Tuesday, July 21, 2015

ਪਰਮੇਸ਼ੁਰ ਕਦੀ ਵੀ ਅਸਫ਼ਲ ਨਹੀ ਹੋਣ ਦੇਵੇਗਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਕਦੀ ਵੀ ਅਸਫ਼ਲ ਨਹੀ ਹੋਣ ਦੇਵੇਗਾ
                                        ਪੰਜਾਬੀ ਮਸੀਹੀ ਸੰਦੇਸ਼

1 ਇਤਹਾਸ 28:20

20 ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਵੀ ਕਿਹਾ, “ਬਹਾਦੁਰ ਹੋਕੇ ਅਤੇ ਸ਼ਕਤੀਸ਼ਾਲੀ ਹੋਕੇ ਇਸ ਕਾਰਜ ਨੂੰ ਪੂਰਾ ਕਰ। ਤੂੰ ਕਿਸੇ ਗੱਲੋ ਘਬਰਾਈ ਨਾ, ਕਿਉਂ ਕਿ ਯਹੋਵਾਹ ਪਰਮੇਸ਼ੁਰ ਮੇਰਾ ਪ੍ਰਭੂ ਤੇਰੇ ਅੰਗ-ਸੰਗ ਹੈ। ਉਹ ਕਾਰਜ ਦੇ ਪੂਰਾ ਮੁਕੰਮਲ ਹੋਣ ਤੀਕ ਤੇਰੀ ਮਦਦ ਕਰੇਗਾ। ਉਹ ਤੈਨੂੰ ਛੱਡੇਗਾ ਨਹੀਂ ਅਤੇ ਜਦ ਤੀਕ ਉਸਦਾ ਮੰਦਰ ਮੁਕੰਮਲ ਨਾ ਹੋਵੇਗਾ ਉਹ ਤੇਰੇ ਸੰਗ ਰਹੇਗਾ

 

ਯਹੋਸ਼ੁਆ 1:8-9

ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।

 

ਜ਼ਬੂਰ 89:28

28 ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ
    ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ

 

ਯਸਾਯਾਹ 51:6

ਅਕਾਸ਼ਾਂ ਵੱਲ ਦੇਖੋ!
    ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ!
ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ।
    ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ।
ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ।
    ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ

 

ਵਿਰਲਾਪ 3:22-23

22 ਯਹੋਵਾਹ ਦੀ ਪ੍ਰੀਤ ਅਤੇ ਮਿਹਰ ਕਦੇ ਵੀ ਨਹੀਂ ਖਤਮ ਹੁੰਦੀ
    ਉਸ ਦੀ ਦਇਆ ਕਦੇ ਨਹੀਂ ਮੁੱਕਦੀ।
23 ਹਰ ਸਵੇਰੇ ਉਹ ਇਸ ਨੂੰ ਨਵੇਂ ਤਰੀਕਿਆਂ ਨਾਲ ਦਰਸਾਉਂਦਾ ਹੈ!
    ਯਹੋਵਾਹ ਜੀ, ਤੁਸੀਂ ਕਿੰਨੇ ਸੱਚੇ ਅਤੇ ਵਫ਼ਾਦਾਰ ਹੋ

 

ਯਸਾਯਾਹ 55:10-11

10 ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ
    ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ।
ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ।
    ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ।
    ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ,
    ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ।
ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ।
    ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ



1 ਇਤਹਾਸ 28:20; ਯਹੋਸ਼ੁਆ 1:8-9; ਜ਼ਬੂਰ 89:28; ਯਸਾਯਾਹ 51:6; ਵਿਰਲਾਪ 3:22-23; ਯਸਾਯਾਹ 55:10-11