-23

21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

22 ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।
23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।

 

ਇਬਰਾਨੀਆਂ ਨੂੰ 3:2

ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ

 

ਲੂਕਾ 12:48

48 ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।

 

2 ਤਿਮੋਥਿਉਸ ਨੂੰ 2:13

13 ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ
    ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ

 

ਗਿਣਤੀ 12:7

ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ

 

ਇਬਰਾਨੀਆਂ ਨੂੰ 2:17

17 ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸੱਕੇ

 

ਪਰਕਾਸ਼ ਦੀ ਪੋਥੀ 6:11

11 ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿੱਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹੜੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ



ਲੂਕਾ 16:10; ਮੱਤੀ 25:21-23; ਇਬਰਾਨੀਆਂ ਨੂੰ 3:2; ਲੂਕਾ 12:48; 2 ਤਿਮੋਥਿਉਸ ਨੂੰ 2:13; ਗਿਣਤੀ 12:7; ਇਬਰਾਨੀਆਂ ਨੂੰ 2:17; ਪਰਕਾਸ਼ ਦੀ ਪੋਥੀ 6:11