Monday, April 6, 2020

ਪਰਮੇਸ਼ੁਰ ਦੁਆਰਾ ਵੱਖ/ਅੰਤਰ ਕਰਨਾ



                         ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੁਆਰਾ ਵੱਖ/ਅੰਤਰ ਕਰਨਾ
                                                       ਪੰਜਾਬੀ ਮਸੀਹੀ ਸੰਦੇਸ਼ 

ਕੂਚ 8:22 

22 ਪਰ ਮੈਂ ਇਸਰਾਏਲ ਦੇ ਲੋਕਾਂ ਨਾਲ ਮਿਸਰੀ ਲੋਕਾਂ ਵਰਗਾ ਵਰਤਾਉ ਨਹੀਂ ਕਰਾਂਗਾ ਗੋਸ਼ਨ ਵਿੱਚ ਮੱਖੀਆਂ ਨਹੀਂ ਹੋਣਗੀਆਂ, ਜਿੱਥੇ ਮੇਰੇ ਲੋਕ ਰਹਿੰਦੇ ਹਨ। ਇਸ ਤਰ੍ਹਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਮੈਂ, ਯਹੋਵਾਹ, ਇਸ ਧਰਤੀ ਤੇ ਹਾਂ

 

ਕੂਚ 9:4 

ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ

 

ਕੂਚ 11:7 

ਪਰ ਇਸਰਾਏਲ ਦੇ ਲੋਕਾਂ ਵਿੱਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ-ਉਨ੍ਹਾਂ ਉੱਤੇ ਕੋਈ ਕੁੱਤਾ ਵੀ ਨਹੀਂ ਭੌਕੇਗਾ।ਇਸਰਾਏਲ ਦੇ ਕਿਸੇ ਬੰਦੇ ਜਾਂ ਉਨ੍ਹਾਂ ਦੇ ਕਿਸੇ ਜਾਨਵਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਨਾਲ ਮਿਸਰ ਨਾਲੋਂ ਵੱਖਰਾ ਵਰਤਾਉ ਕੀਤਾ ਹੈ

ਕੂਚ 33:16 
16 ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।