Tuesday, October 13, 2015

ਸਜ਼ਾ ਵਿੱਚ ਦੇਰੀ

    

                            ਬਾਈਬਲ ਦੇ ਕੁਝ ਵਚਨ ਵਿਸ਼ਾ : ਸਜ਼ਾ ਵਿੱਚ ਦੇਰੀ

                                                 ਪੰਜਾਬੀ ਮਸੀਹੀ ਸੰਦੇਸ਼


ਯਸਾਯਾਹ 48:9

ਪਰ ਮੈਂ ਧੀਰਜ ਰੱਖਾਂਗਾ ਅਜਿਹਾ
    ਮੈਂ ਆਪਣੇ ਵਾਸਤੇ ਕਰਾਂਗਾ।
ਲੋਕ ਮੇਰੀ ਕਹਿਰਵਾਨ ਨਾ ਹੋਣ ਅਤੇ ਤੁਹਾਨੂੰ ਤਬਾਹ ਨਾ ਕਰਨ ਲਈ ਮੇਰੀ ਉਸਤਤ ਕਰਨਗੇ।
    ਇੰਤਜ਼ਾਰ ਕਰਨ ਲਈ ਤੁਸੀਂ ਮੇਰੀ ਉਸਤਤ ਕਰੋਂਗੇ

 

1 ਰਾਜਿਆਂ 21:29

29 ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।

 

1 ਪਤਰਸ 3:20

20 ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋੜੇ ਜਿਹੇ ਲੋਕ ਜਿਹੜੇ ਗਿਣਤੀ ਵਿੱਚ ਕੁਲ ਅੱਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸੱਕੇ

 

ਰੋਮੀਆਂ ਨੂੰ 3:25

25 ਪਰਮੇਸ਼ੁਰ ਨੇ ਯਿਸੂ ਨੂੰ ਸੇਵਾ ਮਾਰਗ ਦੀ ਤਰ੍ਹਾ ਆਪਣੇ ਲਹੂ ਰਾਹੀਂ ਵਿਸ਼ਵਾਸ ਦੁਆਰਾ ਲੋਕਾਂ ਦੇ ਪਾਪ ਨੂੰ ਮੁਆਫ਼ੀ ਦਿੱਤੀ। ਉਸ ਨੇ ਅਜਿਹਾ ਇਹ ਵਿਖਾਉਣ ਲਈ ਕੀਤਾ ਕਿ ਉਹ ਹਮੇਸ਼ਾ ਉਹੀ ਕਾਰਜ ਕਰਦਾ ਹੈ ਜੋ ਨਿਆਂਈ ਹੈ। ਅਤੀਤ ਵਿੱਚ ਪਰਮੇਸ਼ੁਰ ਨਿਆਂਈ ਸੀ। ਉਦੋਂ ਉਹ ਦਿਯਾਲੂ ਸੀ, ਅਤੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਸਜ਼ਾ ਨਹੀਂ ਦਿੱਤੀ ਗਈ

 

2 ਪਤਰਸ 3:9

ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ

 

ਉਤਪਤ 6:3

2-4 ਪਰਮੇਸ਼ੁਰ ਦੇ ਪੁੱਤਰਾਂ ਨੇ ਦੇਖਿਆ ਕਿ ਇਹ ਕੁੜੀਆਂ ਸੁੰਦਰ ਸਨ। ਇਸ ਲਈ ਪਰਮੇਸ਼ੁਰ ਦੇ ਪੁੱਤਰਾਂ ਨੇ ਆਪਣੀ ਚੁਣੀ ਹੋਈ ਕਿਸੇ ਵੀ ਕੁੜੀ ਨਾਲ ਸ਼ਾਦੀ ਕੀਤੀ

ਇਨ੍ਹਾਂ ਔਰਤਾਂ ਨੇ ਬੱਚਿਆਂ ਨੂੰ ਜਨਮ ਦਿੱਤਾ। ਉਸ ਸਮੇਂ ਦੌਰਾਨ ਅਤੇ ਬਾਅਦ ਵਿੱਚ, ਧਰਤੀ ਉੱਤੇ ਨੇਫ਼ਿਲੀਮ ਲੋਕ ਰਹਿੰਦੇ ਸਨ। ਉਹ ਮਸ਼ਹੂਰ ਲੋਕ ਸਨ। ਉਹ ਪੁਰਾਣੇ ਵੇਲਿਆਂ ਤੋਂ ਹੀ ਨਾਇੱਕ ਸਨ। 
ਫ਼ੇਰ ਯਹੋਵਾਹ ਨੇ ਆਖਿਆ, “ਲੋਕ ਤਾਂ ਸਿਰਫ਼ ਇਨਸਾਨ ਹਨ; ਮੈਂ ਆਪਣੇ ਆਤਮੇ ਨੂੰ ਉਨ੍ਹਾਂ ਖਾਤਿਰ ਸਦਾ ਲਈ ਪਰੇਸ਼ਾਨ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ 120 ਵਰ੍ਹਿਆਂ ਦਾ ਜੀਵਨ ਦੇਵਾਂਗਾ।

ਰੋਮੀਆਂ ਨੂੰ 2:4

ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ

 

ਉਤਪਤ 15:16

16 ਚਾਰ ਪੀੜੀਆਂ ਬਾਦ ਤੇਰੇ ਲੋਕ ਇਸ ਧਰਤੀ ਉੱਤੇ ਫ਼ੇਰ ਆਉਣਗੇ। ਉਸ ਸਮੇਂ, ਤੇਰੇ ਲੋਕ ਅਮੋਰੀਆਂ ਨੂੰ ਹਰਾ ਦੇਣਗੇ। ਮੈਂ ਤੁਹਾਡੇ ਲੋਕਾਂ ਦੇ ਰਾਹੀਂ ਇੱਥੇ ਰਹਿਣ ਵਾਲੇ ਅਮੋਰੀਆਂ ਨੂੰ ਸਜ਼ਾ ਦੇਵਾਂਗਾ। ਇਹ ਗੱਲ ਭਵਿੱਖ ਵਿੱਚ ਹੋਵੇਗੀ, ਕਿਉਂਕਿ ਅਮੋਰੀ ਲੋਕ ਹਾਲੇ ਇਨੇ ਪਾਪੀ ਨਹੀਂ ਕਿ ਸਜ਼ਾ ਦੇ ਭਾਗੀ ਹੋਣ।



ਯਸਾਯਾਹ 48:9; 1 ਰਾਜਿਆਂ 21:29; 1 ਪਤਰਸ 3:20; ਰੋਮੀਆਂ ਨੂੰ 3:25; 2 ਪਤਰਸ 3:9; ਉਤਪਤ 6:3; ਰੋਮੀਆਂ ਨੂੰ 2:4; ਉਤਪਤ 15:16