Tuesday, July 21, 2015

ਪਰਮੇਸ਼ੁਰ ਆਪਣੇ ਕਰਾਰ ਨੂੰ ਯਾਦ ਰੱਖਦਾ


         ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਆਪਣੇ ਕਰਾਰ ਨੂੰ ਯਾਦ ਰੱਖਦਾ                                                          ਪੰਜਾਬੀ ਮਸੀਹੀ ਸੰਦੇਸ਼


ਉਤਪਤ 9:15

15 ਜਦੋਂ ਮੈਂ ਇਸ ਧਣੁਖ ਨੂੰ ਦੇਖਾਂਗਾ, ਮੈਂ ਉਸ ਇਕਰਾਰਨਾਮੇ ਨੂੰ ਯਾਦ ਕਰਾਂਗਾ ਜਿਹੜਾ ਮੈਂ ਤੁਹਾਡੇ ਨਾਲ ਅਤੇ ਧਰਤੀ ਤੇ ਰਹਿਣ ਵਾਲੇ ਸਾਰੇ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ। ਇਕਰਾਰਨਾਮਾ ਆਖਦਾ ਹੈ ਕਿ ਹੜ੍ਹ ਧਰਤੀ ਉੱਤੇ ਸਾਰੇ ਜੀਵਨ ਨੂੰ ਕਦੇ ਵੀ ਤਬਾਹ ਨਹੀਂ ਕਰਨਗੇ

 

ਉਤਪਤ 9:16

16 ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।

 

ਕੂਚ 2:24

24 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ

 

ਕੂਚ 6:5

ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ

 

ਲੇਵੀਆਂ ਦੀ ਪੋਥੀ 26:42

42 ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ

 

ਲੇਵੀਆਂ ਦੀ ਪੋਥੀ 26:45

45 ਉਨ੍ਹਾਂ ਲਈ, ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਇਕਰਾਰਨਾਮਾ ਚੇਤੇ ਕਰਾਂਗਾ। ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਬਣ ਸੱਕਾਂ। ਹੋਰਨਾਂ ਕੌਮਾਂ ਨੇ ਇਹ ਚੀਜ਼ਾਂ ਦੇਖੀਆਂ। ਮੈਂ ਯਹੋਵਾਹ ਹਾਂ।

 

ਬਿਵਸਥਾ ਸਾਰ 4:31

31 ਯਹੋਵਾਹ, ਤੁਹਾਡਾ ਪਰਮੇਸ਼ੁਰ, ਦਿਆਲੂ ਪਰਮੇਸ਼ੁਰ ਹੈ। ਉਹ ਤੁਹਾਨੂੰ ਉੱਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ

 

ਜ਼ਬੂਰ 106:45

45 ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ
    ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ

 

ਹਿਜ਼ਕੀਏਲ 16:60

60 ਪਰ ਮੈਂ ਓਸ ਇਕਰਾਰਨਾਮੇ ਨੂੰ ਚੇਤੇ ਰੱਖਾਂਗਾ ਜਿਹੜਾ ਅਸੀਂ ਓਸ ਵੇਲੇ ਕੀਤਾ ਸੀ ਜਦੋਂ ਤੂੰ ਜਵਾਨ ਸੈਂ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਹ ਹਮੇਸ਼ਾ ਰਹੇਗਾ!

 

ਜ਼ਬੂਰ 105:8

ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ
    ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ

1 ਇਤਹਾਸ 16:15

15 ਉਸ ਦੇ ਇਕਰਾਰਨਾਮੇ ਨੂੰ ਸਦਾ ਚੇਤੇ ਰੱਖੋ,
    ਉਸ ਨੇ ਉਹ ਹੁਕਮਨਾਮੇ ਹਜ਼ਾਰਾਂ ਪੀੜੀਆਂ ਲਈ ਦਿੱਤੇ

 

ਲੂਕਾ 1:72

72 ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ
    ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ

 

ਯਸਾਯਾਹ 63:11

11 ਪਰ ਯਹੋਵਾਹ ਨੂੰ ਹੁਣ ਤੱਕ ਚੇਤੇ ਹੈ ਕਿ ਬਹੁਤ ਪਹਿਲਾਂ ਕੀ ਵਾਪਰਿਆ ਸੀ
    ਉਸ ਨੂੰ ਮੂਸਾ ਅਤੇ ਉਸ ਦੇ ਲੋਕਾਂ ਦੀ ਯਾਦ ਹੈ।
ਯਹੋਵਾਹ ਹੀ ਸੀ ਜਿਸ ਨੇ ਉਨ੍ਹਾਂ ਲੋਕਾਂ ਨੂੰ ਸਮੁੰਦਰੋ ਪਾਰ ਲੰਘਾਇਆ ਸੀ।
    ਉਸ ਨੇ ਆਪਣੇ ਇੱਜੜ ਦੀ ਅਗਵਾਈ ਕਰਨ ਲਈ, ਆਪਣੇ ਅਜੜੀਆਂ ਦਾ ਇਸਤੇਮਾਲ ਕੀਤਾ ਸੀ।
ਪਰ ਹੁਣ ਯਹੋਵਾਹ ਕਿੱਥੋ ਹੈ,
    ਉਹ ਜਿਸਨੇ ਉਨ੍ਹਾਂ ਦਰਮਿਆਨ ਆਪਣਾ ਆਤਮਾ ਪਾਇਆ

 

ਲੂਕਾ 1:54

54 ਉਹ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਆਇਆ ਜਿਨ੍ਹਾਂ ਨੂੰ ਉਸ ਨੇ ਆਪਣੀ ਸੇਵਾ ਲਈ ਚੁਣਿਆ ਸੀ
    ਉਸ ਨੇ ਸਾਨੂੰ ਆਪਣੀ ਮਿਹਰ ਵਿਖਾਈ ਤਾਂ ਜੋ ਅਸੀਂ ਉਸ ਨੂੰ ਯਾਦ ਰੱਖੀਏ


ਉਤਪਤ 9:15; ਉਤਪਤ 9:16; ਕੂਚ 2:24; ਕੂਚ 6:5; ਲੇਵੀਆਂ ਦੀ ਪੋਥੀ 26:42; ਲੇਵੀਆਂ ਦੀ ਪੋਥੀ 26:45; ਬਿਵਸਥਾ ਸਾਰ 4:31; ਜ਼ਬੂਰ 106:45; ਹਿਜ਼ਕੀਏਲ 16:60; ਜ਼ਬੂਰ 105:8; 1 ਇਤਹਾਸ 16:15; ਲੂਕਾ 1:72; ਯਸਾਯਾਹ 63:11; ਲੂਕਾ 1:54