Tuesday, October 13, 2015

ਪਰਮੇਸ਼ੁਰ ਦੇ ਪਵਿੱਤਰ ਨਾਮ ਨੂੰ ਬਦਨਾਮ ਨਾ ਕਰੋ


            ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੇ ਪਵਿੱਤਰ ਨਾਮ ਨੂੰ ਬਦਨਾਮ ਨਾ ਕਰੋ

                                           ਪੰਜਾਬੀ ਮਸੀਹੀ ਸੰਦੇਸ਼ 

2 ਸਮੂਏਲ 12:14

14 ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।


1 ਸਮੂਏਲ 2:12
ਏਲੀ ਦੇ ਦੁਸ਼ਟ ਪੁੱਤਰ
12 ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ

ਰੋਮੀਆਂ ਨੂੰ 2:24

24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ। 

 

ਕਹਾਉਤਾਂ 30:9

ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ



ਕੂਚ 20:7

ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਗਲਤ ਢੰਗ ਨਾਲ ਨਹੀਂ ਵਰਤਣਾ ਚਾਹੀਦਾ। ਜੇ ਕੋਈ ਬੰਦਾ ਯਹੋਵਾਹ ਦਾ ਨਾਮ ਗਲਤ ਢੰਗ ਨਾਲ ਵਰਤਦਾ ਹੈ, ਤਾਂ ਉਹ ਬੰਦਾ ਦੋਸ਼ੀ ਹੈ। ਅਤੇ ਯਹੋਵਾਹ ਉਸ ਨੂੰ ਨਿਰਦੋਸ਼ ਨਹੀਂ ਬਣਾਵੇਗਾ


ਹਿਜ਼ਕੀਏਲ 20:39

39 ਹੁਣ, ਇਸਰਾਏਲ ਦੇ ਪਰਿਵਾਰ, ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ, “ਜੇ ਕੋਈ ਬੰਦਾ ਆਪਣੇ ਬੁੱਤਾਂ ਦੀ ਉਪਾਸਨਾ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਜਾਣ ਦਿਓ ਅਤੇ ਕਰਨ ਦਿਓ ਉਪਾਸਨਾ ਉਨ੍ਹਾਂ ਦੀ। ਪਰ ਬਾਦ ਵਿੱਚ, ਤੁਸੀਂ ਇਹ ਨਾ ਸੋਚਣਾ ਕਿ ਤੁਸੀਂ ਮੇਰੇ ਕੋਲੋਂ ਸਲਾਹ ਪ੍ਰਾਪਤ ਕਰੋਂਗੇ! ਤੁਸੀਂ ਮੇਰੇ ਨਾਮ ਨੂੰ ਹੋਰ ਵੱਧੇਰੇ ਬਰਬਾਦ ਨਹੀਂ ਕਰੋਂਗੇ! ਜਦੋਂ ਤੀਕ ਤੁਸੀਂ ਆਪਣੇ ਬੁੱਤਾਂ ਨੂੰ ਚੜ੍ਹਾਵੇ ਚੜ੍ਹਾਉਂਦੇ ਰਹੋਁਗੇ।

 

ਹਿਜ਼ਕੀਏਲ 36:23

23 ਮੈਂ ਉਨ੍ਹਾਂ ਕੌਮਾਂ ਨੂੰ ਦਰਸਾ ਦਿਆਂਗਾ ਕਿ ਮੇਰਾ ਮਹਾਨ ਨਾਮ ਸੱਚਮੁੱਚ ਪਵਿੱਤਰ ਹੈ। ਤੂੰ ਉਨ੍ਹਾਂ ਕੌਮਾਂ ਵਿੱਚ ਮੇਰੀ ਨੇਕਨਾਮੀ ਬਰਬਾਦ ਕਰ ਦਿੱਤੀ! ਪਰ ਮੈਂ ਤੈਨੂੰ ਦਰਸਾ ਦਿਆਂਗਾ ਕਿ ਮੈਂ ਪਵਿੱਤਰ ਹਾਂ। ਮੈਂ ਤੈਨੂੰ ਮੇਰੇ ਨਾਮ ਦਾ ਆਦਰ ਕਰਨ ਲਈ ਮਜ਼ਬੂਰ ਕਰਾਂਗਾ। ਅਤੇ ਫ਼ੇਰ ਉਨ੍ਹਾਂ ਕੌਮਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।’” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ

 

ਹਿਜ਼ਕੀਏਲ 43:7

ਮੰਦਰ ਵਿੱਚੋਂ ਆਉਂਦੀ ਆਵਾਜ਼ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਇਹ ਮੇਰੇ ਤਖਤ ਅਤੇ ਪੈਰ ਚੌਂਕੀ ਦੀ ਥਾਂ ਹੈ। ਮੈਂ ਇੱਥੇ ਇਸਰਾਏਲ ਦੇ ਲੋਕਾਂ ਵਿੱਚਕਾਰ ਸਦਾ ਲਈ ਰਹਾਂਗਾ। ਇਸਰਾਏਲ ਦਾ ਪਰਿਵਾਰ ਫ਼ੇਰ ਕਦੇ ਵੀ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਨਹੀਂ ਕਰੇਗਾ। ਰਾਜੇ ਅਤੇ ਉਨ੍ਹਾਂ ਦੀ ਪਰਜਾ, ਜਿਨਸੀ ਪਾਪਾਂ ਰਾਹੀਂ ਜਾਂ ਆਪਣੇ ਮਰੇ ਹੋਏ ਰਾਜਿਆਂ ਨੂੰ ਇਸ ਥਾਂ ਦਫ਼ਨ ਕਰਕੇ, ਮੇਰੇ ਨਾਮ ਨੂੰ ਸ਼ਰਮਿਂਦਿਆਂ ਨਹੀਂ ਕਰਨਗੇ


ਲੇਵੀਆਂ ਦੀ ਪੋਥੀ 24:11

11 ਇਸਰਾਏਲੀ ਔਰਤ ਦੇ ਪੁੱਤਰ ਨੇ ਗਾਲ੍ਹਾਂ ਕੱਢੀਆਂ ਤੇ ਯਹੋਵਾਹ ਦੇ ਨਾਮ ਨੂੰ ਕਲੰਕਤ ਕਰ ਦਿੱਤਾ, ਇਸ ਲਈ ਲੋਕ ਇਸ ਆਦਮੀ ਨੂੰ ਮੂਸਾ ਕੋਲ ਲੈ ਆਏ। (ਉਸਦੀ ਮਾਂ ਦਾ ਨਾਮ ਸ਼ਲੂਮੀਥ ਸੀ ਜਿਹੜੀ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਦਿਬਰੀ ਦੀ ਧੀ ਸੀ।)

 

ਬਿਵਸਥਾ ਸਾਰ 5:11

11 ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ

 

ਲੇਵੀਆਂ ਦੀ ਪੋਥੀ 18:2

ਇਸਰਾਏਲ ਦੇ ਲੋਕਾਂ ਨੂੰ ਆਖ; ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ

 

 

ਲੇਵੀਆਂ ਦੀ ਪੋਥੀ 24:16

16 ਕੋਈ ਵੀ ਬੰਦਾ, ਜਿਹੜਾ ਯਹੋਵਾਹ ਦੇ ਨਾਮ ਦੇ ਵਿਰੁੱਧ ਬੋਲਦਾ ਹੈ, ਮਾਰ ਮੁਕਾਇਆ ਜਾਣਾ ਚਾਹੀਦਾ ਹੈ। ਸਾਰੇ ਲੋਕਾਂ ਨੂੰ ਉਸ ਨੂੰ ਪੱਥਰ ਮਾਰਨੇ ਚਾਹੀਦੇ ਹਨ। ਪਰਦੇਸੀਆਂ ਨੂੰ ਵੀ ਉਸੇ ਤਰ੍ਹਾਂ ਦੀ ਸਜ਼ਾ ਦੇਣੀ ਚਾਹੀਦੀ ਹੈ ਜਿਹੋ ਜਿਹੀ ਇਸਰਾਏਲ ਵਿੱਚ ਜੰਮੇ ਬੰਦੇ ਨੂੰ ਦਿੱਤੀ ਗਈ। ਜੇ ਕੋਈ ਬੰਦਾ ਯਹੋਵਾਹ ਦੇ ਨਾਮ ਨੂੰ ਸਰਾਪਦਾ ਹੈ ਉਸ ਨੂੰ ਮਾਰ ਸੁੱਟਣਾ ਚਾਹੀਦਾ ਹੈ

 

 

ਹਿਜ਼ਕੀਏਲ 20:9

ਪਰ ਮੈਂ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਪਹਿਲਾਂ ਹੀ ਦੱਸ ਦਿੰਦਾ ਸੀ ਕਿ ਮੈਂ ਆਪਣੇ ਬੰਦਿਆਂ ਨੂੰ ਮਿਸਰ ਤੋਂ ਬਾਹਰ ਲੈ ਜਾਵਾਂਗਾ। ਮੈਂ ਆਪਣੀ ਨੇਕ-ਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਬਰਬਾਦ ਨਹੀਂ ਕੀਤਾ, ਜਿਨ੍ਹਾਂ ਦਰਮਿਆਨ ਇਸਰਾਏਲੀ ਰਹਿੰਦੇ ਸਨ

 

ਹਿਜ਼ਕੀਏਲ 20:14

14 ਪਰ ਮੈਂ ਉਨ੍ਹਾਂ ਨੂੰ ਬਰਬਾਦ ਨਹੀਂ ਕੀਤਾ। ਹੋਰਨਾਂ ਕੌਮਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕਨਾਮੀ ਨੂੰ ਬਰਬਾਦ ਨਹੀਂ ਸੀ ਕਰਨਾ ਚਾਹੁੰਦਾ, ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਦੇ ਸਾਹਮਣੇ ਤਬਾਹ ਨਹੀਂ ਕੀਤਾ

 

ਹਿਜ਼ਕੀਏਲ 20:22

22 ਪਰ ਮੈਂ ਆਪਣੇ ਆਪਨੂੰ ਰੋਕ ਲਿਆ। ਹੋਰਨਾਂ ਲੋਕਾਂ ਨੇ ਮੈਨੂੰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲਿਆਉਂਦਿਆਂ ਦੇਖਿਆ। ਮੈਂ ਆਪਣੀ ਨੇਕ ਨਾਮੀ ਨੂੰ ਬਰਬਾਦ ਨਹੀਂ ਕਰਨਾ ਚਾਹੁੰਦਾ ਸਾਂ ਇਸ ਲਈ ਮੈਂ ਇਸਰਾਏਲ ਨੂੰ ਉਨ੍ਹਾਂ ਹੋਰਨਾਂ ਲੋਕਾਂ ਸਾਹਮਣੇ ਬਰਬਾਦ ਨਹੀਂ ਕੀਤਾ

 

ਯਸਾਯਾਹ 52:5

ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।

 


ਯਿਰਮਿਯਾਹ 44:26

26 ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇਜਿਵੇਂ ਕਿ ਯਹੋਵਾਹ ਸਾਖੀ ਹੈ….

 

ਹਿਜ਼ਕੀਏਲ 43:8

ਉਹ ਮੇਰੀ ਸਰਦਲ ਤੋਂ ਅਗਾਂਹ ਆਪਣੀ ਸਰਦਲ ਬਣਾਕੇ ਅਤੇ ਮੇਰੀ ਚੁਗਾਠ ਤੋਂ ਅਗਾਂਹ ਆਪਣੀ ਚੁਗਾਠ ਬਣਾਕੇ ਮੇਰੇ ਨਾਮ ਨੂੰ ਸ਼ਰਮਸਾਰ ਨਹੀਂ ਕਰਨਗੇ। ਅਤੀਤ ਵਿੱਚ, ਉਨ੍ਹਾਂ ਨੂੰ ਮੇਰੇ ਕੋਲੋਂ ਸਿਰਫ਼ ਇੱਕ ਕੰਧ ਹੀ ਵੱਖਰਿਆਂ ਕਰਦੀ ਸੀ। ਇਸ ਲਈ ਹਰ ਵਾਰ, ਜਦੋਂ ਉਹ ਪਾਪ ਕਰਦੇ ਜਾਂ ਉਹ ਭਿਆਨਕ ਗੱਲਾਂ ਕਰਦੇ ਉਨ੍ਹਾਂ ਨੇ ਮੇਰੇ ਨਾਮ ਨੂੰ ਕਲੰਕਤ ਕੀਤਾ। ਇਸੇ ਲਈ ਮੈਂ ਕਹਿਰਵਾਨ ਹੋਇਆ ਅਤੇ ਉਨ੍ਹਾਂ ਨੂੰ ਤਬਾਹ ਕੀਤਾ

 

ਆਮੋਸ 2:7

ਉਨ੍ਹਾਂ ਨੇ ਗਰੀਬ ਲੋਕਾਂ ਦੇ ਸਿਰਾਂ ਨੂੰ ਧਰਤੀ ਦੀ ਧੂੜ ਧੱਕ ਦਿੱਤਾ ਅਤੇ ਉਹ ਸਤਾਏ ਹੋਇਆਂ ਲਈ ਨਿਆਂ ਤੋਂ ਮੁਨਕਰ ਹਨ। ਪਿਉ ਅਤੇ ਪੁੱਤਰ ਨੇ ਇੱਕ ਹੀ ਔਰਤ ਨਾਲ ਜ਼ਨਾਹ ਕਰਦੇ ਹਨ। ਉਨ੍ਹਾਂ ਨੇ ਅਜਿਹਾ ਮੇਰੇ ਪਵਿੱਤਰ ਨਾਂ ਦੀ ਨਖੇਦੀ ਕਰਨ ਦੇ ਉਦੇਸ਼ ਨਾਲ ਕੀਤਾ

 

ਮਲਾਕੀ 1:12

12 ਪਰ ਤੁਸੀਂ ਦਰਸਾਉਂਦੇ ਹੋ ਕਿ ਤੁਸੀਂ ਬਿਲਕੁਲ ਮੇਰੇ ਨਾਂ ਦਾ ਆਦਰ ਨਹੀਂ ਕਰਦੇ। ਯਹੋਵਾਹ ਦੀ ਜਗਵੇਦੀ ਅਪਵਿੱਤਰ ਹੈ ਅਤੇ ਇਸਦੀਆਂ ਬਲੀਆਂ ਅਪਮਾਨਜਨਕ ਹਨ ਆਖਕੇ ਇਸਦੀ ਨਖੇਧੀ ਕਰਦੇ ਹੋ

 

 

1 ਤਿਮੋਥਿਉਸ ਨੂੰ 6:1

 ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ

 

ਪਰਕਾਸ਼ ਦੀ ਪੋਥੀ 13:6

ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿੱਥੇ ਪਰਮੇਸ਼ੁਰ ਵੱਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵੱਸਦੇ ਹਨ ਬੇਇੱਜ਼ਤੀ ਕੀਤੀ

 

ਪਰਕਾਸ਼ ਦੀ ਪੋਥੀ 16:9

ਲੋਕੀ ਤੇਜ਼ ਗਰਮੀ ਦੇ ਕਾਰਣ ਮਰ ਗਏ। ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਨਾਂ ਨੂੰ ਸਰਾਪਿਆ ਜਿਸਨੇ ਇਨ੍ਹਾਂ ਮੁਸੀਬਤਾਂ ਤੇ ਨਿਯੰਤ੍ਰਣ ਕੀਤਾ ਸੀ। ਪਰ ਲੋਕਾਂ ਨੇ ਆਪਣੇ ਦਿਲਾਂ ਤੇ ਜ਼ਿੰਦਗੀਆਂ ਬਦਲਣ ਤੋਂ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਣ ਤੋਂ ਇਨਕਾਰ ਕੀਤਾ

 

ਲੇਵੀਆਂ ਦੀ ਪੋਥੀ 19:12

12 ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ

 

ਲੇਵੀਆਂ ਦੀ ਪੋਥੀ 20:3

ਮੈਂ ਉਸ ਬੰਦੇ ਦੇ ਖਿਲਾਫ਼ ਹੋਵਾਂਗਾ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦਿਆਂਗਾ। ਕਿਉਂਕਿ ਉਸ ਨੇ ਆਪਣੇ ਬੱਚਿਆਂ ਨੂੰ ਮੋਲਕ ਨੂੰ ਦੇ ਦਿੱਤਾ। ਉਸ ਨੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਕੀਤਾ ਅਤੇ ਮੇਰੇ ਪਵਿੱਤਰ ਸਥਾਨ ਨੂੰ ਪਲੀਤ ਕਰ ਦਿੱਤਾ

 

ਲੇਵੀਆਂ ਦੀ ਪੋਥੀ 21:6

ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਵੇ (ਉਨ੍ਹਾਂ ਦੇ ਪਰਮੇਸ਼ੁਰ ਦਾ ਭੋਜਨ) ਚੜ੍ਹਾਉਂਦੇ ਹਨ। ਇਸ ਲਈ ਉਨ੍ਹਾਂ ਨੂੰ ਪਵਿੱਤਰ ਹੋਣਾ ਚਾਹੀਦਾ ਹੈ

 

ਲੇਵੀਆਂ ਦੀ ਪੋਥੀ 22:2

ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ; ਇਸਰਾਏਲ ਦੇ ਲੋਕ ਮੈਨੂੰ ਸੁਗਾਤਾਂ ਚੜ੍ਹਾਉਣਗੇ। ਉਹ ਚੀਜ਼ਾਂ ਪਵਿੱਤਰ ਹੋ ਜਾਣਗੀਆਂ ਅਤੇ ਮੇਰੀਆਂ ਹੋਣਗੀਆਂ। ਇਸ ਲਈ ਤੁਹਾਨੂੰ, ਜਾਜਕਾਂ ਨੂੰ ਸਾਵੱਧਾਨ ਰਹਿਣਾ ਚਾਹੀਦਾ ਕਿ ਤੁਸੀਂ ਕਿਵੇਂ ਉਨ੍ਹਾਂ ਚੀਜ਼ਾਂ ਨਾਲ ਪੇਸ਼ ਆਉਂਦੇ ਹੋ। ਜੇ ਤੁਸੀਂ ਉਨ੍ਹਾਂ ਚੀਜ਼ਾਂ ਦਾ ਗਲਤ ਇਸਤੇਮਾਲ ਕਰੋਂਗੇ ਤਾਂ ਤੁਸੀਂ ਮੇਰੇ ਪਵਿੱਤਰ ਨਾਂ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ



2 ਸਮੂਏਲ 12:14;ਕੂਚ 20:7; ਬਿਵਸਥਾ ਸਾਰ 5:11; ਲੇਵੀਆਂ ਦੀ ਪੋਥੀ 18:2; ਕਹਾਉਤਾਂ 30:9; ਲੇਵੀਆਂ ਦੀ ਪੋਥੀ 24:16; ਲੇਵੀਆਂ ਦੀ ਪੋਥੀ 24:11; ਹਿਜ਼ਕੀਏਲ 20:9; ਹਿਜ਼ਕੀਏਲ 20:14; ਹਿਜ਼ਕੀਏਲ 20:22; ਯਸਾਯਾਹ 52:5; ਯਿਰਮਿਯਾਹ 44:26; ਹਿਜ਼ਕੀਏਲ 20:39; ਹਿਜ਼ਕੀਏਲ 36:23; ਹਿਜ਼ਕੀਏਲ 43:7; ਹਿਜ਼ਕੀਏਲ 43:8; ਆਮੋਸ 2:7; ਮਲਾਕੀ 1:12; ਰੋਮੀਆਂ ਨੂੰ 2:24; 1 ਤਿਮੋਥਿਉਸ ਨੂੰ 6:1; ਪਰਕਾਸ਼ ਦੀ ਪੋਥੀ 13:6; ਪਰਕਾਸ਼ ਦੀ ਪੋਥੀ 16:9; ਲੇਵੀਆਂ ਦੀ ਪੋਥੀ 19:12; ਲੇਵੀਆਂ ਦੀ ਪੋਥੀ 20:3; ਲੇਵੀਆਂ ਦੀ ਪੋਥੀ 21:6; ਲੇਵੀਆਂ ਦੀ ਪੋਥੀ 22:2