Tuesday, July 21, 2015

ਬਲੀਦਾਨ ਦੀ ਭੇਟਾਂ ਦੇਣਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਬਲੀਦਾਨ ਦੀ ਭੇਟਾਂ ਦੇਣਾ                                                       ਪੰਜਾਬੀ ਮਸੀਹੀ ਸੰਦੇਸ਼


ਰਸੂਲਾਂ ਦੇ ਕਰਤੱਬ 2:45

45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ

 

ਕੂਚ 36:5

ਲੋਕਾਂ ਨੇ ਬਹੁਤ ਜ਼ਿਆਦਾ ਲਿਆਂਦਾ ਹੈ। ਸਾਡੇ ਕੋਲ ਇਸ ਤੰਬੂ ਦਾ ਕੰਮ ਖਤਮ ਕਰਨ ਲਈ ਲੋੜ ਤੋਂ ਵੱਧ ਹੈ।

 

1 ਰਾਜਿਆਂ 17:13

13 ਏਲੀਯਾਹ ਨੇ ਉਸ ਔਰਤ ਨੂੰ ਆਖਿਆ, “ਫ਼ਿਕਰ ਨਾ ਕਰ! ਜਿਵੇਂ ਤੂੰ ਕਿਹਾ ਹੈ ਇੰਝ ਹੀ ਘਰ ਜਾਕੇ ਆਪਣਾ ਭੋਜਨ ਤਿਆਰ ਕਰ। ਪਰ ਪਹਿਲਾਂ ਤੂੰ ਇੱਕ ਛੋਟੀ ਜਿਹੀ ਰੋਟੀ ਪਕਾ ਕੇ ਮੇਰੇ ਕੋਲ ਲਿਆ, ਉਸ ਤੋਂ ਬਾਅਦ ਹੀ ਆਪਣੇ ਅਤੇ ਆਪਣੇ ਪੁੱਤਰ ਵਾਸਤੇ ਪਕਾਵੀਂ

 

1 ਰਾਜਿਆਂ 17:15

15 ਤਾਂ ਉਹ ਔਰਤ ਆਪਣੇ ਘਰ ਨੂੰ ਪਰਤੀ ਤੇ ਉਸ ਨੇ ਉਵੇਂ ਹੀ ਕੀਤਾ ਜਿਵੇਂ ਏਲੀਯਾਹ ਨੇ ਉਸ ਨੂੰ ਆਖਿਆ ਸੀ। ਇਉਂ ਏਲੀਯਾਹ, ਔਰਤ ਤੇ ਉਸਦਾ ਪੁੱਤਰ ਕਾਫ਼ੀ ਦਿਨਾਂ ਤੱਕ ਭੋਜਨ ਖਾਂਦੇ ਰਹੇ

 

ਮੱਤੀ 26:7

ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ

 

ਲੂਕਾ 21:4

ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।

 

ਰਸੂਲਾਂ ਦੇ ਕਰਤੱਬ 4:34

34 ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ

 

2 ਕੁਰਿੰਥੀਆਂ ਨੂੰ 8:3

ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ


2 ਕੁਰਿੰਥੀਆਂ ਨੂੰ 8:4

ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ



ਰਸੂਲਾਂ ਦੇ ਕਰਤੱਬ 2:45; ਕੂਚ 36:5; 1 ਰਾਜਿਆਂ 17:13; 1 ਰਾਜਿਆਂ 17:15; ਮੱਤੀ 26:7; ਲੂਕਾ 21:4; ਰਸੂਲਾਂ ਦੇ ਕਰਤੱਬ 4:34; 2 ਕੁਰਿੰਥੀਆਂ ਨੂੰ 8:3; 2 ਕੁਰਿੰਥੀਆਂ ਨੂੰ 8:4