Tuesday, October 13, 2015

ਪਰਮੇਸ਼ੁਰ ਦਾ ਧੀਰਜ


                                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਧੀਰਜ

                                                 ਪੰਜਾਬੀ ਮਸੀਹੀ ਸੰਦੇਸ਼

ਗਿਣਤੀ 14:18

18 ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!

 

ਕੂਚ 34:6

ਯਹੋਵਾਹ ਮੂਸਾ ਦੇ ਅਗਿਓ ਲੰਘਿਆ ਅਤੇ ਆਖਿਆ, “ਯਾਹਵੇਹ, ਯਹੋਵਾਹ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ। ਯਹੋਵਾਹ ਨੂੰ ਛੇਤੀ ਗੁੱਸਾ ਨਹੀਂ ਆਉਂਦਾ। ਯਹੋਵਾਹ ਮਹਾਨ ਪਿਆਰ ਨਾਲ ਭਰਪੂਰ ਹੈ। ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ

 

ਨਹਮਯਾਹ 9:16-17

16 ਪਰ ਉਹ ਲੋਕ, ਸਾਡੇ ਪੁਰਖੇ ਹਂਕਾਰੇ ਗਏ ਸਨ
    ਉਹ ਜ਼ਿੱਦੀ ਬਣ ਗਏ ਅਤੇ ਤੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।
17 ਉਨ੍ਹਾਂ ਨੇ ਸੁਣਨ ਤੋਂ ਇਨਕਾਰ ਕਰ ਦਿੱਤਾ
    ਉਨ੍ਹਾਂ ਨੇ ਤੇਰੇ ਹੈਰਾਨਕੁਨ ਕਾਰਜ ਚੇਤੇ ਨਹੀਂ ਰੱਖੇ ਜੋ ਤੂੰ ਉਨ੍ਹਾਂ ਲਈ ਕੀਤੇ ਸਨ।
ਉਹ ਜ਼ਿੱਦੀ ਬਣ ਗਏ
    ਅਤੇ ਮਿਸਰ ਨੂੰ ਵਾਪਸ ਜਾਣ ਦੀ ਠਾਨ ਲਈ

ਪਰ ਤੂੰ ਪਰਮੇਸ਼ੁਰ ਹੈਂ ਜੋ ਮੁਆਫ਼ ਕਰਦਾ,
    ਜੋ ਮਿਹਰਬਾਨ ਅਤੇ ਦਯਾਲੂ ਹੈ,
ਜੋ ਗੁੱਸੇ ਹੋਣ ਵਿੱਚ ਢਿੱਲਾ ਅਤੇ ਵਫ਼ਾਦਾਰੀ ਵਿੱਚ ਭਰਪੂਰ ਹੈਂ,
ਇਸ ਲਈ ਤੂੰ ਉਨ੍ਹਾਂ ਵੱਲੋਂ ਨਹੀਂ ਪਰਤਿਆ

 

ਜ਼ਬੂਰ 86:15

15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ
    ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ

ਜ਼ਬੂਰ 103:8

ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ
    ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ

 

ਜ਼ਬੂਰ 145:8

ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ
    ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ

 

ਯੋਏਲ 2:13

13 ਆਪਣੇ ਵਸਤਰਾਂ ਦੀ ਬਜਾਇ
    ਆਪਣੇ ਦਿਲਾਂ ਨੂੰ ਪਾੜੋ।
ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ
    ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ਨਹੀਂ ਆਉਂਦਾ।
ਉਹ ਪਿਆਰ ਨਾਲ ਭਰਪੂਰ ਹੈ
    ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ

 

ਯੂਨਾਹ 4:2

ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ

 

ਨਹੂਮ 1:3

ਯਹੋਵਾਹ ਧੀਰਜਵਾਨ ਹੈ
    ਪਰ ਉਹ ਸ਼ਕਤੀਸ਼ਾਲੀ ਵੀ ਹੈ
ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ।
    ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਰਿਹਾ ਹੈ।
ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ
    ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ਚਲਦਾ ਹੈ

 

ਰੋਮੀਆਂ ਨੂੰ 15:5

ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ

 

ਯਿਰਮਿਯਾਹ 15:15

15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ
    ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ।
ਲੋਕ ਮੈਨੂੰ ਦੁੱਖੀ ਕਰ ਰਹੇ ਨੇ।
    ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ।
ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ।
    ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ।
ਮੇਰੇ ਬਾਰੇ ਸੋਚੋ।
    ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ

 

2 ਥੱਸਲੁਨੀਕੀਆਂ ਨੂੰ 3:5

ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ

 

1 ਪਤਰਸ 3:20

20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ

 

ਰਸੂਲਾਂ ਦੇ ਕਰਤੱਬ 13:18

18 ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ

 

ਬਿਵਸਥਾ ਸਾਰ 8:2

ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ

 

ਨਹਮਯਾਹ 9:30

30 ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ
    ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ।
ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ।
    ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ

 

ਜ਼ਬੂਰ 78:38

38 ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ
    ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ।
ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ।
    ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ

 

ਯਸਾਯਾਹ 42:14

ਬਹੁਤ ਧੀਰਜਵਾਨ ਹੈ ਪਰਮੇਸ਼ੁਰ

14 ਬੜੇ ਚਿਰਾਂ ਤੋਂ ਮੈਂ ਕੁਝ ਵੀ ਨਹੀਂ ਆਖਿਆ।
    ਮੈਂ ਆਪਣੇ-ਆਪ ਨੂੰ ਕਾਬੂ ਵਿੱਚ ਰੱਖਿਆ ਤ੍ਤੇ ਕੁਝ ਵੀ ਨਹੀਂ ਆਖਿਆ।
ਪਰ ਹੁਣ ਮੈਂ ਉੱਚੀ ਚਾਂਘਰਾਂ ਮਾਰਾਂਗਾ, ਜਿਵੇਂ ਕੋਈ ਔਰਤ ਬੱਚਾ ਜਣਨ ਸਮੇਂ ਮਾਰਦੀ ਹੈ।
    ਮੈਂ ਬਹੁਤ ਜ਼ਾਰੋ-ਜ਼ਾਰ ਦੀ ਸਾਹ ਭਰਾਂਗਾ

 

ਨਹਮਯਾਹ 9:30-31

30 ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ
    ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ।
ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ।
    ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ
31 ਪਰ ਫ਼ਿਰ ਵੀ ਤੂੰ ਇੰਨਾ ਕਿਰਪਾਲੂ ਹੈਂ
    ਕਿ ਤੂੰ ਉਨ੍ਹਾਂ ਨੂੰ ਜੜੋਂ ਖਤਮ ਨਾ ਕੀਤਾ
ਤੂੰ ਉਨ੍ਹਾਂ ਨੂੰ ਛੱਡਿਆ ਨਾ ਕਿਉਂ ਕਿ ਹੈਂ
    ਪਰਮੇਸ਼ੁਰ ਤੂੰ ਬਹੁਤ ਕਿਰਪਲੂ ਅਤੇ ਦਿਆਲੂ ਹੈ

ਜ਼ਬੂਰ 50:20-21

20 ਤੁਸੀਂ ਲਗਾਤਾਰ ਹੋਰਾਂ ਲੋਕਾਂ ਬਾਰੇ,
    ਆਪਣੇ ਭਰਾਵਾਂ ਬਾਰੇ ਵੀ ਮੰਦੀਆਂ ਗੱਲਾਂ ਆਖਦੇ ਹੋ।
21 ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ
    ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ।
ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ।
    ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ

ਯਸਾਯਾਹ 48:9

Punjabi Bible: Easy-to-Read Version (ERV-PA)
ਪਰ ਮੈਂ ਧੀਰਜ ਰੱਖਾਂਗਾ ਅਜਿਹਾ
    ਮੈਂ ਆਪਣੇ ਵਾਸਤੇ ਕਰਾਂਗਾ।
ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ।
    ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ

 

ਹਬਕੱੂਕ 2:3

ਇਹ ਸੰਦੇਸ਼ ਭਵਿੱਖ ਵਿੱਚ ਖਾਸ ਆਉਣ ਵਾਲੇ ਸਮੇਂ ਬਾਰੇ ਹੈ। ਇਹ ਸੰਦੇਸ਼ ਅੰਤ ਸਮੇਂ ਲਈ ਹੈ, ਜੋ ਕਿ ਸੱਚ ਹੋਵੇਗਾ। ਭਾਵੇਂ ਅਜਿਹਾ ਲੱਗੇਗਾ ਕਿ ਏਸਾ ਕਦੇ ਨਹੀਂ ਵਾਪਰੇਗਾ। ਪਰ ਸਬਰ ਨਾਲ ਉਸਦਾ ਇੰਤਜ਼ਾਰ ਕਰੋ। ਉਹ ਸਮਾਂ ਆਵੇਗਾ ਅਤੇ ਬਹੁਤੀ ਦੇਰ ਵੀ ਨਾ ਲੱਗੇਗੀ

 

ਮਲਾਕੀ 2:17

ਨਿਆਂ ਦਾ ਵਿਸ਼ੇਸ਼ ਸਮਾਂ

17 ਤੁਸੀਂ ਗ਼ਲਤ ਗੱਲਾਂ ਦਾ ਪ੍ਰਚਾਰ ਕੀਤਾ ਅਤੇ ਉਨ੍ਹਾਂ ਗ਼ਲਤ ਗੱਲਾਂ ਨੇ ਯਹੋਵਾਹ ਨੂੰ ਉਦਾਸ ਕੀਤਾ। ਤੁਸੀਂ ਲੋਕਾਂ ਵਿੱਚ ਗ਼ਲਤ ਪ੍ਰਚਾਰ ਕੀਤਾ ਕਿ ਬਦੀ ਕਰਨ ਵਾਲੇ ਲੋਕਾਂ ਨੂੰ ਪਰਮੇਸ਼ੁਰ ਪਸੰਦ ਕਰਦਾ ਹੈ ਤੁਸੀਂ ਪ੍ਰਚਾਰਿਆ ਕਿ ਅਜਿਹੇ ਮਨੁੱਖਾਂ ਨੂੰ ਪਰਮੇਸ਼ੁਰ ਭਲੇ ਸਮਝਦਾ ਹੈ। ਅਤੇ ਪਰਮੇਸ਼ੁਰ ਬਦੀ ਕਰਨ ਵਾਲਿਆਂ ਨੂੰ ਸਜ਼ਾ ਨਹੀਂ ਦਿੰਦਾ

 

ਉਤਪਤ 18:16-33

16 ਫ਼ੇਰ ਆਦਮੀ ਜਾਣ ਲਈ ਉੱਠ ਖਲੋਤੇ। ਉਨ੍ਹਾਂ ਨੇ ਸਦੂਮ ਵੱਲ ਦੇਖਿਆ ਅਤੇ ਉਸ ਦਿਸ਼ਾ ਵੱਲ ਸਫ਼ਰ ਕਰਨਾ ਆਰੰਭ ਕਰ ਦਿੱਤਾ। ਅਬਰਾਹਾਮ ਉਨ੍ਹਾਂ ਨੂੰ ਛੱਡਣ ਲਈ ਕੁਝ ਦੂਰ ਉਨ੍ਹਾਂ ਦੇ ਨਾਲ ਗਿਆ

ਅਬਰਾਹਾਮ ਦਾ ਪਰਮੇਸ਼ੁਰ ਨਾਲ ਸੌਦਾ

17 ਯਹੋਵਾਹ ਨੇ ਮਨ ਵਿੱਚ ਆਖਿਆ, “ਕੀ ਮੈਨੂੰ ਅਬਰਾਹਾਮ ਨੂੰ ਉਹ ਗੱਲ ਦੱਸ ਦੇਣੀ ਚਾਹੀਦੀ ਹੈ ਜਿਹੜੀ ਮੈਂ ਹੁਣ ਕਰਾਂਗਾ? 18 ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ 19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।
20 ਫ਼ੇਰ ਯਹੋਵਾਹ ਨੇ ਆਖਿਆ, “ਮੈਂ ਬਹੁਤ ਵਾਰੀ ਸੁਣਿਆ ਹੈ ਕਿ ਸਦੂਮ ਅਤੇ ਅਮੂਰਾਹ ਦੇ ਲੋਕ ਬਹੁਤ ਮਾੜੇ ਹਨ 21 ਇਸ ਲਈ ਮੈਂ ਜਾਕੇ ਦੇਖਾਂਗਾ ਕਿ ਕੀ ਹਾਲਾਤ ਇੰਨੇ ਹੀ ਮਾੜੇ ਹਨ ਜਿੰਨੇ ਮੈਂ ਸੁਣੇ ਹਨ। ਫੇਰ ਮੈਨੂੰ ਯਕੀਨ ਹੋ ਜਾਵੇਗਾ।
22 ਇਸ ਤਰ੍ਹਾਂ ਆਦਮੀ ਮੁੜ ਪਏ ਅਤੇ ਸਦੂਮ ਵੱਲ ਤੁਰ ਪਏ। ਪਰ ਅਬਰਾਹਾਮ ਓੱਥੇ ਯਹੋਵਾਹ ਦੇ ਸਨਮੁੱਖ ਖਲੋਤਾ ਸੀ 23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ? 24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ 25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।
26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।
27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ: 28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?
ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।
33 ਯਹੋਵਾਹ ਨੇ ਅਬਰਾਹਾਮ ਨਾਲ ਗੱਲ ਮੁਕਾਈ, ਇਸ ਲਈ ਯਹੋਵਾਹ ਚੱਲਾ ਗਿਆ। ਅਤੇ ਅਬਰਾਹਾਮ ਆਪਣੇ ਘਰ ਵਾਪਸ ਚੱਲਾ ਗਿਆ

 

ਗਿਣਤੀ 14:27

27 ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ

 

ਜ਼ਬੂਰ 78:41

41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ
    ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ

 

ਯਸਾਯਾਹ 1:14

14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ

 

ਯਸਾਯਾਹ 7:13

13 ਫ਼ੇਰ ਯਸਾਯਾਹ ਨੇ ਆਖਿਆ,ਡੇਵਿਡ ਦੇ ਪਰਿਵਾਰ ਵਾਲਿਓ, ਬਹੁਤ ਧਿਆਨ ਨਾਲ ਸੁਣੋ! ਤੁਸੀਂ ਲੋਕਾਂ ਦਾ ਸਬਰ ਅਜ਼ਮਾ ਰਹੇ ਹੋ-ਅਤੇ ਇਹ ਗੱਲ ਤੁਹਾਡੇ ਲਈ ਮਹੱਤਵਪੂਰਣ ਨਹੀਂ। ਇਸ ਲਈ, ਹੁਣ ਤੁਸੀਂ ਮੇਰੇ ਪਰਮੇਸ਼ੁਰ ਦਾ ਸਬਰ ਅਜ਼ਮਾ ਰਹੇ ਹੋ

 

ਯਸਾਯਾਹ 43:24

24 ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ

 

ਉਤਪਤ 8:22

22 ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।

 

ਉਤਪਤ 18:32

32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?

ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।

 

1 ਸਮੂਏਲ 3:10

10 ਯਹੋਵਾਹ ਆਇਆ ਅਤੇ ਉਸ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਜਿਵੇਂ ਉਸ ਨੇ ਪਹਿਲਾਂ ਉਸ ਨੂੰ ਬੁਲਾਇਆ ਸੀ ਉਵੇਂ ਹੀ ਫ਼ਿਰ ਕਿਹਾ, “ਸਮੂਏਲ, ਸਮੂਏਲ!

ਸਮੂਏਲ ਨੇ ਆਖਿਆ, “ਫ਼ਰਮਾਉ! ਮੈਂ ਤੁਹਾਡਾ ਦਾਸ ਸੁਣ ਰਿਹਾ ਹਾਂ।

ਹਿਜ਼ਕੀਏਲ 20:17

17 ਪਰ ਮੈਂ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ, ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਅੰਦਰ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ

 

ਮੀਕਾਹ 7:19

19 ਉਹ ਵਾਪਸ ਆਕੇ ਸਾਨੂੰ ਸੁਖੀ ਕਰੇਗਾ
    ਉਹ ਸਾਡੇ ਦੋਸ਼ਾਂ ਨੂੰ ਕੁਚਲ ਕੇ ਉਨ੍ਹਾਂ ਨੂੰ ਗਹਿਰੇ ਸਾਗਰ ਸੁੱਟ ਦੇਵੇਗਾ

ਯੂਨਾਹ 3:1

 ਤਦ ਯਹੋਵਾਹ ਨੇ ਯੂਨਾਹ ਨੂੰ ਮੁੜ ਆਖਿਆ,

 

ਰੋਮੀਆਂ ਨੂੰ 2:4

ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ

 

2 ਪਤਰਸ 3:9

ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ

 

2 ਪਤਰਸ 3:15

15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ

 

ਰੋਮੀਆਂ ਨੂੰ 9:22-24

22 ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ 23 ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ 24 ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ



ਗਿਣਤੀ 14:18; ਕੂਚ 34:6; ਨਹਮਯਾਹ 9:16-17; ਜ਼ਬੂਰ 86:15; ਜ਼ਬੂਰ 103:8; ਜ਼ਬੂਰ 145:8; ਯੋਏਲ 2:13; ਯੂਨਾਹ 4:2; ਨਹੂਮ 1:3; ਰੋਮੀਆਂ ਨੂੰ 15:5; ਯਿਰਮਿਯਾਹ 15:15; 2 ਥੱਸਲੁਨੀਕੀਆਂ ਨੂੰ 3:5; 1 ਪਤਰਸ 3:20; ਰਸੂਲਾਂ ਦੇ ਕਰਤੱਬ 13:18; ਬਿਵਸਥਾ ਸਾਰ 8:2; ਨਹਮਯਾਹ 9:30; ਜ਼ਬੂਰ 78:38; ਯਸਾਯਾਹ 42:14; ਨਹਮਯਾਹ 9:30-31; ਜ਼ਬੂਰ 50:20-21; ਯਸਾਯਾਹ 48:9; ਹਬਕੱੂਕ 2:3; ਮਲਾਕੀ 2:17; ਉਤਪਤ 18:16-33; ਗਿਣਤੀ 14:27; ਜ਼ਬੂਰ 78:41; ਯਸਾਯਾਹ 1:14; ਯਸਾਯਾਹ 7:13; ਯਸਾਯਾਹ 43:24; ਉਤਪਤ 8:22; ਉਤਪਤ 18:32; 1 ਸਮੂਏਲ 3:10; ਹਿਜ਼ਕੀਏਲ 20:17; ਮੀਕਾਹ 7:19; ਯੂਨਾਹ 3:1; ਰੋਮੀਆਂ ਨੂੰ 2:4; 2 ਪਤਰਸ 3:9; 2 ਪਤਰਸ 3:15; ਰੋਮੀਆਂ ਨੂੰ 9:22-24