Saturday, April 4, 2020

ਪਰਮੇਸ਼ੁਰ ਤੋਂ ਬਗੈਰ



                                       ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਤੋਂ ਬਗੈਰ                                                                                      ਪੰਜਾਬੀ ਮਸੀਹੀ ਸੰਦੇਸ਼

1 ਸਮੂਏਲ 16:14 

14 ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ

ਜ਼ਬੂਰ 51:11 

11 ਮੈਨੂੰ ਧੱਕ ਕੇ ਦੂਰ ਨਾ ਕਰੋ
    ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ

ਹੋਸ਼ੇਆ 1:9 

ਫ਼ਿਰ ਯਹੋਵਾਹ ਨੇ ਆਖਿਆ, “ਇਸ ਦਾ ਨਾਉਂ ਲੋ-ਅੰਮੀ ਰੱਖ। ਕਿਉਂ ਕਿ ਨਾ ਤਾਂ ਤੁਸੀਂ ਮੇਰੇ ਮਨੁੱਖ ਹੋ ਅਤੇ ਨਾ ਹੀ ਮੈਂ ਤੁਹਾਡਾ ਪਰਮੇਸ਼ੁਰ।

ਅਫ਼ਸੀਆਂ ਨੂੰ 2:12 

12 ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ

ਅਫ਼ਸੀਆਂ ਨੂੰ 4:18 

18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ

1 ਯੂਹੰਨਾ 3:10 

10 ਇਸ ਲਈ ਅਸੀਂ ਦੇਖ ਸੱਕਦੇ ਹਾਂ ਕਿ ਪਰਮੇਸ਼ੁਰ ਦੇ ਬੱਚੇ ਕਿਹੜੇ ਹਨ। ਅਤੇ ਸ਼ੈਤਾਨ ਦੇ ਬੱਚੇ ਕਿਹੜੇ ਹਨ। ਜਿਹੜੇ ਲੋਕ ਨੇਕ ਕੰਮ ਨਹੀਂ ਕਰਦੇ ਪਰਮੇਸ਼ੁਰ ਦੇ ਬੱਚੇ ਨਹੀਂ ਹੋ ਸੱਕਦੇ। ਅਤੇ ਜਿਹੜਾ ਵਿਅਕਤੀ ਮਸੀਹ ਵਿੱਚ ਆਪਣੇ ਭਰਾ ਜਾਂ ਭੈਣ ਨੂੰ ਪਿਆਰ ਨਹੀਂ ਕਰਦਾ ਉਹ ਵੀ ਪਰਮੇਸ਼ੁਰ ਦਾ ਬੱਚਾ ਨਹੀਂ ਹੈ

1 ਯੂਹੰਨਾ 4:3 

ਅਤੇ ਦੂਜਾ ਆਤਮਾ ਜਿਹੜਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਚੁੱਕਿਆ ਹੈ

2 ਯੂਹੰਨਾ 9 

ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ

ਰੋਮੀਆਂ ਨੂੰ 8:9 

ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ

ਯਹੂਦਾਹ 9 

ਪਰ ਮਹਾਂ ਦੂਤ ਮੀਕਾਏਲ ਨੇ ਵੀ ਇਸ ਤਰ੍ਹਾਂ ਦਾ ਵਿਹਾਰ ਨਹੀਂ ਕੀਤਾ। ਮਹਾਂ ਦੂਤ ਮੀਕਾਏਲ ਨੇ ਸ਼ੈਤਾਨ ਨਾਲ ਵਿਵਾਦ ਕੀਤਾ ਕਿ ਮੂਸਾ ਦੇ ਸਰੀਰ ਨੂੰ ਕੌਣ ਆਪਣੇ ਕੋਲ ਰੱਖੇਗਾ। ਪਰ ਮੀਕਾਏਲ ਨੇ ਸ਼ੈਤਾਨ ਦੇ ਖਿਲਾਫ਼ ਬਦਨਾਮੀ ਦੇ ਇਲਜ਼ਾਮ ਲਾਉਣ ਦਾ ਹੌਂਸਲਾ ਨਹੀਂ ਕੀਤਾ। ਪਰ ਮੀਕਾਏਲ ਨੇ ਆਖਿਆ, “ਪ੍ਰਭੂ ਤੈਨੂੰ ਸਜ਼ਾ ਦੇਵੇਗਾ।