Tuesday, July 21, 2015

ਕੰਮਾਂ ਅਨੁਸਾਰ ਸਜ਼ਾ


                     ਬਾਈਬਲ ਦੇ ਕੁਝ ਵਚਨ ਵਿਸ਼ਾ : ਕੰਮਾਂ ਅਨੁਸਾਰ ਸਜ਼ਾ
                                            ਪੰਜਾਬੀ ਮਸੀਹੀ ਸੰਦੇਸ਼


ਪਰਕਾਸ਼ ਦੀ ਪੋਥੀ 20:11-15

ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ

11 ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ। 12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ

13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ 14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ 15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ

 

ਰੋਮੀਆਂ ਨੂੰ 6:23

23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ

 

ਰੋਮੀਆਂ ਨੂੰ 1:27

27 ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ

 

ਯਿਰਮਿਯਾਹ 17:10

10 ਪਰ ਮੈਂ, ਯਹੋਵਾਹ ਹਾਂ, ਤੇ ਮੈਂ ਬੰਦੇ ਦੇ ਦਿਲ ਅੰਦਰ ਦੇਖ ਸੱਕਦਾ ਹਾਂ
    ਮੈਂ ਬੰਦੇ ਦੇ ਮਨ ਨੂੰ ਪਰੱਖ ਸੱਕਦਾ ਹਾਂ।
ਮੈਂ ਨਿਆਂ ਕਰ ਸੱਕਦਾ ਹਾਂ ਕਿ ਹਰ ਬੰਦੇ ਨੂੰ ਕੀ ਚਾਹੀਦਾ ਹੈ।
    ਮੈਂ ਹਰ ਬੰਦੇ ਨੂੰ, ਉਸ ਦੇ ਕੰਮਾਂ ਬਦਲੇ ਢੁਕਵੀਂ ਅਦਾਇਗੀ ਕਰ ਸੱਕਦਾ ਹਾਂ

 

ਹਿਜ਼ਕੀਏਲ 16:59

59 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ

 

ਉਤਪਤ 9:6

6     ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਨਕਲ ਉੱਤੇ ਸਾਜਿਆ ਸੀ
    ਇਸ ਲਈ ਜਿਹੜਾ ਬੰਦਾ ਕਿਸੇ ਹੋਰ ਬੰਦੇ ਨੂੰ ਮਾਰਦਾ ਹੈ, ਉਹ ਕਿਸੇ ਹੋਰ ਬੰਦੇ ਦੇ ਹੱਥੋਂ ਮਾਰਿਆ ਜਾਵੇਗਾ
ਗਲਾਤੀਆਂ ਨੂੰ 6:7
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ

 

ਮੱਤੀ 11:21-24

21 ਯਿਸੂ ਨੇ ਕਿਹਾ, “ਤੇਰੇ ਲਈ ਇਹ ਬੁਰਾ ਹੋਵੇਗਾ ਖੁਰਾਜ਼ੀਨ! ਤੇਰੇ ਲਈ ਇਹ ਬੁਰਾ ਹੋਵੇਗਾ ਬੈਤਸੈਦਾ!  ਤੁਹਾਡੇ ਵਿੱਚ ਮੈਂ ਬਹੁਤ ਕਰਿਸ਼ਮੇ ਕੀਤੇ। ਜੇਕਰ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ, ਤਾਂ ਬਹੁਤ ਪਹਿਲਾਂ ਉਨ੍ਹਾਂ ਲੋਕਾਂ ਨੇ ਆਪਣੇ ਜੀਵਨ ਬਦਲ ਲਏ ਹੁੰਦੇ 22 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਪੁੱਛਣ ਜੋਗ ਹੋਵੇਗਾ

23 ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ 24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡਾ ਹਾਲ ਸਦੂਮ ਦੇਸ਼ ਨਾਲੋਂ ਮਾੜਾ ਹੋਵੇਗਾ।

ਯਸਾਯਾਹ 64:6-7

ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ
    ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ।
ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ।
    ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।
ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ
    ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ।
ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ।
    ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ।
ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ
    ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ

 

ਲੇਵੀਆਂ ਦੀ ਪੋਥੀ 24:17

17 ਅਤੇ ਜੇ ਕੋਈ ਬੰਦਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ ਤਾਂ ਉਸ ਨੂੰ ਮਾਰ ਦੇਣਾ ਚਾਹੀਦਾ ਹੈ




ਪਰਕਾਸ਼ ਦੀ ਪੋਥੀ 20:11-15; ਰੋਮੀਆਂ ਨੂੰ 6:23; ਰੋਮੀਆਂ ਨੂੰ 1:27; ਯਿਰਮਿਯਾਹ 17:10; ਹਿਜ਼ਕੀਏਲ 16:59; ਉਤਪਤ 9:6; ਗਲਾਤੀਆਂ ਨੂੰ 6:7; ਮੱਤੀ 11:21-24; ਯਸਾਯਾਹ 64:6-7; ਲੇਵੀਆਂ ਦੀ ਪੋਥੀ 24:17