Tuesday, July 21, 2015

ਪਵਿੱਤਰ ਆਤਮਾ ਦੇ ਕੰਮ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਪਵਿੱਤਰ ਆਤਮਾ ਦੇ ਕੰਮ
                                            ਪੰਜਾਬੀ ਮਸੀਹੀ ਸੰਦੇਸ਼


1 ਕੁਰਿੰਥੀਆਂ ਨੂੰ 12:13

13 ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ

 

ਯੂਹੰਨਾ 16:8-11

ਜਦੋਂ ਸਹਾਇਕ ਆਵੇਗਾ, ਉਹ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਗਲਤ ਹਨ ਕਿਉਂ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ। ਉਹ ਸਹਾਇਕ ਸਾਬਤ ਕਰੇਗਾ ਕਿ ਲੋਕ ਪਾਪ ਦੇ ਬਾਰੇ ਦੋਸ਼ੀ ਹਨ 10 ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਬਾਰੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾ ਰਿਹਾ ਹਾਂ। ਫ਼ੇਰ ਤੁਸੀਂ ਮੈਨੂੰ ਵੱਧੇਰੇ ਨਹੀਂ ਵੇਖ ਸੱਕੋਂਗੇ 11 ਸਹਾਇਕ ਇਸ ਦੁਨੀਆਂ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂੇ ਦੇ ਬਾਰੇ ਗਲਤ ਹਨ, ਕਿਉਂਕਿ ਇਸ ਦੁਨੀਆਂ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ

 

ਅਫ਼ਸੀਆਂ ਨੂੰ 5:18

18 ਮੈਅ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ

 

ਰੋਮੀਆਂ ਨੂੰ 12:6-8

ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ

 

1 ਕੁਰਿੰਥੀਆਂ ਨੂੰ 2:9

ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ;

ਕਿਸੇ ਅੱਖ ਨੇ ਨਹੀਂ ਦੇਖਿਆ,
    ਕਿਸੇ ਕੰਨ ਨੇ ਨਹੀਂ ਸੁਣਿਆ,
ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ
    ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।

 

1 ਕੁਰਿੰਥੀਆਂ ਨੂੰ 3:2

ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ

 

1 ਕੁਰਿੰਥੀਆਂ ਨੂੰ 6:19

19 ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ

 

2 ਪਤਰਸ 1:21

21 ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ

 

ਰੋਮੀਆਂ ਨੂੰ 8:26

26 ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ

 

ਗਲਾਤੀਆਂ ਨੂੰ 5:22

22 ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,

 

ਤੀਤੁਸ ਨੂੰ 3:5

ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ

 

ਉਤਪਤ 6:3

2-4 ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ

ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ।
ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।

ਅਫ਼ਸੀਆਂ ਨੂੰ 4:30

30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ

 

ਯੂਹੰਨਾ 16:12-15

12 ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਵੇਲੇ ਤੁਹਾਡੇ ਲਈ ਉਨ੍ਹਾਂ ਨੂੰ ਸਵੀਕਾਰ ਕਰਨਾ ਮੁਸ਼ਕਿਲ ਹੈ 13 ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ 14 ਸਚਿਆਈ ਦਾ ਆਤਮਾ ਮੈਨੂੰ ਮਹਿਮਾ ਲਿਆਵੇਗਾ। ਕਿਵੇਂ? ਉਹ ਮੇਰੇ ਕੋਲੋਂ ਚੀਜ਼ਾਂ ਲਵੇਗਾ ਅਤੇ ਤੁਹਾਨੂੰ ਪ੍ਰਕਾਸ਼ਿਤ ਕਰੇਗਾ 15 ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ

 

ਯੂਹੰਨਾ 15:26

26 ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਤੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਪੱਖ ਵਿੱਚ ਗਵਾਹੀ ਦੇਵੇਗਾ



1 ਕੁਰਿੰਥੀਆਂ ਨੂੰ 12:13; ਯੂਹੰਨਾ 16:8-11; ਅਫ਼ਸੀਆਂ ਨੂੰ 5:18; ਰੋਮੀਆਂ ਨੂੰ 12:6-8; 1 ਕੁਰਿੰਥੀਆਂ ਨੂੰ 2:9; 1 ਕੁਰਿੰਥੀਆਂ ਨੂੰ 3:2; 1 ਕੁਰਿੰਥੀਆਂ ਨੂੰ 6:19; 2 ਪਤਰਸ 1:21; ਰੋਮੀਆਂ ਨੂੰ 8:26; ਗਲਾਤੀਆਂ ਨੂੰ 5:22; ਤੀਤੁਸ ਨੂੰ 3:5; ਉਤਪਤ 6:3; ਅਫ਼ਸੀਆਂ ਨੂੰ 4:30; ਯੂਹੰਨਾ 16:12-15; ਯੂਹੰਨਾ 15:26