Tuesday, July 21, 2015

ਸਦੀਵੀ ਸਜ਼ਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਸਦੀਵੀ ਸਜ਼ਾ
                                            ਪੰਜਾਬੀ ਮਸੀਹੀ ਸੰਦੇਸ਼


ਪਰਕਾਸ਼ ਦੀ ਪੋਥੀ 20:10

10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ

 

2 ਥੱਸਲੁਨੀਕੀਆਂ ਨੂੰ 1:9

ਉਨ੍ਹਾਂ ਲੋਕਾਂ ਨੂੰ ਅਜਿਹੀ ਤਬਾਹੀ ਵਾਲੀ ਸਜ਼ਾ ਦਿੱਤੀ ਜਾਵੇਗੀ ਜਿਹੜੀ ਹਮੇਸ਼ਾ ਜਾਰੀ ਰਹੇਗੀ ਉਨ੍ਹਾਂ ਨੂੰ ਪ੍ਰਭੂ ਦੇ ਨਾਲ ਰਹਿਣ ਦੀ ਇਜਾਜ਼ਤ ਨਹੀਂ ਮਿਲੇਗੀ ਉਨ੍ਹਾਂ ਲੋਕਾਂ ਨੂੰ ਉਸਦੀ ਮਹਾਨ ਸ਼ਕਤੀ ਤੋਂ ਦੂਰ ਰੱਖਿਆ ਜਾਵੇਗਾ

 

ਮੱਤੀ 25:41

41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ

 

ਇਬਰਾਨੀਆਂ ਨੂੰ 6:2

ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ

 

ਮੱਤੀ 25:46

46 ਤਦ ਉਹ ਬੁਰੇ ਲੋਕ ਸਦੀਵੀ ਸਜ਼ਾ ਪਾਉਣਗੇ ਪਰ ਚੰਗੇ ਲੋਕ ਸਦੀਪਕ ਜੀਵਨ ਪਾਉਣਗੇ।

 

ਮਰਕੁਸ 9:44-48

44 45 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸ ਨੂੰ ਵੱਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ 46  47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ 48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸੱਕਦੀ

 

ਯੂਹੰਨਾ 5:29

29 ਉਹ ਆਪਣੀਆਂ ਕਬਰਾਂ ਚੋਂ ਬਾਹਰ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਜੀਅ ਉੱਠਣਗੇ ਅਤੇ ਸਦੀਪਕ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਉਹ ਦੰਡ ਦੇ ਨਿਆਂ ਲਈ ਜੀਅ ਉੱਠਣਗੇ

 

ਦਾਨੀਏਲ 12:2

ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ



ਪਰਕਾਸ਼ ਦੀ ਪੋਥੀ 20:10; 2 ਥੱਸਲੁਨੀਕੀਆਂ ਨੂੰ 1:9; ਮੱਤੀ 25:41; ਇਬਰਾਨੀਆਂ ਨੂੰ 6:2; ਮੱਤੀ 25:46; ਮਰਕੁਸ 9:44-48; ਯੂਹੰਨਾ 5:29; ਦਾਨੀਏਲ 12:2