Tuesday, July 21, 2015

ਪਰਮੇਸ਼ੁਰ ਸਮਝ ਬਖਸ਼ਦਾ


                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਮਝ ਬਖਸ਼ਦਾ
                                        ਪੰਜਾਬੀ ਮਸੀਹੀ ਸੰਦੇਸ਼

ਅੱਯੂਬ 32:8

ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ
    ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾਸਾਰੇਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ

 

2 ਤਿਮੋਥਿਉਸ ਨੂੰ 2:7

ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ

ਕਹਾਉਤਾਂ 28:5

ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ

ਜ਼ਬੂਰ 111:10

10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ
    ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ।
ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ

 

ਜ਼ਬੂਰ 119:144

144 ਤੁਹਾਡਾ ਕਰਾਰ ਸਦਾ ਲਈ ਸ਼ੁਭ ਹੈ
    ਇਸ ਨੂੰ ਸਮਝਣ ਵਿੱਚ ਮੇਰੀ ਮਦਦ ਕਰੋ।
    ਤਾਂ ਜੋ ਮੈਂ ਜਿਉ ਸੱਕਾ

 

ਜ਼ਬੂਰ 119:104

104 ਤੁਹਾਡੀਆਂ ਸਿੱਖਿਆਵਾਂ ਮੈਨੂੰ ਸਿਆਣਾ ਬਣਾਉਂਦੀਆਂ ਹਨ
    ਇਸ ਲਈ ਮੈਂ ਝੂਠੀਆਂ ਸਿੱਖਿਆਵਾ ਨੂੰ ਨਫ਼ਰਤ ਕਰਦਾ ਹਾਂ

 

ਜ਼ਬੂਰ 119:130

130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ
ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ।
    ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ

 

ਦਾਨੀਏਲ 1:20

20 ਹਰ ਸਮੇਂ ਜਦੋਂ ਰਾਜਾ ਉਨ੍ਹਾਂ ਨੂੰ ਕਿਸੇ ਮਹੱਤਵਪੂਰਣ ਗੱਲ ਬਾਰੇ ਪੁੱਛਦਾ ਤਾਂ ਉਹ ਬਹੁਤ ਸਿਆਣਪ ਅਤੇ ਸੂਝ ਦਰਸਾਉਂਦੇ, ਰਾਜੇ ਨੇ ਦੇਖਿਆ ਕਿ ਉਹ ਉਸ ਦੇ ਰਾਜ ਵਿੱਚਲੇ ਸਾਰੇ ਜਾਦੂਗਰਾਂ ਅਤੇ ਸਿਆਣਿਆਂ ਨਾਲੋਂ ਦਸ ਗੁਣਾ ਬਿਹਤਰ ਸਨ

 

ਦਾਨੀਏਲ 5:11

11 ਤੇਰੇੇ ਰਾਜ ਅੰਦਰ ਇੱਕ ਬੰਦਾ ਹੈ ਜਿਸਦੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ। ਤੇਰੇ ਪਿਤਾ ਦੇ ਰਾਜ ਵੇਲੇ ਇਸ ਬੰਦੇ ਨੇ ਦਰਸਾ ਦਿੱਤਾ ਸੀ ਕਿ ਉਹ ਗੁਝ੍ਝੇ ਭੇਤ ਸਮਝ ਸੱਕਦਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਉਹ ਬਹੁਤ ਚਤੁਰ ਅਤੇ ਸਿਆਣਾ ਹੈ। ਉਸ ਨੇ ਦਰਸਾ ਦਿੱਤਾ ਸੀ ਕਿ ਇਨ੍ਹਾਂ ਗੱਲਾਂ ਵਿੱਚ ਉਹ ਦੇਵਤਿਆਂ ਦੇ ਸਮਾਨ ਹੈ। ਤੇਰੇ ਪਿਤਾ, ਰਾਜੇ ਨਬੂਕਦਨੱਸਰ ਨੇ ਇਸ ਬੰਦੇ ਨੂੰ ਆਪਣੇ ਸਾਰੇ ਸਿਅਣਿਆਂ ਦਾ ਮੁਖੀ ਬਣਾ ਦਿੱਤਾ ਸੀ। ਉਹ ਸਾਰੇ ਜਾਦੂਗਰਾਂ ਅਤੇ ਕਸਦੀਆਂ ਉੱਤੇ ਹਕੂਮਤ ਕਰਦਾ ਸੀ

 

ਦਾਨੀਏਲ 2:30

30 ਪਰਮੇਸ਼ੁਰ ਨੇ ਇਹ ਭੇਤ ਮੈਨੂੰ ਵੀ ਦੱਸ ਦਿੱਤਾ! ਕਿਉਂ? ਇਹ ਇਸ ਵਾਸਤੇ ਨਹੀਂ ਕਿ ਮੇਰੇ ਕੋਲ ਹੋਰਨਾਂ ਬੰਦਿਆਂ ਨਾਲੋਂ ਵੱਧੇਰੇ ਸਿਆਣਪ ਹੈ। ਨਹੀਂ, ਪਰਮੇਸ਼ੁਰ ਨੇ ਮੈਨੂੰ ਇਹ ਭੇਤ ਇਸ ਲਈ ਦੱਸਿਆ ਤਾਂ ਜੋ ਤੁਸੀਂ, ਹੇ ਰਾਜਨ, ਇਹ ਜਾਣ ਸੱਕੋ ਕਿ ਇਸਦਾ ਕੀ ਅਰਬ ਹੈ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਹਾਡੇ ਮਨ ਵਿੱਚ ਕੀ ਫ਼ੁਰਨਾ ਫ਼ੁਰਿਆ

 

ਦਾਨੀਏਲ 9:22

22 ਜਬਰਾਈਲ ਨੇ ਉਨ੍ਹਾਂ ਗੱਲਾਂ ਨੂੰ ਸਮਝਣ ਵਿੱਚ ਮੇਰੀ ਸਹਾਇਤਾ ਕੀਤੀ ਜਿਨ੍ਹਾਂ ਬਾਰੇ ਮੈਂ ਜਾਨਣਾ ਚਾਹੁੰਦਾ ਸਾਂ। ਜਬਰਾਈਲ ਨੇ ਆਖਿਆ, “ਦਾਨੀਏਲ, ਮੈਂ ਤੈਨੂੰ ਸਿਆਣਪ ਦੇਣ ਲਈ ਅਤੇ ਸਮਝਣ ਵਿੱਚ ਤੇਰੀ ਸਹਾਇਤਾ ਕਰਨ ਲਈ ਆਇਆ ਹਾਂ

 

1 ਕੁਰਿੰਥੀਆਂ ਨੂੰ 2:12

12 ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ

 

ਕੁਲੁੱਸੀਆਂ ਨੂੰ 1:9

ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ:
ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;

 

ਜ਼ਬੂਰ 119:99

99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਸਿਆਣਾ ਹਾਂ
    ਕਿਉਂਕਿ ਮੈਂ ਤੁਹਾਡੇ ਕਰਾਰ ਦਾ ਅਧਿਐਨ ਕਰਦਾ ਹਾਂ

 

ਜ਼ਬੂਰ 119:100

100 ਮੈਂ ਬਜ਼ੁਰਗ ਆਗੂਆਂ ਨਾਲੋਂ ਵੱਧੇਰੇ ਸਮਝਦਾ ਹਾਂ
    ਕਿਉਂਕਿ ਮੈਂ ਤੁਹਾਡੇ ਆਦੇਸ਼ ਨਿਭਾਉਂਦਾ ਹਾਂ


ਅੱਯੂਬ 32:8; 2 ਤਿਮੋਥਿਉਸ ਨੂੰ 2:7; ਕਹਾਉਤਾਂ 28:5; ਜ਼ਬੂਰ 111:10; ਜ਼ਬੂਰ 119:144; ਜ਼ਬੂਰ 119:104; ਜ਼ਬੂਰ 119:130; ਦਾਨੀਏਲ 1:20; ਦਾਨੀਏਲ 5:11; ਦਾਨੀਏਲ 2:30; ਦਾਨੀਏਲ 9:22; 1 ਕੁਰਿੰਥੀਆਂ ਨੂੰ 2:12; ਕੁਲੁੱਸੀਆਂ ਨੂੰ 1:9; ਜ਼ਬੂਰ 119:99; ਜ਼ਬੂਰ 119:100