Monday, April 6, 2020

ਚੇਤਾਵਨੀ ਦੇਣ ਲਈ ਜ਼ਿੰਮੇਵਾਰ

 
                         ਬਾਈਬਲ ਦੇ ਕੁਝ ਵਚਨ ਵਿਸ਼ਾ : ਚੇਤਾਵਨੀ ਦੇਣ ਲਈ ਜ਼ਿੰਮੇਵਾਰ
                                                   ਪੰਜਾਬੀ ਮਸੀਹੀ ਸੰਦੇਸ਼
 
ਕੁਲੁੱਸੀਆਂ ਨੂੰ 1:28 
28 ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ

ਤੀਤੁਸ ਨੂੰ 3:10 

10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ

ਇਬਰਾਨੀਆਂ ਨੂੰ 2:1 

ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ

ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ

ਇਬਰਾਨੀਆਂ ਨੂੰ 3:18 

18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸ ਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ

ਹਿਜ਼ਕੀਏਲ 3:17-21 

17 ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦਾ ਇੱਕ ਪਹਿਰੇਦਾਰ ਬਣਾ ਰਿਹਾ ਹਾਂ। ਮੈਂ ਤੈਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਨ੍ਹਾਂ ਨਾਲ ਵਾਪਰਨਗੀਆਂ। ਅਤੇ ਤੈਨੂੰ ਉਨ੍ਹਾਂ ਗੱਲਾਂ ਬਾਰੇ ਇਸਰਾਏਲ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ 18 ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ
19 ਸ਼ਾਇਦ ਤੂੰ ਕਿਸੇ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਆਪਣਾ ਜੀਵਨ ਬਦਲਣ ਲਈ ਆਖੇਁ, ਅਤੇ ਮੰਦੀਆਂ ਗੱਲਾਂ ਕਰਨ ਤੋਂ ਹਟਾਵੇਂ। ਜੇ ਉਹ ਬੰਦਾ ਤੈਨੂੰ ਸੁਣਨ ਤੋਂ ਇਨਕਾਰ ਕਰਦਾ ਹੈ, ਤਾਂ ਉਹ ਬੰਦਾ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਉਸ ਨੂੰ ਚੇਤਾਵਨੀ ਦਿੱਤੀ ਸੀ, ਇਸ ਲਈ ਤੂੰ ਆਪਣੀ ਜ਼ਿੰਦਗੀ ਬਚਾ ਲਈ
20 ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ
21 ਪਰ ਜੇ ਤੂੰ ਕਿਸੇ ਨੇਕ ਬੰਦੇ ਨੂੰ ਚੇਤਾਵਨੀ ਦੇਵੇਂ ਅਤੇ ਉਸ ਨੂੰ ਪਾਪ ਕਰਨ ਤੋਂ ਹਟ ਜਾਣ ਲਈ ਆਖੇਂ ਅਤੇ ਉਹ ਪਾਪ ਕਰਨੋ ਹਟ ਜਾਵੇ, ਤਾਂ ਉਹ ਨਹੀਂ ਮਰੇਗਾ। ਕਿਉਂ ਕਿ ਤੂੰ ਉਸ ਨੂੰ ਚੇਤਾਵਨੀ ਦਿੱਤੀ ਅਤੇ ਉਸ ਨੇ ਤੇਰੀ ਗੱਲ ਸੁਣੀ। ਇਸ ਤਰ੍ਹਾਂ ਤੂੰ ਆਪਣੀ ਜ਼ਿੰਦਗੀ ਵੀ ਬਚਾ ਲਈ।

ਹਿਜ਼ਕੀਏਲ 33:2-9 

ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ ਜਦੋਂ ਇਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ ਤਾਂ ਉਹ ਤੁਰ੍ਹੀ ਵਜਾ ਦਿੰਦਾ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ
“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।
ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ

ਹਿਜ਼ਕੀਏਲ 3:18 

18 ਜੇ ਮੈਂ ਇਹ ਆਖਾਂ, ‘ਇਹ ਬੁਰਾ ਆਦਮੀ ਅਵੱਸ਼ ਮਰੇਗਾ!’ ਤਾਂ ਫ਼ੇਰ ਤੈਨੂੰ ਉਸ ਨੂੰ ਚੇਤਾਵਨੀ ਜ਼ਰੂਰ ਕਰਨੀ ਚਾਹੀਦੀ ਹੈ! ਤੈਨੂੰ ਉਸ ਨੂੰ ਆਪਣੀ ਜ਼ਿੰਦਗੀ ਨੂੰ ਤਬਦੀਲ ਕਰਨ ਬਾਰੇ ਅਤੇ ਪਾਪਾਂ ਤੋਂ ਹਟਣ ਬਾਰੇ ਜ਼ਰੂਰ ਆਖਣਾ ਚਾਹੀਦਾ ਹੈ। ਜੇ ਤੂੰ ਉਸ ਬੰਦੇ ਨੂੰ ਚੇਤਾਵਨੀ ਨਹੀਂ ਦੇਵੇਂਗਾ ਤਾਂ ਉਹ ਜ਼ਰੂਰ ਮਰੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਤੈਨੂੰ ਵੀ ਉਸਦੀ ਮੌਤ ਦਾ ਜ਼ਿੰਮੇਵਾਰ ਠਹਿਰਾਵਾਂਗਾ! ਕਿਉਂ ਕਿ ਤੂੰ ਉਸ ਕੋਲ ਨਹੀਂ ਗਿਆ ਸੀ ਅਤੇ ਉਸ ਦੀ ਜਾਨ ਨਹੀਂ ਬਚਾਈ ਸੀ

ਹਿਜ਼ਕੀਏਲ 3:20 

20 ਜਾਂ ਇੱਕ ਨੇਕ ਬੰਦਾ ਨੇਕ ਹੋਣਾ ਛੱਡ ਦੇਵੇ। ਹੋ ਸੱਕਦਾ ਕਿ ਮੈਂ ਉਸ ਅੱਗੇ ਕੁਝ ਅਜਿਹਾ ਰੱਖਾਂ ਜੋ ਉਸ ਨੂੰ ਪਾਪ ਵੱਲ ਲੈ ਜਾਵੇ। ਉਹ ਮੰਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦੇਵੇਗਾ ਅਤੇ ਇਸ ਲਈ ਉਹ ਮਰ ਜਾਵੇਗਾ। ਉਹ ਇਸ ਲਈ ਮਰੇਗਾ ਕਿਉਂ ਕਿ ਉਹ ਪਾਪ ਕਰ ਰਿਹਾ ਹੈ ਅਤੇ ਤੂੰ ਉਸ ਨੂੰ ਚੇਤਾਵਨੀ ਨਹੀਂ ਦਿੱਤੀ ਸੀ। ਮੈਂ ਤੈਨੂੰ ਉਸਦੀ ਮੌਤ ਲਈ ਜ਼ਿੰਮੇਵਾਰ ਠਹਿਰਾਵਾਂਗਾ ਅਤੇ ਲੋਕ ਉਸ ਦੇ ਕੀਤੇ ਨੇਕ ਕੰਮਾਂ ਨੂੰ ਯਾਦ ਨਹੀਂ ਕਰਨਗੇ

ਹਿਜ਼ਕੀਏਲ 33:6 

“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।

ਹਿਜ਼ਕੀਏਲ 33:8 

ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ