Saturday, July 11, 2015

ਪਰਮੇਸ਼ੁਰ ਦੇ ਨਾਲ ਤੁਰਨਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਨਾਲ ਤੁਰਨਾ
                                            ਪੰਜਾਬੀ ਮਸੀਹੀ ਸੰਦੇਸ਼

ਲੇਵੀਆਂ ਦੀ ਪੋਥੀ 26:12

12 ਮੈਂ ਤੁਹਾਡੇ ਨਾਲ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਹੋਵਾਂਗਾ। ਅਤੇ ਤੁਸੀਂ ਮੇਰੇ ਬੰਦੇ ਹੋਵੋਂਗੇ

 

ਉਤਪਤ 5:22

22 ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ

 

ਉਤਪਤ 5:24

24 ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ

 

ਉਤਪਤ 6:9

ਇਹ ਕਹਾਣੀ ਨੂਹ ਦੇ ਪਰਿਵਾਰ ਬਾਰੇ ਹੈ। ਨੂਹ ਆਪਣੇ ਜੀਵਨ ਭਰ ਚੰਗਾ ਇਨਸਾਨ ਰਿਹਾ। ਨੂਹ ਹਮੇਸ਼ਾ ਪਰਮੇਸ਼ੁਰ ਦਾ ਪੈਰੋਕਾਰ ਰਿਹਾ

 

ਉਤਪਤ 17:1

ਜਦੋਂ ਅਬਰਾਮ 99 ਵਰ੍ਹਿਆਂ ਦਾ ਹੋਇਆ ਤਾਂ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤਾ। ਯਹੋਵਾਹ ਨੇ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਮੇਰੇ ਲਈ ਇਹ ਗੱਲਾਂ ਕਰ: ਮੇਰਾ ਹੁਕਮ ਮੰਨ ਅਤੇ ਸਹੀ ਢੰਗ ਨਾਲ ਜਿਉਂ

 

ਉਤਪਤ 24:40

40 ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲੱਭੇਂਗਾ

 

ਉਤਪਤ 48:15

15 ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ,

ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ।
    ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ

 

ਮੀਕਾਹ 6:8

ਹੇ ਆਦਮੀ, ਉਸ ਨੇ ਤੈਨੂੰ ਦੱਸਿਆ ਕਿ ਕੀ ਨੇਕ ਹੈ?
    ਯਹੋਵਾਹ ਨੇ ਤੈਨੂੰ ਪਹਿਲਾਂ ਹੀ ਦੱਸਿਆ ਕਿ ਉੱਸਨੂੰ ਤੈਥੋਂ ਕੀ ਚਾਹੀਦਾ:
ਦੂਜੇ ਲੋਕਾਂ ਨਾਲ ਇਨਸਾਫ਼ ਕਰ, ਉਨ੍ਹਾਂ ਪਿਆਰ, ਦਯਾ ਤੇ ਨਿਮਰਤਾ ਦਰਸਾ।
    ਆਪਣੇ ਪਰਮੇਸ਼ੁਰ ਨਾਲ ਨਿਮਰਤਾ ਸਹਿਤ ਰਹਿ

 

2 ਕੁਰਿੰਥੀਆਂ ਨੂੰ 6:16

16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ;

ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ
ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

 

ਮਲਾਕੀ 2:6

ਸਚਿਆਈ ਦੀ ਸਿੱਖਿਆ ਉਸ ਦੇ ਮੂੰਹ ਤੇ ਸੀ। ਲੇਵੀ ਨੇ ਝੂਠ ਨਾ ਪ੍ਰਚਾਰਿਆ। ਉਹ ਈਮਾਨਦਾਰ ਸੀ ਅਤੇ ਸ਼ਾਂਤੀ ਦਾ ਜਾਜਕ ਸੀ। ਲੇਵੀ ਨੇ ਮੇਰੀ ਸਿੱਖਿਆ ਦਾ ਅਨੁਸਰਣ ਕੀਤਾ, ਮੇਰੇ ਪਿੱਛੇ ਲੱਗਾ ਅਤੇ ਉਸ ਨੇ ਬੜੇ ਸਾਰੇ ਮਨੁੱਖਾਂ ਨੂੰ ਕੁਰਾਹੇ ਪੈਣ ਤੋਂ ਬਚਾਇਆ




ਉਤਪਤ 5:22; ਉਤਪਤ 5:24; ਉਤਪਤ 6:9; ਉਤਪਤ 17:1; ਉਤਪਤ 24:40; ਉਤਪਤ 48:15; ਮੀਕਾਹ 6:8; ਲੇਵੀਆਂ ਦੀ ਪੋਥੀ 26:12; 2 ਕੁਰਿੰਥੀਆਂ ਨੂੰ 6:16; ਮਲਾਕੀ 2:6