Wednesday, August 24, 2016

ਬੁਰਾਈ ਤੋਂ ਦੂਰ ਰਹੋ



ਬਾਈਬਲ ਦੇ ਕੁਝ ਵਚਨ ਵਿਸ਼ਾ : ਬੁਰਾਈ ਤੋਂ ਦੂਰ ਰਹੋ


                 ਪੰਜਾਬੀ ਮਸੀਹੀ ਸੰਦੇਸ਼


ਕਹਾਉਤਾਂ 4:15


15 ਇਸ ਤੋਂ ਦੂਰ ਰਹੋ ਇਸਤੇ ਸਫ਼ਰ ਨਾ ਕਰੋ ਮੁੜ ਵਾਪਸ ਚੱਲੇ ਜਾਓ। ਆਪਣੇ ਰਾਹ ਤੇ ਚੱਲੇ ਜਾਓ


ਰੋਮੀਆਂ ਨੂੰ 16:17


17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ


 


1 ਤਿਮੋਥਿਉਸ ਨੂੰ 6:20


20 ਤਿਮੋਥਿਉਸ, ਪਰਮੇਸ਼ੁਰ ਨੇ ਤੈਨੂੰ ਬਹੁਤ ਸਾਰੀਆਂ ਚੀਜ਼ਾਂ ਸੌਂਪੀਆਂ ਹਨ। ਇਨ੍ਹਾਂ ਚੀਜ਼ਾਂ ਦੀ ਰੱਖਵਾਲੀ ਕਰ। ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਮਈ ਗੱਲਾਂ ਆਖਦੇ ਹਨ, ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਉਨ੍ਹਾਂ ਲੋਕਾਂ ਤੋਂ ਦੂਰ ਰਹਿ ਜਿਹੜੇ ਦਲੀਲਬਾਜ਼ੀ ਕਰਦੇ ਹਨ ਜਿਸ ਨੂੰ ਉਹਗਿਆਨਆਖਦੇ ਹਨ ਪਰ ਇਹ ਅਸਲ ਵਿੱਚ ਇਹ ਗਿਆਨ ਨਹੀਂ ਹੈ


2 ਤਿਮੋਥਿਉਸ ਨੂੰ 2:16


16 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ


2 ਤਿਮੋਥਿਉਸ ਨੂੰ 2:23


23 ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ

 


ਤੀਤੁਸ ਨੂੰ 3:9


ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ

1 ਥੱਸਲੁਨੀਕੀਆਂ ਨੂੰ 5:22


22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ

2 ਤਿਮੋਥਿਉਸ ਨੂੰ 2:22


22 ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ


1 ਕੁਰਿੰਥੀਆਂ ਨੂੰ 6:18


18 ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ


1 ਕੁਰਿੰਥੀਆਂ ਨੂੰ 10:14


14 ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ

1 ਤਿਮੋਥਿਉਸ ਨੂੰ 6:11


ਕੁਝ ਗੱਲਾਂ ਜਿਹੜੀਆਂ ਤੁਹਾਨੂੰ ਯਾਦ ਰੱਖਣੀਆਂ ਚਾਹੀਦੀਆਂ


11 ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ


2 ਤਿਮੋਥਿਉਸ ਨੂੰ 2:19


19 ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।


ਕਹਾਉਤਾਂ 1:15


15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ


ਜ਼ਬੂਰ 17:4


ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ     ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ


 


ਰਸੂਲਾਂ ਦੇ ਕਰਤੱਬ 15:20


20 ਸਗੋਂ ਸਾਨੂੰ ਉਨ੍ਹਾਂ ਦੇ ਨਾਂ ਇੱਕ ਪੱਤਰ ਲਿਖਣਾ ਚਾਹੀਦਾ ਹੈ, ਜਿਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ:

ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, (ਇਹ ਭੋਜਨ ਨੂੰ ਅਸ਼ੁੱਧ ਕਰਦਾ ਹੈ।)

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ

ਲਹੂ ਨਾ ਖਾਓ। ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ

ਰਸੂਲਾਂ ਦੇ ਕਰਤੱਬ 15:29


29 ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,

ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ

ਜੇਕਰ ਤੁਸੀਂ ਇਨ੍ਹਾਂ ਗੱਲਾਂ ਤੋਂ ਦੂਰ ਰਹੋ ਤਾਂ ਤੁਸੀਂ ਸਹੀ ਕਰ ਰਹੇ ਹੋਵੋਂਗੇ

ਹੁਣ ਅਸੀਂ ਤੁਹਾਨੂੰ ਅਲਵਿਦਾ ਆਖਦੇ ਹਾਂ

ਰਸੂਲਾਂ ਦੇ ਕਰਤੱਬ 21:25


25 ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ;

ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ,

ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ

ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”

1 ਤਿਮੋਥਿਉਸ ਨੂੰ 4:7


ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ

ਇਬਰਾਨੀਆਂ ਨੂੰ 13:5


ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ,

ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ।
ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।
Cross references:ਇਬਰਾਨੀਆਂ ਨੂੰ 13:5 : ਬਿਵਸਥਾ 31:6

1 ਪਤਰਸ 2:11


ਪਰਮੇਸ਼ੁਰ ਲਈ ਜੀਉ


11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ


ਕਹਾਉਤਾਂ 4:15; ਰੋਮੀਆਂ ਨੂੰ 16:17; 1 ਤਿਮੋਥਿਉਸ ਨੂੰ 6:20; 2 ਤਿਮੋਥਿਉਸ ਨੂੰ 2:16; 2 ਤਿਮੋਥਿਉਸ ਨੂੰ 2:23; ਤੀਤੁਸ ਨੂੰ 3:9; 1 ਥੱਸਲੁਨੀਕੀਆਂ ਨੂੰ 5:22; 2 ਤਿਮੋਥਿਉਸ ਨੂੰ 2:22; 1 ਕੁਰਿੰਥੀਆਂ ਨੂੰ 6:18; 1 ਕੁਰਿੰਥੀਆਂ ਨੂੰ 10:14; 1 ਤਿਮੋਥਿਉਸ ਨੂੰ 6:11; 2 ਤਿਮੋਥਿਉਸ ਨੂੰ 2:19; ਕਹਾਉਤਾਂ 1:15; ਜ਼ਬੂਰ 17:4; ਰਸੂਲਾਂ ਦੇ ਕਰਤੱਬ 15:20; ਰਸੂਲਾਂ ਦੇ ਕਰਤੱਬ 15:29; ਰਸੂਲਾਂ ਦੇ ਕਰਤੱਬ 21:25; 1 ਤਿਮੋਥਿਉਸ ਨੂੰ 4:7; ਇਬਰਾਨੀਆਂ ਨੂੰ 13:5; 1 ਪਤਰਸ 2:11 

ਪਰਮੇਸ਼ੁਰ ਨੂੰ ਉਦਾਸ ਕਰਨਾ



                             ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਨੂੰ ਉਦਾਸ ਕਰਨਾ
                                                         ਪੰਜਾਬੀ ਮਸੀਹੀ ਸੰਦੇਸ਼

ਉਤਪਤ 6:6

ਯਹੋਵਾਹ ਨੂੰ ਬਹੁਤ ਅਫ਼ਸੋਸ ਹੋਇਆ ਕਿ ਉਸ ਨੇ ਧਰਤੀ ਉੱਤੇ ਲੋਕਾਂ ਦੀ ਸਾਜਨਾ ਕੀਤੀ ਸੀ। ਇਸ ਨਾਲ ਯਹੋਵਾਹ ਦੇ ਦਿਲ ਅੰਦਰ ਬਹੁਤ ਉਦਾਸੀ ਭਰ ਗਈ

ਜ਼ਬੂਰ 78:40


40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ
    
ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ


2 ਇਤਹਾਸ 21:7


ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ


 


ਯਸਾਯਾਹ 63:10


10 ਪਰ ਲੋਕ ਯਹੋਵਾਹ ਦੇ ਖਿਲਾਫ਼ ਹੋ ਗਏ ਸਨ
    
ਉਨ੍ਹਾਂ ਨੇ ਉਸ ਦੇ ਪਵਿੱਤਰ ਆਤਮੇ ਨੂੰ ਬਹੁਤ ਉਦਾਸ ਕਰ ਦਿੱਤਾ।
ਇਸ ਲਈ ਯਹੋਵਾਹ ਉਨ੍ਹਾਂ ਦਾ ਦੁਸ਼ਮਣ ਹੋ ਗਿਆ।
    
ਯਹੋਵਾਹ ਉਨ੍ਹਾਂ ਲੋਕਾਂ ਦੇ ਖਿਲਾਫ਼ ਲੜਿਆ


ਯਸਾਯਾਹ 65:3


ਉਹ ਲੋਕ ਮੇਰੇ ਸਾਹਮਣੇ ਹਨ ਤੇ ਮੈਨੂੰ ਹਮੇਸ਼ਾ ਗੁੱਸਾ ਦਿਵਾਉਂਦੇ ਰਹਿੰਦੇ ਹਨ। ਉਹ ਲੋਕ ਬਲੀਆਂ ਚੜ੍ਹਾਉਂਦੇ ਹਨ ਅਤੇ ਆਪਣੇ ਖਾਸ ਬਾਗਾਂ ਅੰਦਰ ਧੂਫ਼ਾਂ ਬੁਖਾਉਂਦੇ ਹਨ


ਅਫ਼ਸੀਆਂ ਨੂੰ 4:30


30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ


ਜ਼ਬੂਰ 139:24


24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ
    
ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ


ਹੋਸ਼ੇਆ 12:14


14 ਪਰ ਅਫ਼ਰਾਈਮ ਨੇ ਯਹੋਵਾਹ ਨੂੰ ਗੁੱਸੇ ਕਰ ਦਿੱਤਾ। ਕਿਉਂ ਕਿ ਉਸ ਨੇ ਅਨੇਕਾਂ ਲੋਕਾਂ ਦੀ ਹਤਿਆ ਕੀਤੀ। ਇਸ ਲਈ ਉਸ ਨੂੰ ਉਸ ਦੇ ਜੁਰਮ ਦੀ ਸਜ਼ਾ ਮਿਲੇਗੀ, ਅਤੇ ਉਸ ਦਾ ਮਾਲਕ (ਯਹੋਵਾਹ) ਉਸ ਨੂੰ ਉਸ ਦੀ ਸ਼ਰਮ ਸਹਾਰਨ ਦੇਵੇਗਾ।


 

ਉਤਪਤ 6:6; ਜ਼ਬੂਰ 78:40; 2 ਇਤਹਾਸ 21:7; ਯਸਾਯਾਹ 63:10; ਯਸਾਯਾਹ 65:3; ਅਫ਼ਸੀਆਂ ਨੂੰ 4:30; ਜ਼ਬੂਰ 139:24; ਹੋਸ਼ੇਆ 12:14