Tuesday, July 21, 2015

ਮੈਂ ਉਸਦੀ ਉਸਤਤਿ ਗਾਵਾਂਗਾ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮੈਂ ਉਸਦੀ ਉਸਤਤਿ ਗਾਵਾਂਗਾ
                                        ਪੰਜਾਬੀ ਮਸੀਹ ਸੰਦੇਸ਼


ਜ਼ਬੂਰ 51:14

14 ਹੇ ਪਰਮੇਸ਼ੁਰ, ਮੈਨੂੰ ਸਜਾਏ ਮੌਤ ਤੋਂ ਬਚਾਉ,
    ਮੇਰੇ ਯਹੋਵਾਹ, ਇਹ ਤੁਸੀਂ ਹੀ ਹੋ ਜੋ ਮੇਰੀ ਰੱਖਿਆ ਕਰਦੇ ਹੋ।
ਮੈਨੂੰ ਤੁਹਾਡੀ ਵਫ਼ਾਦਾਰੀ ਬਾਰੇ ਗਾਉਣ ਦਿਉ

 

ਜ਼ਬੂਰ 13:6

ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ,
    ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ

 

ਜ਼ਬੂਰ 18:49

49 ਹੇ ਯਹੋਵਾਹ, ਇਸੇ ਲਈ ਮੈਂ ਕੌਮਾਂ ਦੇ ਦਰਮਿਆਨ ਤੁਹਾਡੀ ਉਸਤਤਿ ਕਰਦਾ ਹਾਂ
    ਯਹੋਵਾਹ, ਇਸੇ ਲਈ ਮੈਂ ਤੇਰੇ ਨਾਂ ਦੀ ਮਹਿਮਾ ਲਈ, ਗੀਤ ਗਾਉਂਦਾ ਹਾਂ

 

ਜ਼ਬੂਰ 57:7

ਪਰ ਪਰਮੇਸ਼ੁਰ ਮੈਨੂੰ ਬਚਾਕੇ ਰੱਖੇਗਾ
ਉਹ ਮੈਨੂੰ ਬਹਾਦਰ ਬਣਾਵੇਗਾ।
    ਮੈਂ ਉਸਦੀ ਉਸਤਤਿ ਗਾਵਾਂਗਾ

 

ਜ਼ਬੂਰ 108:1

ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ
    ਦਿਲ ਅਤੇ ਰੂਹ ਨਾਲ ਤਿਆਰ ਹਾਂ

 

ਜ਼ਬੂਰ 27:6

ਮੇਰੇ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਹੈ
    ਪਰ ਉਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ ਮੇਰੀ ਮਦਦ ਕਰੇਗਾ।
ਫ਼ੇਰ ਮੈਂ ਉਸ ਦੇ ਤੰਬੂ ਵਿੱਚ ਬਲੀ ਦੇ ਤੌਰ ਤੇ ਜੈ-ਕਾਰੇ ਚੜ੍ਹਾਵਾਂਗਾ।
    ਅਤੇ ਮੈਂ ਗਾਵਾਂਗਾ ਅਤੇ ਯਹੋਵਾਹ ਨੂੰ ਸਤਿਕਾਰਨ ਲਈ ਸਾਜ ਵਜਾਵਾਂਗਾ

 

ਜ਼ਬੂਰ 69:30

30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ
    ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ

 

ਜ਼ਬੂਰ 101:1

ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ।
    ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ

 

ਜ਼ਬੂਰ 89:1

 ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ।
    ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ

 

ਜ਼ਬੂਰ 104:33

33 ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ
    ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ

 

ਜ਼ਬੂਰ 59:16

16 ਪਰ ਸਵੇਰੇ, ਮੈਂ ਤੁਹਾਨੂੰ ਉਸਤਤਿ ਦੇ ਆਪਣੇ ਗੀਤ ਗਾਵਾਂਗਾ
    ਮੈਂ ਤੇਰੇ ਪਿਆਰ ਵਿੱਚ ਆਨੰਦ ਮਾਣਾਂਗਾ।
ਕਿਉਂਕਿ ਉੱਚੇ ਪਰਬਤਾਂ ਵਿੱਚ ਤੁਸੀਂ ਮੇਰਾ ਸੁਰੱਖਿਅਤ ਸਥਾਨ ਹੋ।
    ਅਤੇ ਜਦੋਂ ਮੁਸੀਬਤਾਂ ਆਉਂਦੀਆਂ ਹਨ ਤੁਸੀਂ ਹੀ ਮੇਰੀ ਸ਼ਰਨ ਹੋਂ

 

1 ਕੁਰਿੰਥੀਆਂ ਨੂੰ 14:15

15 ਤਾਂ ਫ਼ੇਰ ਮੈਨੂੰ ਕੀ ਕਰਨਾ ਚਾਹੀਦਾ ਹੈ? ਮੈਂ ਆਪਣੇ ਆਤਮਾ ਨਾਲ ਪ੍ਰਾਰਥਨਾ ਕਰਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਪ੍ਰਾਰਥਨਾ ਕਰਾਂਗਾ। ਮੈਂ ਆਪਣੇ ਆਤਮਾ ਨਾਲ ਗਾਵਾਂਗਾ, ਪਰ ਮੈਂ ਆਪਣੇ ਮਨ ਨਾਲ ਵੀ ਗਾਵਾਂਗਾ

 

ਜ਼ਬੂਰ 63:7

ਸੱਚਮੁੱਚ ਤੁਸੀਂ ਮੇਰੀ ਸਹਾਇਤਾ ਕੀਤੀ
    ਮੈਂ ਖੁਸ਼ ਹਾ ਕਿ ਤੁਸੀਂ ਮੇਰੀ ਰੱਖਿਆ ਕੀਤੀ ਹੈ

 

ਜ਼ਬੂਰ 28:7

ਯਹੋਵਾਹ ਹੀ ਮੇਰੀ ਤਾਕਤ ਹੈ
ਉਹੀ ਮੇਰੀ ਢਾਲ ਹੈ।
    ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ।
ਮੈਂ ਬਹੁਤ ਪ੍ਰਸੰਨ ਹਾਂ,
    ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ

 

ਜ਼ਬੂਰ 21:13

13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ
    ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ

 

ਰੋਮੀਆਂ ਨੂੰ 15:9

ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ,

ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ
    ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।


ਜ਼ਬੂਰ 51:14; ਜ਼ਬੂਰ 13:6; ਜ਼ਬੂਰ 18:49; ਜ਼ਬੂਰ 57:7; ਜ਼ਬੂਰ 108:1; ਜ਼ਬੂਰ 27:6; ਜ਼ਬੂਰ 69:30; ਜ਼ਬੂਰ 101:1; ਜ਼ਬੂਰ 89:1; ਜ਼ਬੂਰ 104:33; ਜ਼ਬੂਰ 59:16; 1 ਕੁਰਿੰਥੀਆਂ ਨੂੰ 14:15; ਜ਼ਬੂਰ 63:7; ਜ਼ਬੂਰ 28:7; ਜ਼ਬੂਰ 21:13; ਰੋਮੀਆਂ ਨੂੰ 15:9